Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 22, 2026

ਵਿਜੀਲੈਂਸ ਕਾਰਵਾਈ: ਜੰਗਲਾਤ ਵਿਭਾਗ ’ਚ ਘੁਟਾਲੇ ’ਚ ਫਸੇ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਸਣੇ ਚਾਰ ’ਤੇ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ : ਜੰਗਲਾਤ ਵਿਭਾਗ ’ਚ ਘੁਟਾਲੇ ’ਚ ਫਸੇ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ’ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਹਰਪ੍ਰੀਤ ’ਤੇ ਦੋਸ਼ ਹੈ ਕਿ ਉਸ ਨੇ 60 ਲੱਖ ਰੁਪਏ ਵਿਚ ਖਰੀਦੇ ਪਲਾਟ ਨੂੰ ਉਸੇ ਦਿਨ ਕੇਵਲ 25 ਲੱਖ ਰੁਪਏ ਵਿਚ ਖਰੀਦ ਲਿਆ। ਹਰਪ੍ਰੀਤ ਸਿੰਘ ਤੋਂ ਇਲਾਵਾ ਤਿੰਨ ਹੋਰ ਰਾਜ ਕੁਮਾਰ ਨਾਗਪਾਲ, ਰਾਜੇਸ਼ ਕੁਮਾਰ ਚੋਪੜਾ ਅਤੇ ਰਾਜ ਕੁਮਾਰ ਸਰਪੰਚ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਰਾਜੇਸ਼ ਕੁਮਾਰ ਚੋਪੜਾ ਅਤੇ ਰਾਜ ਕੁਮਾਰ ਨਾਗਪਾਲ ਨੂੰ ਗਿ੍ਰਫਤਾਰ ਕਰ ਕੇ ਛੇ ਦਿਨ ਦੇ ਰਿਮਾਂਡ ’ਤੇ ਲਿਆਂਦਾ ਗਿਆ ਹੈ। ਫਰਵਰੀ ਮਹੀਨੇ ਮੁਹਾਲੀ ਵਿਜੀਲੈਂਸ ਥਾਣੇ ’ਚ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਜਾਂਚ ਵਿਚ ਪਤਾ ਲੱਗਾ ਕਿ ਰਾਜ ਕੁਮਾਰ ਨਾਗਪਾਲ, ਵਾਸੀ ਸੈਕਟਰ 8 ਪੰਚਕੂਲਾ, ਹਰਿਆਣਾ ਨੇ ਪਲਾਟ ਨੰਬਰ 2023, ਸੈਕਟਰ 88 ਮੁਹਾਲੀ ਦੀ ਲੈਟਰ ਆਫ ਇੰਟੈਂਟ (ਐੱਲਓਆਈ) ਗੁਰਮਿੰਦਰ ਸਿੰਘ ਗਿੱਲ, ਵਾਸੀ ਕੋਠੀ ਨੰਬਰ 1677, ਫੇਜ 3ਬੀ-2 ਮੁਹਾਲੀ ਤੋਂ 27 ਨਵੰਬਰ 2018 ਨੂੰ ਇਕ ਸਟੈਂਪ ’ਤੇ 60 ਲੱਖ ਰੁਪਏ ’ਚ ਖਰੀਦੀ, ਜਦਕਿ ਉਸੇ ਦਿਨ ਉਸੇ ਸਟੈਂਪ ਦੀ ਲੜੀ ਵਿਚ ਇਕ ਹੋਰ ਸਟੈਂਪ ਖਰੀਦ ਕੇ ਮੁਲਜ਼ਮ ਰਾਜ ਕੁਮਾਰ ਵੱਲੋਂ ਇਹੀ ਪਲਾਟ ਅੱਗੇ ਮੁਲਜ਼ਮ ਸਾਬਕਾ ਮੰਤਰੀ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਲਗਪਗ 35 ਲੱਖ ਰੁਪਏ ਵਿਚ ਘਟਾ ਕੇ ਕੇਵਲ 25 ਲੱਖ ਰੁਪਏ ਵਿਚ ਸਾਜ਼ਿਸ਼ ਤਹਿਤ ਵੇਚ ਦਿੱਤਾ ਗਿਆ। ਇਸ ਪਲਾਟ ਦੀ ਖਰੀਦ ਅਤੇ ਵਿਕਰੀ ਦੇ ਸਮੇਂ ਮੁਲਜ਼ਮ ਰਾਜੇਸ਼ ਕੁਮਾਰ ਚੋਪੜਾ, ਵਾਸੀ ਸੈਕਟਰ 82, ਜੇਐੱਲਪੀਐੱਲ, ਮੁਹਾਲੀ ਨੇ ਬਤੌਰ ਗਵਾਹ ਦਸਤਖਤ ਕੀਤੇ। ਜਾਂਚ ਵਿਚ ਪਤਾ ਲੱਗਾ ਕਿ 60 ਲੱਖ ਰੁਪਏ ਦੀ ਰਕਮ ਵਿਚੋਂ ਮੁਲਜ਼ਮ ਰਾਜ ਕੁਮਾਰ ਦੇ ਖਾਤੇ ਵਿਚ ਪਹਿਲਾਂ ਹੀ ਅਨਮੋਲ ਇੰਪਾਇਰ ਪ੍ਰਾਈਵੇਟ ਲਿਮਟਿਡ ਦੇ ਪ੍ਰੋਪਰਾਈਟਰ ਮੁਲਜ਼ਮ ਰਾਜੇਸ਼ ਕੁਮਾਰ ਚੋਪੜਾ ਨੇ 22,50,000 ਰੁਪਏ, ਹਰਪ੍ਰੀਤ ਸਿੰਘ ਨੇ 20,00,000 ਰੁਪਏ ਅਤੇ ਬਾਕੀਆਂ ਦੇ ਜ਼ਰੀਏ 12, 10,000 ਰੁਪਏ ਜਮ੍ਹਾਂ ਕਰਵਾਏ। ਰਾਜ ਕੁਮਾਰ ਤੋਂ ਇਹ ਐੱਲਓਆਈ ਅੱਗੇ ਹਰਪ੍ਰੀਤ ਸਿੰਘ ਨੂੰ ਦਿਵਾਉਣ ਵਿਚ ਰਾਜ ਕੁਮਾਰ ਸਰਪੰਚ, ਪ੍ਰਾਪਰਟੀ ਡੀਲਰ, ਜੁਝਾਰ ਨਗਰ ਮੁਹਾਲੀ ਅਤੇ ਵਾਸੀ ਫੇਜ 6 ਨੇ ਅਹਿਮ ਭੂਮਿਕਾ ਨਿਭਾਈ ਹੈ।

ਗਮਾਡਾ ਰਿਕਾਰਡ ਮੁਤਾਬਕ ਵਿਕਰੀਕਰਤਾ ਗੁਰਮਿੰਦਰ ਸਿੰਘ ਗਿੱਲ ਦੇ ਨਾਂ ’ਤੇ ਰਾਜ ਕੁਮਾਰ ਦੇ ਨਾਂ ਐੱਲਓਆਈ ਤਬਦੀਲ ਹੋਣ ਸਬੰਧੀ ਕੋਈ ਰਿਕਾਰਡ ਮੌਜੂਦ ਨਹੀਂ ਹੈ ਅਤੇ ਸਿੱਧਾ ਗੁਰਮਿੰਦਰ ਸਿੰਘ ਗਿੱਲ ਦੇ ਨਾਂ ’ਤੇ ਹਰਪ੍ਰੀਤ ਸਿੰਘ ਦੇ ਨਾਂ ’ਤੇ ਪਲਾਟ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਰਾਜ ਕੁਮਾਰ ਨਾਗਪਾਲ, ਰਾਜੇਸ਼ ਕੁਮਾਰ ਚੋਪੜਾ ਪ੍ਰਾਪਰਟੀ ਡੀਲਰ, ਰਾਜ ਕੁਮਾਰ ਸਰਪੰਚ ਪ੍ਰਾਪਰਟੀ ਡੀਲਰ ਅਤੇ ਹਰਪ੍ਰੀਤ ਸਿੰਘ ਨੇ ਮਿਲੀਭੁਗਤ ਨਾਲ ਵੱਖ-ਵੱਖ ਐਂਟਰੀਆਂ ਜ਼ਰੀਏ ਰਾਜ ਕੁਮਾਰ ਨੂੰ ਇਹ ਐੱਲਓਆਈ ਫ਼ਰਜ਼ੀ ਤੌਰ ’ਤੇ ਖਰੀਦ ਤੇ ਵਿਕਰੀ ਕਰਨੀ ਦਿਖਾਈ ਗਈ ਹੈ। ਸਾਧੂ ਸਿੰਘ ਧਰਮਸੋਤ ਦੇ ਪੁੱਤਰ ਲਈ ਲਗਪਗ 60 ਲੱਖ ਰੁਪਏ ਦੇ ਪਲਾਟ ਨੂੰ 25 ਲੱਖ ਰੁਪਏ ਵਿਚ ਖਰੀਦ ਕਰਨ ਲਈ ਦਿਖਾਉਣ ’ਚ ਮਦਦ ਕੀਤੀ ਗਈ ਹੈ। ਬਾਕੀ ਦੇ ਮੁਲਜ਼ਮਾਂ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਕੈਬਨਿਟ ਮੰਤਰੀ ਈਟੀਓ ਨੇ ਜਲੰਧਰ ’ਚ ਲਾਏ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ

Read Next

ਬਠਿੰਡਾ: ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਝੀਲ ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ