Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਫਿਲਹਾਲ ਜੇਲ ‘ਚ ਰਹਿਣਗੇ ਮਨੀਸ਼ ਸਿਸੋਦੀਆ, ਈਡੀ ਮਾਮਲੇ ‘ਚ ਅਦਾਲਤ ਨੇ 17 ਅਪ੍ਰੈਲ ਤੱਕ ਨਿਆਇਕ ਹਿਰਾਸਤ ‘ਚ ਕੀਤਾ ਵਾਧਾ

ਨਵੀਂ ਦਿੱਲੀ, – ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੁੱਗਣ ‘ਤੇ ਈਡੀ ਦੀ ਟੀਮ ਨੇ ਬੁੱਧਵਾਰ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਤਾਜ਼ਾ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਇਸ ਤੋਂ ਪਹਿਲਾਂ 22 ਮਾਰਚ ਨੂੰ ਅਦਾਲਤ ਨੇ ਰਿਮਾਂਡ ਖਤਮ ਹੋਣ ਤੋਂ ਬਾਅਦ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਸਿਸੋਦੀਆ ਸੀਬੀਆਈ ਕੇਸ ਵਿੱਚ ਵੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਹਨ।

ਸਿਸੋਦੀਆ ਦੇ ਵਕੀਲ ਨੇ ਅਦਾਲਤ ‘ਚ ਦਿੱਤੀਆਂ ਇਹ ਦਲੀਲਾਂ-

  • ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਖ਼ਿਲਾਫ਼ ਕੋਈ ਕੇਸ ਨਹੀਂ ਬਣਾਇਆ ਗਿਆ। ਜਿੱਥੋਂ ਤੱਕ ਰਿਸ਼ਵਤ ਲੈਣ ਦਾ ਸਵਾਲ ਹੈ, ਸਿਸੋਦੀਆ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਦੇ ਖਾਤੇ ਵਿੱਚ ਕੋਈ ਪੈਸਾ ਨਹੀਂ ਆਇਆ। ਇਸ ਨੀਤੀ ਨੂੰ ਲੈਫਟੀਨੈਂਟ ਗਵਰਨਰ ਦੁਆਰਾ ਕਈ ਵਿਭਾਗਾਂ ਅਤੇ ਸਾਰੇ ਪੱਧਰਾਂ ‘ਤੇ ਮਨਜ਼ੂਰੀ ਦਿੱਤੀ ਗਈ ਸੀ।
  • ਵਿਵੇਕ ਜੈਨ ਨੇ ਕਿਹਾ ਕਿ ਸਿਸੋਦੀਆ ‘ਤੇ ਨਾ ਤਾਂ ਕੋਈ ਇਲਜ਼ਾਮ ਹੈ ਅਤੇ ਨਾ ਹੀ ਕੋਈ ਸਬੂਤ ਹੈ। ਇੰਨਾ ਹੀ ਨਹੀਂ ਪਾਲਿਸੀ ਦੇ ਲਾਗੂ ਹੋਣ ਤੋਂ ਬਾਅਦ ਸਰਕਾਰ ਨੂੰ ਪਿਛਲੇ ਦਸ ਸਾਲਾਂ ‘ਚ ਸਭ ਤੋਂ ਜ਼ਿਆਦਾ ਰੈਵੇਨਿਊ ਮਿਲਿਆ ਹੈ।
  • ਵਿਵੇਕ ਜੈਨ ਨੇ ਕਿਹਾ ਕਿ ਰਿਕਾਰਡ ‘ਤੇ ਅਜਿਹੀ ਕੋਈ ਸਮੱਗਰੀ ਨਹੀਂ ਹੈ ਕਿ ਵਿਜੇ ਨਾਇਰ ਮਨੀ ਲਾਂਡਰਿੰਗ ਦੇ ਅਪਰਾਧ ‘ਚ ਸਿਸੋਦੀਆ ਦਾ ਪ੍ਰਤੀਨਿਧੀ ਸੀ। ਅਜਿਹਾ ਵੀ ਨਹੀਂ ਹੈ ਕਿ ਸਿਸੋਦੀਆ ਨੇ ਕਿਸੇ ਨੂੰ ਇਸ ਨਿਯਮ ਨੂੰ ਛੱਡਣ ਜਾਂ ਲਾਇਸੈਂਸ ਦੇਣ ਲਈ ਕਿਹਾ ਹੋਵੇ।
  • ਵਿਵੇਕ ਜੈਨ ਨੇ ਕਿਹਾ ਕਿ ਇਸਤਗਾਸਾ ਦਾ ਦੋਸ਼ ਹੈ ਕਿ ਮੈਂ ਕੈਬਨਿਟ ਫਾਈਲ ਨਾਲ ਛੇੜਛਾੜ ਕੀਤੀ, ਪਰ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਅਜਿਹਾ ਕੋਈ ਨੋਟ ਕੈਬਨਿਟ ਕੋਲ ਗਿਆ।
  • ਇਸ ਦੇ ਨਾਲ ਹੀ ਈਡੀ ਵੱਲੋਂ ਪੇਸ਼ ਹੋਏ ਵਕੀਲ ਜ਼ੋਹੇਬ ਹੁਸੈਨ ਨੇ ਕਿਹਾ ਕਿ ਅਸੀਂ ਕੁਝ ਨਵੇਂ ਸਬੂਤ ਇਕੱਠੇ ਕਰ ਰਹੇ ਹਾਂ, ਜੋ ਹਵਾਲਾ ਆਪਰੇਟਰ ਨਾਲ ਸਬੰਧਤ ਹਨ। ਅਜਿਹੇ ‘ਚ ਸਾਨੂੰ ਆਪਣੀਆਂ ਦਲੀਲਾਂ ਪੇਸ਼ ਕਰਨ ਲਈ 10 ਜਾਂ 11 ਅਪ੍ਰੈਲ ਤੱਕ ਦਾ ਸਮਾਂ ਚਾਹੀਦਾ ਹੈ। ਈਡੀ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਸੁਣਵਾਈ 12 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 3 ਅਪ੍ਰੈਲ ਨੂੰ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਨਾਲ ਜੁੜੇ ਇੱਕ ਮਾਮਲੇ ‘ਚ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ। 31 ਮਾਰਚ ਨੂੰ ਅਦਾਲਤ ਨੇ ਇਸੇ ਮਾਮਲੇ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

ਦੂਜੇ ਪਾਸੇ, ਸੀਬੀਆਈ ਕੇਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਿਛਲੇ ਸ਼ੁੱਕਰਵਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ, ਰੌਜ਼ ਐਵੇਨਿਊ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਿਹਾ ਕਿ ਸਿਸੋਦੀਆ ਨੂੰ ਪੂਰੇ ਮਾਮਲੇ ਵਿੱਚ ਅਪਰਾਧਿਕ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਘਾੜਾ ਮੰਨਿਆ ਜਾ ਸਕਦਾ ਹੈ।

ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਠ ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ 6 ਮਾਰਚ ਨੂੰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ।

Vinkmag ad
Share Our Daily Posts

News Desk

Read Previous

ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਭਿਆਨਕ ਹਾਦਸਾ, ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਕੈਂਟਰ ਨਾਲ ਟੱਕਰ; 7 ਬੱਚੇ ਤੇ ਡਰਾਈਵਰ ਜ਼ਖ਼ਮੀ

Read Next

ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ