Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੈਬਨਿਟ ਮੰਤਰੀ ਈਟੀਓ ਨੇ ਜਲੰਧਰ ’ਚ ਲਾਏ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ

ਜਲੰਧਰ : ਆਮ ਆਦਮੀ ਪਾਰਟੀ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਹਰ ਭਾਰਤੀ ਦੀ ਆਵਾਜ਼ ਹੈ ‘ਮੋਦੀ ਹਟਾਓ, ਦੇਸ਼ ਬਚਾਓ’। ਦੇਸ਼, ਸੰਵਿਧਾਨ ਤੇ ਲੋਕਾਂ ਮੋਦੀ ਸਰਕਾਰ ਦੇ ਸ਼ਾਸਨ ’ਚ ਸੁਰੱਖਿਅਤ ਨਹੀਂ ਤੇ ਦੇਸ਼ ਬਚਾਉਣ ਲਈ ਮੋਦੀ ਨੂੰ ਸੱਤਾ ਤੋਂ ਹਟਾਉਣਾ ਹੀ ਪਵੇਗਾ। ਇਹ ਪ੍ਰਗਟਾਵਾ ਵੀਰਵਾਰ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ। ਇਸ ਉਪਰੰਤ ਉਨ੍ਹਾਂ ਨੇ ਸ਼ਹਿਰ ’ਚ ਕੰਧਾਂ ’ਤੇ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ ਵੀ ਲਾਏ। ਇਸ ਮੌਕੇ ਉਨ੍ਹਾਂ ਨਾਲ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਤੇ ਪੰਜਾਬ ਦੇ ਸੰਯੁਕਤ ਸਕੱਤਰ ਆਤਮ ਪ੍ਰਕਾਸ਼ ਬਬਲੂ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡ ਦਿੱਤਾ ਤੇ ਸਿਰਫ਼ ਕੁਝ ਪੋਸਟਰ ਲਾਉਣ ਕਰ ਕੇ 138 ਐੱਫਆਈਆਰਜ਼ ਦਰਜ ਕਰ ਦਿੱਤੀਆਂ। ਇਹ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ। ਵਿਦਿਆਰਥੀ, ਨੌਜਵਾਨ, ਕਿਸਾਨ, ਵਪਾਰੀ, ਔਰਤਾਂ, ਕੋਈ ਵੀ ਵਰਗ ਮੋਦੀ ਸਰਕਾਰ ’ਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਇਸ ਲਈ ਅਜਿਹੀ ਸਰਕਾਰ ਨੂੰ ਦੇਸ਼ ’ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ‘ਆਪ’ ਮੰਤਰੀ ਨੇ ਕਿਹਾ ਕਿ ਮੋਦੀ ਦੇ ਰਾਜ ’ਚ ਸਿਰਫ ਪੂੰਜੀਪਤੀ ਹੀ ਵਧ-ਫੁੱਲ ਰਹੇ ਹਨ। ਵਿਰੋਧੀ ਧਿਰ ਦੇ ਨੇਤਾਵਾਂ ਦੀ ਆਵਾਜ਼ ਨੂੰ ਦਬਾਉਣ ਤੇ ਉਨ੍ਹਾਂ ਨੂੰ ਸੀਬੀਆਈ ਅਤੇ ਈਡੀ ਦੀਆਂ ਧਮਕੀਆਂ ਦੇਣ ਲਈ ਭਾਜਪਾ ਸਰਕਾਰ ’ਤੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵੀ ਚੁਣੇ ਹੋਏ ਨੁਮਾਇੰਦੇ ਹਨ ਜਿਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਪੂਰਾ ਹੱਕ ਹੈ। ਬੱਚਿਆਂ ਦੀ ਬਿਹਤਰੀ ਲਈ ਕੰਮ ਕਰਨ ਵਾਲਾ ਮਨੀਸ਼ ਸਿਸੋਦੀਆ ਵਰਗਾ ਆਗੂ ਅੱਜ ਜੇਲ੍ਹ ’ਚ ਹੈ ਪਰ ਭਾਜਪਾ ਦੇ ਕਈ ਭ੍ਰਿਸ਼ਟ ਆਗੂ ਸ਼ਰ੍ਹੇਆਮ ਘੁੰਮ ਰਹੇ ਹਨ। ਈਟੀਓ ਨੇ ਕਿਹਾ ਕਿ ਉਹ ਮੀਡੀਆ ਰਾਹੀਂ ਮੋਦੀ ਨੂੰ ਦੱਸਣਾ ਚਾਹੁੰਦੇ ਹਨ, ਸਾਡਾ ਸੰਵਿਧਾਨ ‘ਅਸੀਂ ਭਾਰਤ ਦੇ ਲੋਕ’ ਨਾਲ ਸ਼ੁਰੂ ਹੁੰਦਾ ਹੈ। ਧਾਰਾ 32 ਸਬੰਧੀ ਡਾ. ਬੀ.ਆਰ.ਅੰਬੇਡਕਰ ਨੇ ਕਿਹਾ ਕਿ ਇਹ ਸਾਡੇ ਸੰਵਿਧਾਨ ਦੀ ਆਤਮਾ ਹੈ ਅਤੇ ਹਰ ਨਾਗਰਿਕ ਨੂੰ ਬੋਲਣ ਤੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਅੱਜ ਅਸੀਂ ਦੇਸ਼ ਦੇ ਕੋਨੇ-ਕੋਨੇ ’ਚ ‘ਮੋਦੀ ਹਟਾਓ ਦੇਸ਼ ਬਚਾਓ’ ਦੇ ਪੋਸਟਰ ਲਗਾਵਾਂਗੇ। ਉਹ ਜਿੰਨੀਆਂ ਮਰਜ਼ੀ ਐੱਫਆਈਆਰ ਦਰਜ ਕਰਵਾ ਲੈਣ ਪਰ ਅਸੀਂ ਪਿੱਛੇ ਨਹੀਂ ਹਟਾਂਗੇ। ਅਸੀਂ ਉਨ੍ਹਾਂ ਦੀਆਂ ਏਜੰਸੀਆਂ ਜਾਂ ਐੱਫਆਈਆਰਜ਼ ਤੋਂ ਡਰਦੇ ਨਹੀਂ।

Vinkmag ad
Share Our Daily Posts

News Desk

Read Previous

ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.

Read Next

ਵਿਜੀਲੈਂਸ ਕਾਰਵਾਈ: ਜੰਗਲਾਤ ਵਿਭਾਗ ’ਚ ਘੁਟਾਲੇ ’ਚ ਫਸੇ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਸਣੇ ਚਾਰ ’ਤੇ ਧੋਖਾਧੜੀ ਦਾ ਮਾਮਲਾ ਦਰਜ