ਫਿਰੋਜ਼ਪੁਰ, – ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਨਸ਼ੇ ਦੀ ਓਵਰਡੋਜ਼ ਨਾਲ ਇਕ ਹਵਾਲਾਤੀ ਦੀ ਹਾਲਤ ਖ਼ਰਾਬ ਹੋਣ ਦੀ ਖ਼ਬਰ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਹਵਾਲਾਤੀ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਵਲੋਂ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ।