Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਦਵਿੰਦਰ ਬੰਬੀਹਾ ਗਰੁੱਪ ਦੇ ਦੋ ਗੈਂਗਸਟਰ ਗ੍ਰਿਫ਼ਤਾਰ, ਵੱਡੀ ਮਾਤਰਾ ‘ਚ ਅਸਲਾ ਬਰਾਮਦ

ਬਠਿੰਡਾ : ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਦੋ ਗੈਂਗਸਟਰਾਂ ਨੂੰ ਭਾਰੀ ਮਾਤਰਾ ਅਸਲੇ ਸਮੇਤ ਗਿ੍ਫਤਾਰ ਕੀਤਾ ਹੈ। ਪੁਲਿਸ ਨੇ ਗੈਂਗਸਟਰਾਂ ਕੋਲੋਂ ਪੰਜ ਪਿਸਤੌਲ, 20 ਕਾਰਤੂਸ, 10 ਮੈਗਜ਼ੀਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਨ੍ਹਾਂ ਦੀ ਪਛਾਣ ਇੰਦਰਜੀਤ ਸਿੰਘ ਉਰਫ਼ ਬਾਘ ਪੁੱਤਰ ਬਲਵਿੰਦਰ ਸਿੰਘ ਵਾਸੀ ਤਾਜੋਕੇ ਜ਼ਿਲ੍ਹਾ ਬਰਨਾਲਾ ਤੇ ਗੁਰਪ੍ਰਰੀਤ ਸਿੰਘ ਉਰਫ਼ ਬੱਬਾ ਪੁੱਤਰ ਬਲਦੇਵ ਸਿੰਘ ਵਾਸੀ ਪੱਕਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ।

ਪੁਲਿਸ ਨੇ ਉਕਤ ਦੋਵਾਂ ਤੋਂ ਇਲਾਵਾ ਬੰਬੀਹਾ ਗਰੁੱਪ ਦੇ ਖਤਰਨਾਕ ਗੈਂਗਸਟਰ ਗੌਰਵ ਪਾਟਿਲ ਉਰਫ਼ ਲੱਕੀ ਪਟਿਆਲ ਪੁੱਤਰ ਸੁਰਿੰਦਰ ਸਿੰਘ ਵਾਸੀ ਖੁੱਡਾ ਲਾਹੌਰਾ ਚੰਡੀਗੜ੍ਹ, ਸਖਦੂਲ ਸਿੰਘ ਉਰਫ਼ ਸੁੱਖਾ ਦੁਨੇਕੇ ਪੁੱਤਰ ਗੁਰਨੈਬ ਸਿੰਘ ਵਾਸੀ ਦੁਨੇਕੇ ਕਲਾਂ ਹਾਲ ਆਬਾਦ ਕੈਨੇਡਾ, ਜਗਤਾਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਮੰਧੇਰ ਕਲਾਂ ਜ਼ਿਲ੍ਹਾ ਸੰਗਰੂਰ ਵਿਰੁੱਧ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕਰ ਲਿਆ ਹੈ। ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਖਤਰਨਾਕ ਗੈਂਗਸਟਰ ਬੰਬੀਹਾ ਗਰੁੱਪ ਨਾਲ ਸਬੰਧਿਤ ਕੁਝ ਗੈਂਗਸਟਰ ਬਠਿੰਡਾ ‘ਚ ਕਿਸੇ ਵਾਰਦਾਤ ਨੂੰ ਅਜਾਮ ਦੇਣ ਦੀ ਤਾਕ ‘ਚ ਹਨ। ਅਜੇ ਗਾਂਧੀ ਐੱਸਪੀ ਇਨਵੈਸਟੀਗੇਸ਼ਨ, ਦਵਿੰਦਰ ਸਿੰਘ ਉਪ ਪੁਲਿਸ ਕਪਤਾਨ ਇਨਵੈਸਟੀਗੇਸ਼ਨ, ਜਤਿੰਦਰ ਸਿੰਘ ਉਪ ਪੁਲਿਸ ਕਪਤਾਨ ਨਾਰਕੋਟਿਕ ਸੈੱਲ ਤੇ ਸਪੈਸ਼ਲ ਸਟਾਫ਼ ਦੇ ਇੰਚਾਰਜ ਦਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਬਣਾਈ ਗਈ। ਪੁਲਿਸ ਥਾਣਾ ਥਰਮਲ ‘ਚ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਟੀਮ ਨੇ ਭਾਲ ਸ਼ੁਰੂ ਕੀਤੀ। ਨਾਕੇ ਦੌਰਾਨ ਬੀਬੀ ਵਾਲਾ ਚੌਕ ‘ਚ ਇਕ ਮੋਟਰਸਾਈਕਲ ਨੰਬਰ ਪੀਬੀ 13 ਐੱਨ 5232 ਨੂੰ ਰੋਕ ਕੇ ਸਵਾਰਾਂ ਤੋਂ ਪੁੱਛਗਿੱਛ ਕੀਤੀ। ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਬੈਗ ਵਿਚੋਂ ਤਿੰਨ ਦੇਸੀ ਪਿਸਤੌਲ 32 ਬੋਰ ਤੇ ਦੋ ਪਿਸਤੌਲ 30 ਬੋਰ, 20 ਕਾਰਤੂਸ ਤੇ 10 ਮੈਗਜ਼ੀਨ ਬਰਾਮਦ ਹੋਏ।ਪੁਲਿਸ ਨੇ ਦੋਵਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋਵਾਂ ਗੈਂਗਸਟਰ ਜਗਤਾਰ ਸਿੰਘ, ਕੈਨੇਡਾ ਬੈਠੇ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁੱਖਾ ਦੁਨੇਕੇ ਅਤੇ ਲੱਕੀ ਪਟਿਆਲ ਦੇ ਸੰਪਰਕ ‘ਚ ਸਨ। ਇਨ੍ਹਾਂ ਦੇ ਕਹਿਣ ‘ਤੇ ਹੀ ਮੱਧ ਪ੍ਰਦੇਸ਼ ਵਿੱਚੋਂ ਉਕਤ ਅਸਲਾ ਲੈ ਕੇ ਆਏ ਸਨ। ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੈਨੇਡਾ ਬੈਠੇ ਗੈਂਗਸਟਰ ਦੇ ਇਸ਼ਾਰੇ ਦੀ ਉਡੀਕ ਕਰ ਰਹ ਸਨ ਪਰ ਪੁਲਿਸ ਦੇ ਹੱਥੇ ਚੜ੍ਹ ਗਏ। ਉਹ ਕੈਨੇਡਾ ਬੈਠੇ ਮੁਲਜ਼ਮ ਗੈਂਗਸਟਰ ਸੁੱਖਾ ਦੁਨੇਕੇ ਦੇ ਕਹਿਣ ‘ਤੇ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਦੋਵਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਹਥਿਆਰ ਕਿਸ ਕੋਲੋਂ ਖਰੀਦੇ ਸਨ।

ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਪਹਿਲਾਂ ਹੀ ਕਈ ਮੁਕੱਦਮੇ ਦਰਜ ਹਨ। ਮੁਲਜ਼ਮ ਗੁਰਪ੍ਰਰੀਤ ਸਿੰਘ ਉਰਫ਼ ਬੱਬਾ ਵਿਰੁੱਧ ਕੋਟਕਪੂਰਾ, ਜਲੰਧਰ ਤੇ ਸੰਗਰੂਰ ਵਿਚ ਵੱਖ-ਵੱਖ ਧਰਾਵਾਂ ਤਹਿਤ ਤਿੰਨ ਕੇਸ ਦਰਜ ਹਨ, ਜਦਕਿ ਇੰਦਰਜੀਤ ਸਿੰਘ ਬਾਘ ਵਿਰੁੱਧ ਬਰਨਾਲਾ ਜ਼ਿਲ੍ਹੇ ਵਿਚ ਇਕ ਅਸਲਾ ਐਕਟ ਤਹਿਤ ਕੇਸ ਦਰਜ ਹੈ। ਬੰਬੀਹਾ ਗਰੁੱਪ ਦੇ ਕੈਨੇਡਾ ਬੈਠੇ ਗੈਂਗਸਟਰ ਸੁੱਖਾ ਦੁਨੇਕੇ ਵਿਰੁੱਧ ਵੱਖ-ਵੱਖ ਧਰਾਵਾਂ ਅਧੀਨ 17 ਮੁਕੱਦਮੇ ਦਰਜ ਹਨ।

Vinkmag ad
Share Our Daily Posts

News Desk

Read Previous

ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ

Read Next

ਮਹਾਰਾਸ਼ਟਰ:ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ