Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਪਟਿਆਲਾ ‘ਚ ਵੱਡੀ ਵਾਰਦਾਤ ! ਲੜਾਈ ‘ਚ ਦੂਜੀ ਧਿਰ ਦਾ ਸਾਥ ਦੇਣ ‘ਤੇ ਨੌਜਵਾਨ ਦਾ ਵੱਢਿਆ ਅੰਗੂਠਾ, PGI ‘ਚ ਦਾਖ਼ਲ

ਪਟਿਆਲਾ : ਥਾਣਾ ਪਾਤੜਾਂ ਅਧੀਨ ਪੈਂਦੇ ਖਾਨੇਵਾਲਾ ਬੱਸ ਸਟੈਂਡ ‘ਤੇ ਕੁਝ ਵਿਅਕਤੀਆਂ ਨੇ ਮਿਲ ਕੇ ਇਕ ਨੌਜਵਾਨ ਦਾ ਅੰਗੂਠਾ ਵੱਢ ਕੇ ਉਸ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ‘ਚ ਜ਼ਖਮੀ ਹੋਏ ਪਿੰਡ ਕੱਲਰਭੈਣੀ ਦੇ ਵਾਸੀ ਗੁਰਵਿੰਦਰ ਸਿੰਘ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਘਟਨਾ 24 ਮਾਰਚ ਨੂੰ ਸ਼ਾਮ 4.30 ਵਜੇ ਵਾਪਰੀ, ਜਿਸ ਤੋਂ ਬਾਅਦ ਪੁਲਿਸ ਨੇ ਗੁਰਵਿੰਦਰ ਸਿੰਘ ਦੇ ਬਿਆਨ ਦਰਜ ਕੀਤੇ। ਗੁਰਵਿੰਦਰ ਦੇ ਬਿਆਨਾਂ ’ਤੇ ਮੁਲਜ਼ਮ ਅਮਨਦੀਪ ਸਿੰਘ ਵਾਸੀ ਕੱਲਰਭੈਣੀ, ਪ੍ਰੇਮ ਸਿੰਘ ਵਾਸੀ ਦੇਵਗੜ੍ਹ, ਅੰਗਰੇਜ਼ ਸਿੰਘ ਵਾਸੀ ਪਿੰਡ ਹਰਿਆਊ ਖੁਰਦ ਪੱਤਣ ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਗੁਰਵਿੰਦਰ ਗਿਰ ਦੇ ਪਿਤਾ ਕਰਮਾ ਗਿਰ ਨੇ ਦੱਸਿਆ ਕਿ ਉਸਦਾ ਲੜਕਾ ਆਪਣੇ ਦੋਸਤ ਸੰਨੀ ਨਾਲ ਬਾਈਕ ‘ਤੇ ਪਿੰਡ ਖਾਨੇਵਾਲਾ ਦੇ ਬੱਸ ਸਟੈਂਡ ਨੇੜਿਓਂ ਲੰਘ ਰਿਹਾ ਸੀ। ਇਸੇ ਥਾਂ ’ਤੇ ਬਿਨਾਂ ਨੰਬਰ ਪਲੇਟ ਵਾਲੀ ਕਾਰ ਵਿੱਚ ਆਏ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਘੇਰ ਲਿਆ। ਇਸ ਦੌਰਾਨ ਹੋਰ ਮੁਲਜ਼ਮ ਵੀ ਬਾਈਕ ‘ਤੇ ਆਏ ਅਤੇ ਇਨ੍ਹਾਂ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਫੜਨ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਦਾ ਅੰਗੂਠਾ ਵੱਢ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਕਰਮਾ ਗਿਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਵਿਚਕਾਰ ਲੜਾਈ ਹੋਈ ਸੀ। ਉਕਤ ਹਮਲਾਵਰਾਂ ਦੇ ਵਿਰੋਧੀ ਧੜੇ ਦੇ ਇਕ ਨੌਜਵਾਨ ਨਾਲ ਉਨ੍ਹਾਂ ਲੜਕਾ ਗੁਰਵਿੰਦਰ ਵੀ ਸੀ, ਹਾਲਾਂਕਿ ਬਾਅਦ ਵਿੱਚ ਦੋਵੇਂ ਧਿਰਾਂ ਵਿੱਚ ਸਮਝੌਤਾ ਹੋ ਗਿਆ। ਬੇਟੇ ਨੇ ਦੱਸਿਆ ਕਿ ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਹਨ ਤੇ ਉਸ ‘ਤੇ ਹਮਲਾ ਕਰ ਸਕਦੇ ਹਨ। ਉਸ ਨੇ ਆਪਣੇ ਪੁੱਤਰ ਨੂੰ ਕਿਸੇ ਨਾਲ ਝਗੜਾ ਨਾ ਕਰਨ ਲਈ ਸਮਝਾਇਆ ਸੀ। ਇਸ ਦੇ ਬਾਵਜੂਦ ਉਨ੍ਹਾਂ ਦੇ ਬੇਟੇ ਨੂੰ ਇਕੱਲਾ ਦੇਖ ਕੇ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

Read Next

ਨਿਹਾਲ ਸਿੰਘ ਵਾਲਾ ਪੁੱਜੇ CM ਭਗਵੰਤ ਮਾਨ, ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ ਲੈਣਗੇ ਜਾਇਜ਼ਾ