Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਪੱਤਰਕਾਰਾਂ ਨਾਲ ਵਿਚਾਰ ਚਰਚਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ 7 ਨੂੰ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵਲੋਂ ਪੰਜਾਬ ਵਿਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠੇ ਬਿਰਤਾਂਤ ਨੂੰ ਪੰਜਾਬ-ਪ੍ਰਸਤ ਪੱਤਰਕਾਰਾਂ ਅਤੇ ਚੈਨਲਾਂ ਨੇ ਸੱਚੀ ਪੱਤਰਕਾਰਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੇ ਕਾਨੂੰਨ ਛਿੱਕੇ ’ਤੇ ਟੰਗ ਕੇ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੇ ਚੈਨਲਾਂ ਦੀ ਆਵਾਜ਼ ਬੰਦ ਕੀਤੀ। ਇਸ ਵਰਤਾਰੇ ਦੀ ਪੜਚੋਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ ’ਤੇ ਇਕ ਵਿਸ਼ੇਸ਼ ਇਕੱਤਰਤਾ 7 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਸਮਰਪਿਤ ਸੀਨੀਅਰ ਪੱਤਰਕਾਰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 15 ਅਪ੍ਰੈਲ ਤੱਕ ਗੁਰਮਤਿ ਸਮਾਗਮ ਉਲੀਕੇ ਗਏ ਹਨ

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਦੇ ਦੋ ਸਕੇ ਭਰਾਵਾਂ ਤੋਂ 1.10 ਕਰੋੜ ਦਾ ਸੋਨਾ ਬਰਾਮਦ

Read Next

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ, AAP ’ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਤੇਜ਼