ਨਵੀਂ ਦਿੱਲੀ, – ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦੁਪਹਿਰ 1 ਵਜੇ ਸਾਰੇ ਦਲਾਂ ਦੇ ਨੇਤਾਵਾਂ ਦੀ ਬੈਠਕ ਆਪਣੇ ਚੈਂਬਰ ’ਚ ਬੁਲਾਈ ਹੈ।