Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਸਪਾ ਸੈਂਟਰਾਂ ‘ਚ ਚੱਲ ਰਿਹਾ ਸੀ ਦੇਹ ਵਪਾਰ, ਛਾਪੇਮਾਰੀ ਦੌਰਾਨ ਚਾਰ ਜਣੇ ਗ੍ਰਿਫ਼ਤਾਰ, 18 ਵਿਦੇਸ਼ੀ ਕੁੜੀਆਂ ਤੋਂ ਕਰਵਾ ਰਹੇ ਸਨ ਧੰਦਾ

ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਨੇ ਜਿਸਮ-ਫਰੋਸ਼ੀ ਦੀ ਤਸਕਰੀ ਦਾ ਪਰਦਾਫਾਸ਼ ਕਰ ਕੇ ਚਾਰ ਮੁਲਜ਼ਮਾਂ ਨੂੰ ਚੰਡੀਗੜ੍ਹ ਦੇ ਸੈਕਟਰ-8 ਤੋਂ ਸਪਾ ਸੈਂਟਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਅਤੀਕ ਰਹਿਮਾਨ, ਵਿਨੋਦ ਉਰਫ਼ ਵਿੱਕੀ ਅਤੇ ਵਿਕਾਸ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਪੁਲਿਸ ਨੇ ਦੋਵੇਂ ਸਪਾ ਸੈਂਟਰਾਂ ਤੋਂ ਕੁੱਲ 18 ਲੜਕੀਆਂ ਨੂੰ ਛੁਡਵਾਇਆ। ਥਾਈਲੈਂਡ ਦੀਆਂ ਕੁੜੀਆਂ ਜਿਨ੍ਹਾਂ ਨੂੰ ਪੁਲਿਸ ਨੇ ਛੁਡਵਾਇਆ ਹੈ, ਉਹ ਟੂਰਿਸਟ ਵੀਜ਼ੇ ‘ਤੇ ਭਾਰਤ ਆਈਆਂ ਸਨ ਅਤੇ ਇੱਥੇ ਸਪਾ ਸੈਂਟਰਾਂ ਦੇ ਮਾਲਕਾਂ ਨੇ ਆਪਣੇ ਰਿਕਾਰਡ ‘ਚ ਉਹਨਾਂ ਨੂੰ ਕਰਮਚਾਰੀ ਦਿਖਾਇਆ ਹੈ ਜੋ ਕਿ ਗੈਰ-ਕਾਨੂੰਨੀ ਹੈ। ਇਸ ਲਈ ਹੁਣ ਇਸ ਮਾਮਲੇ ਵਿੱਚ ਵਿਦੇਸ਼ੀ ਐਕਟ ਦੀ ਧਾਰਾ ਵੀ ਲਗਾਈ ਜਾਵੇਗੀ।

ਦੂਜੇ ਪਾਸੇ ਜਿਨ੍ਹਾਂ ਲੜਕੀਆਂ ਨੂੰ ਛੁਡਵਾਇਆ ਗਿਆ ਹੈ, ਉਨ੍ਹਾਂ ਨੂੰ ਵਾਪਸ ਥਾਈਲੈਂਡ ਭੇਜਣ ਲਈ ਪੁਲਿਸ ਕਾਰਵਾਈ ਕਰੇਗੀ। ਟੂਰਿਸਟ ਵੀਜ਼ਾ ਤੋਂ ਆਈਆਂ ਥਾਈਲੈਂਡ ਅਤੇ ਨਾਰਥ ਈਸਟ ਤੋਂ ਕੁੜੀਆਂ ਨੂੰ ਬੁਲਾ ਕੇ ਉਨ੍ਹਾਂ ਤੋਂ ਦੇਹ ਵਪਾਰ ਚਲਾਇਆ ਜਾ ਰਿਹਾ ਸੀ। ਡੀਐੱਸਪੀ ਗੁਰਮੁਖ ਸਿੰਘ ਨੂੰ ਜਦੋਂ ਇਸ ਬਾਰੇ ਪਤਾ ਚੱਲਿਆ ਉਨ੍ਹਾਂ ਦੀ ਅਗਵਾਈ ਵਿਚ ਇਕ ਗਾਹਕ ਨੂੰ ਭੇਜਿਆ ਗਿਆ ਜਿਸ ਦਾ ਖ਼ੁਲਾਸਾ ਹੋਇਆ ਹੈ ਕੁੱਲ 18 ਕੁੜੀਆਂ ਤੋਂ ਇਹ ਕੰਮ ਕਰਵਾਇਆ ਜਾ ਰਿਹਾ ਸੀ। ਜਿਨ੍ਹਾਂ ਲੜਕੀਆਂ ਨੂੰ ਰੈਸਕਿਊ ਕੀਤਾ ਹੈ ਉਹ ਸਾਰੀਆਂ ਟੂਰਿਸਟ ਵੀਜਾ ‘ਤੇ ਆਈਆਂ ਹੋਈਆਂ ਸਨ। ਇਸ ਕੇਸ ਵਿੱਚ ਪੁਲਿਸ ਇਨ੍ਹਾਂ ਲੜਕੀਆਂ ਨੂੰ ਵਾਪਸ ਡਿਪੋਰਟ ਕਰਨ ਦੀ ਕਾਰਵਾਈ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜਦੋਂ ਤੋਂ ਐੱਸਐੱਸਪੀ ਕਿਰਨਦੀਪ ਕੌਰ ਨੇ ਅਹੁਦੇ ਨੂੰ ਸੰਭਾਲਿਆ ਹੈ ਤਦ ਤੋਂ ਅਪਰਾਧੀਆਂ ਦੇ ਖ਼ਿਲਾਫ਼ ਨਕੇਲ ਕਸੀ ਜਾ ਰਹੀ ਹੈ ਸਮੇਂ-ਸਮੇਂ ਤੇ ਰਾਤ ਨੂੰ ਚੈਕਿੰਗ ਕੀਤੀ ਜਾ ਰਹੀ ਹੈ ਇਸ ਦੀ ਜਾਣਕਾਰੀ ਵੀ ਪੁਲਿਸ ਨੂੰ ਗੁਪਤ ਮਿਲੀ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

ਇਸ ਸਬੰਧੀ ਥਾਣਾ ਸੈਕਟਰ-3 ਚੰਡੀਗੜ੍ਹ ਵਿਖੇ ਮੁਕੱਦਮਾ ਨੰਬਰ 25 ਮਿਤੀ 26 ਮਾਰਚ ਅਧੀਨ ਅਨੈਤਿਕ ਤਸਕਰੀ ਰੋਕੂ ਐਕਟ 1956 ਦਰਜ ਕੀਤਾ ਗਿਆ ਸੀ ਤਫਤੀਸ਼ ਦੌਰਾਨ ਉਕਤ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰਿਆਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਉੱਤਰ-ਪੂਰਬ ਦੀਆਂ ਲੜਕੀਆਂ ਦੀ ਸੂਚਨਾ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ ਜਦੋਂ ਤੋਂ ਐੱਸਐੱਸਪੀ ਕੰਵਰਦੀਪ ਕੌਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਅਪਰਾਧੀਆਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਰਾਤ ਸਮੇਂ ਚੈਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਸੈਕਟਰ-8 ਸਥਿਤ ਸਪਾ ਸੈਂਟਰਾਂ ‘ਤੇ ਛਾਪੇਮਾਰੀ ਕਰਨ ਵਾਲੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੈਕਟਰ-8 ਵਿਚ ਸਪਾ ਸੈਂਟਰਾਂ ਦੀ ਆੜ ਵਿਚ ਦੇਹ ਵਪਾਰ ਚੱਲ ਰਿਹਾ ਹੈ। ਇਸ ਤੋਂ ਬਾਅਦ ਐੱਸਐੱਸਪੀ ਵੱਲੋਂ ਡੀਐਸਪੀ ਸੈਂਟਰਲ ਗੁਰਮੁਖ ਸਿੰਘ ਦੀ ਅਗਵਾਈ ਵਿੱਚ ਟੀਮ ਦਾ ਗਠਨ ਕੀਤਾ ਗਿਆ। ਇੱਥੇ ਫਿਰ ਛਾਪਾ ਮਾਰਿਆ ਗਿਆ। ਜਿੱਥੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Vinkmag ad
Share Our Daily Posts

News Desk

Read Previous

ਕੇਂਦਰੀ ਜੇਲ੍ਹ ’ਚ ਨਸ਼ੇ ਦੀ ਓਵਰਡੋਜ਼ ਨਾਲ ਵਿਗੜੀ ਹਵਾਲਾਤੀ ਦੀ ਹਾਲਤ

Read Next

ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ