Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਕਲਾਨੌਰ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ; ਕਾਰ ਦਰੱਖ਼ਤ ‘ਚ ਵੱਜਣ ਕਾਰਨ ਆੜ੍ਹਤੀ ਮਾਮੇ ਦੀ ਮੌਤ, ਭਾਣਜਾ ਗੰਭੀਰ ਫੱਟੜ

ਕਲਾਨੌਰ : ਐਤਵਾਰ ਬਾਅਦ ਦੁਪਹਿਰ ਕਲਾਨੌਰ-ਬਟਾਲਾ ਮਾਰਗ ਦੇ ਪੈਂਦੇ ਅੱਡਾ ਖੁਸ਼ੀਪੁਰ ਨੇੜੇ ਕਾਰ ਸੜਕ ਕਿਨਾਰੇ ਲੱਗੇ ਦਰੱਖ਼ਤ ‘ਚ ਵੱਜਣ ਕਾਰਨ ਕਾਰ ਚਲਾ ਰਹੇ ਆੜ੍ਹਤੀ ਪਰਗਟ ਸਿੰਘ ਗੁਰਾਇਆ ਸਾਬਕਾ ਸਰਪੰਚ ਖਾਨਫੱਤਾ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸ ਦਾ ਭਾਣਜਾ ਗੰਭੀਰ ਫੱਟੜ ਹੋ ਗਿਆ। ਇਸ ਸਬੰਧੀ ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਪਰਗਟ ਸਿੰਘ ਸਾਬਕਾ ਸਰਪੰਚ (35) ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਜੋ ਗੁਰਾਇਆ ਕਮਿਸ਼ਨ ਏਜੰਟਾਂ ਵਜੋਂ ਇਲਾਕੇ ਵਿਚ ਪ੍ਰਸਿੱਧ ਹੈ, ਐਤਵਾਰ ਨੂੰ ਉਹ ਕਾਰ ਰਾਹੀਂ ਕਲਾਨੌਰ ਤੋਂ ਬਟਾਲਾ ਮਾਰਗ ਰਾਹੀਂ ਪਿੰਡ ਨੂੰ ਆ ਰਿਹਾ ਸੀ ਕਿ ਇਸ ਦੌਰਾਨ ਉਸ ਦੀ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖ਼ਤ ‘ਚ ਵੱਜੀ ਜਿਸ ਕਾਰਨ ਪਰਗਟ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ।

ਹਾਦਸਾ ਵਾਪਰਨ ਉਪਰੰਤ ਸਾਬਕਾ ਸਰਪੰਚ ਪਰਗਟ ਸਿੰਘ ਅਤੇ ਉਸ ਦੇ ਭਾਣਜੇ ਮਨਦੀਪ ਸਿੰਘ (30) ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਲੈਜਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਗੰਭੀਰ ਫੱਟੜ ਮਨਦੀਪ ਸਿੰਘ ਨੂੰ ਹੋਰ ਹਸਪਤਾਲ ਵਿਚ ਰੈਫਰ ਕਰ ਦਿੱਤਾ। ਇਥੇ ਦੱਸਣਯੋਗ ਹੈ ਕਿ ਆੜ੍ਹਤੀ ਪਰਗਟ ਸਿੰਘ ਸਾਬਕਾ ਸਰਪੰਚ ਆਪਣੇ ਪਿੱਛੇ ਦੋ ਬੇਟਿਆਂ ਨੂੰ ਛੱਡ ਗਿਆ ਹੈ। ਇਲਾਕੇ ਦੀ ਪ੍ਰਸਿੱਧ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਾਬਕਾ ਸਰਪੰਚ ਪਰਗਟ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਕਲਾਨੌਰ ਹਸਪਤਾਲ ਵਿਚ ਉਸ ਦੇ ਸਾਕ ਸਨੇਹੀਆਂ ਤੇ ਯਾਰਾਂ ਦੋਸਤ ਵੱਡੀ ਗਿਣਤੀ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਸਾਬਕਾ ਸਰਪੰਚ ਪਰਗਟ ਸਿੰਘ ਵੱਲੋਂ ਆਪਣੇ ਭਰਾ ਦੇ ਅਮਰੀਕਾ ਵਿੱਚ ਪੱਕੇ ਹੋਣ ਤੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਮਰਹੂਮ ਸਾਬਕਾ ਸਰਪੰਚ ਪਰਗਟ ਸਿੰਘ ਲੋੜਵੰਦਾਂ, ਖੇਡ-ਪ੍ਰੇਮੀਆਂ ਦੇ ਮੱਦਦਗਾਰ ਅਤੇ ਚੰਗੇ ਸਮਾਜ ਸੇਵਕ ਸਨ। ਹਾਦਸੇ ਦੀ ਖ਼ਬਰ ਸਬੰਧੀ ਇਸ ਪਰਿਵਾਰਕ ਜੀਆਂ ਵੱਲੋਂ ਪੁਲਿਸ ਥਾਣਾ ਕਲਾਨੌਰ ਨੂੰ ਜਾਣੂ ਕਰਵਾਇਆ ਗਿਆ ਇਥੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਿੱਖਿਆ ਮੰਤਰੀ ਬੈਂਸ ਤੋਂ ਬਾਅਦ ਪੰਜਾਬ ਦਾ ਇਹ ਵਿਧਾਇਕ ਬੱਝਿਆ ਵਿਆਹ ਦੇ ਬੰਧਨ ‘ਚ

Read Next

ਨਵਜੋਤ ਸਿੱਧੂ ਸੋਮਵਾਰ ਨੂੰ ਜਾਣਗੇ ਸਿੱਧੂ ਮੂਸੇਵਾਲਾ ਦੇ ਘਰ, ਸ਼ਾਮ ਸਮੇਂ ਕਰਨਗੇ ਪ੍ਰੈੱਸ ਕਾਨਫਰੰਸ