Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਨਹੀਂ ਲੈ ਰਹੇ ਅਧਿਕਾਰੀ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ’ਚ ਨੁਕਸਾਨੀਆਂ ਫਸਲਾਂ ਲਈ ਮਾਨ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਮੁਤਾਬਕ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜੇ ਤਕ ਕੋਈ ਅਧਿਕਾਰੀ ਉਨ੍ਹਾਂ ਤਕ ਨਹੀ ਪੁੱਜਾ ਹੈ। ਸੰਗਰੂਰ ਜ਼ਿਲ੍ਹੇ ’ਚ ਕਈਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਇਥੇ ਪਟਵਾਰੀ ਹੁਣ ਤਕ ਨੁਕਸਾਨ ਦਾ ਜਾਇਜ਼ਾ ਲੈਣ ਤੱਕ ਨਹੀ ਪੁੱਜੇ ਹਨ ਤੇ ਨੁਕਸਾਨ ਦਾ ਮੁਲਾਂਕਣ ਕੀਤੇ ਬਿਨਾਂ ਰਿਪੋਰਟਾਂ ਤਿਆਰ ਕਰ ਰਹੇ ਹਨ। ਨੁਕਸਾਨ ਬਹੁਤ ਜ਼ਿਆਦਾ ਹੈ ਇਸ ਲਈ ਅਧਿਕਾਰੀਆਂ ਦੇ ਮੌਕੇ ’ਤੇ ਜਾਣ ਤੋਂ ਬਿਨਾਂ ਅਸਲ ਨੁਕਸਾਨ ਦਾ ਪਤਾ ਨਹੀ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਵਾ ’ਚ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦੀ ਛੇਤੀ ਪੂਰਤੀ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਅਸਲੀਅਤ ਉਸ ਦੇ ਉਲਟ ਹੀ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਜਿਥੇ ਕਿਸਾਨਾਂ ਨੂੰ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਉਥੇ ਹੀ ਅਧਿਕਾਰੀਆਂ ਨੂੰ ਵੀ ਨੁਕਸਾਨ ਦਾ ਜਾਇਜਾ ਲੈਣ ਲਈ ਭੇਜਿਆ ਜਾਵੇ।

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ

Read Next

ਅੱਜ ਸ਼ਾਮ 3 ਵਜੇ ਐਲਾਨਿਆ ਜਾਵੇਗਾ PSEB ਦੀ ਪੰਜਵੀਂ ਜਮਾਤ ਦਾ ਨਤੀਜਾ, ਇਥੇ ਕਰੋ ਚੈੱਕ