Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ

ਕਪੂਰਥਲਾ, – ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼ ਪੁੱਤਰ ਸੰਤੋਖ ਵਾਸੀ ਔਜਲਾ ਫਾਟਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਓਮ ਪ੍ਰਕਾਸ਼ ਆਪਣੇ ਦੋ ਦੋਸਤਾਂ ਸੋਨੂੰ ਤੇ ਮੋਨੂੰ ਨਾਲ ਫ਼ੂਡ ਵਿਲਾ ਵਿਖੇ ਰੋਟੀ ਖਾਣ ਗਿਆ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕਰੀਬ ਇਕ ਦਰਜਨ ਨੌਜਵਾਨਾਂ ਨੇ ਉਨ੍ਹਾਂ ’ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਅਤੇ ਉਨ੍ਹਾਂ ਨੂੰ ਨੇੜੇ ਨਾਕੇ ’ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਸੰਦੀਪ ਸਿੰਘ ਤੇ ਰਣਜੀਤ ਸਿੰਘ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਅਕਾਸ਼ਦੀਪ ਸੋਹੀ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਦੋ ਨੌਜਵਾਨਾਂ ਦੀ ਹਾਲਤ ਗੰਭੀਰਤ ਦੇਖਦਿਆਂ ਇਕ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਤੇ ਇਕ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈ ਅਤੇ ਇਕ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਚੱਲ ਰਿਹਾ ਹੈ। ਇਨ੍ਹਾਂ ਦੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਹੈ । ਦੱਸਿਆ ਜਾ ਰਿਹਾ ਹੈ ਕਿ ਨਾਕੇ ਤੇ ਖੜ੍ਹੇ ਪੁਲਿਸ ਮੁਲਾਜ਼ਮਾ ਨੇ ਕੁੱਝ ਨੌਜਵਾਨਾਂ ਨੂੰ ਕਾਬੂ ਵੀ ਕੀਤਾ ਹੈ। ਇਸ ਸੰਬੰਧੀ ਸੰਬੰਧਿਤ ਥਾਣੇ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ

Read Next

ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ