Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਲੁਧਿਆਣਾ ‘ਚ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ! ਪ੍ਰਾਈਵੇਟ ਸਕੂਲ ਨੇ ਜਾਰੀ ਕੀਤੇ ਨਕਲੀ ਰੋਲ ਨੰਬਰ, ਨਹੀਂ ਦੇ ਸਕੇ ਪੇਪਰ

ਜਗਰਾਉਂ : ਲੁਧਿਆਣਾ ਜ਼ਿਲ੍ਹੇ ਦੇ ਸਭ ਨਾਲੋਂ ਵੱਡੇ ਪਿੰਡ ਕਾਉਕੇ ਕਲਾਂ ਦੇ ਇਕ ਪ੍ਰਾਈਵੇਟ ਸਕੂਲ ਵੱਲੋਂ ਸਕੂਲ ਦੇ 27 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਦਿਆਂ ਉਨ੍ਹਾਂ ਨੂੰ ਫਰਜ਼ੀ ਰੋਲ ਨੰਬਰ ਜਾਰੀ ਕਰ ਦਿੱਤੇ। ਇਹ ਵਿਦਿਆਰਥੀ ਜਗਰਾਉਂ ਦੇ ਇੱਕ ਸਕੂਲ ਵਿੱਚ ਬਣੇ ਸੈਂਟਰ ਵਿਚ ਆਪਣਾ ਪੰਜਾਬੀ ਏ ਦਾ ਪੇਪਰ ਦੇਣ ਗਏ ਤਾਂ ਇਹਨਾਂ ਦੇ ਰੋਲ ਨੰਬਰ ਫਰਜ਼ੀ ਨਿਕਲਣ ਤੇ 27 ਵਿਦਿਆਰਥੀ ਆਪਣਾ ਪਹਿਲਾ ਪੇਪਰ ਦੇਣ ਤੋ ਵਾਂਝੇ ਰਹਿ ਗਏ। ਜਾਣਕਾਰੀ ਅਨੁਸਾਰ ਸੀ੍ ਗੁਰੂ ਹਰਗੋਬਿੰਦ ਪਬਲਿਕ ਸਕੂਲ ਕਾਉਕੇ ਕਲਾਂ ਚ ਦਸਵੀਂ ਕਲਾਸ ਦੇ 27 ਵਿਦਿਆਰਥੀਆਂ ਨੂੰ ਸਕੂਲ ਨੇ ਬੋਰਡ ਵੱਲੋਂ ਫੋਟੋ ਵਾਲੇ ਰੋਲ ਨੰਬਰ ਦੇਣ ਦੀ ਥਾਂ ਇੱਕ ਪਰਚੀ ਤੇ ਰੋਲ ਨੰਬਰ ਲਿਖ ਕੇ ਪੇਪਰ ਦੇਣ ਲਈ ਭੇਜ ਦਿੱਤਾ। ਸਾਰੇ ਵਿਦਿਆਰਥੀ ਜਦੋਂ ਜਗਰਾਓਂ ਦੇ ਖਾਲਸਾ ਸਕੂਲ ਵਿਖੇ ਬਣੇ ਸੈਂਟਰ ਵਿਚ ਪੇਪਰ ਦੇਣ ਗਏ ਤਾਂ ਵਿਦਿਆਰਥੀਆਂ ਦੇ ਰੋਲ ਨੰਬਰ ਗਲਤ ਪਾਏ ਗਏ ਅਤੇ ਬੋਰਡ ਵੱਲੋਂ ਜਾਰੀ ਕੀਤੇ ਰੋਲ ਨੰਬਰ ਨਾ ਹੋਣ ਕਾਰਨ ਇਹਨਾਂ ਵਿਦਿਆਰਥੀਆਂ ਨੂੰ ਪੇਪਰ ਨਹੀਂ ਦੇਣ ਦਿੱਤਾ ਗਿਆ। ਪੇਪਰ ਦੇਣ ਤੋਂ ਵਾਂਝਿਆ ਰਹਿਣ ਤੇ ਇਹ ਸਾਰੇ ਵਿਦਿਆਰਥੀਆਂ ਨੇ ਸੈਂਟਰ ਵਿੱਚ ਰੋਂਦਿਆਂ ਕੁਰਲਾਂਦਿਆਂ ਆਪਣੇ ਮਾਪਿਆਂ ਨੂੰ ਸੂਚਿਤ ਕੀਤਾ। ਮਾਪੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਸਥਾਨਕ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੇ ਘਰ ਪੁੱਜੇ, ਜਿਥੇ ਉਨ੍ਹਾਂ ਸਕੂਲ ਦੇ ਇਸ ਫਰਜ਼ੀਵਾੜੇ ਸਾਰੇ ਮਾਮਲੇ ਦਾ ਖੁਲਾਸਾ ਕੀਤਾ। ਇਸ ਦੇ ਵਿਧਾਇਕਾਂ ਨੇ ਸਖਤ ਐਕਸ਼ਨ ਲੈਂਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਣ ਦਾ ਭਰੋਸਾ ਦਿੰਦਿਆਂ ਸਕੂਲ ਖਿਲਾਫ ਵੀ ਸਖਤ ਕਾਰਵਾਈ ਦੀ ਗੱਲ ਕਹੀ।

Vinkmag ad
Share Our Daily Posts

News Desk

Read Previous

ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ

Read Next

ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ