Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਪਹਿਲਾ ਜੱਥਾ ਪਾਕਿਸਤਾਨ ਲਈ ਰਵਾਨਾ, 18 ਅਪ੍ਰੈਲ ਨੂੰ ਹੋਵੇਗੀ ਵਾਪਸੀ; ਜਾਣੋ ਪੂਰਾ ਸ਼ਡਿਊਲ

ਅੰਮ੍ਰਿਤਸਰ : ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਤੋਂ ਰਵਾਨਾ ਹੋ ਗਿਆ ਹੈ। ਰਵਾਨਾ ਹੋਣ ਤੋਂ ਪਹਿਲਾਂ ਜਥੇ ਨੇ ਜੋ ਬੋਲੇ ​​ਸੋ ਨਿਹਾਲ ਦੇ ਜੈਕਾਰੇ ਲਗਾਏ। ਜਥੇ ਦੀ 18 ਅਪ੍ਰੈਲ ਨੂੰ ਵਾਪਸੀ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਵੇਈਂਪੂਈਂ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਜਾਣਗੇ।

ਬੀਤੇ ਦਿਨ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਸੀ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ ਅਤੇ ਜਥੇ ਵਿਚ ਜਿਹੜੇ ਸ਼ਰਧਾਲੂ ਜਾ ਰਹੇ ਹਨ, ਉਨ੍ਹਾਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 109 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ।

ਜਥੇ ਦਾ ਪੂਰਾ ਸ਼ਡਿਊਲ

ਜ਼ਿਕਰਯੋਗ ਹੈ ਕਿ ਸਪੈਸ਼ਲ ਟਰੇਨਾਂ ਬੰਦ ਹੋਣ ਕਾਰਨ ਇਹ ਜੱਥਾ ਅਟਾਰੀ ਸਰਹੱਦੀ ਸੜਕ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਅੱਜ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਪਹੁੰਚੇਗਾ। 10 ਅਪ੍ਰੈਲ ਨੂੰ ਫਰੂਕਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਗੁਰਦੁਆਰਾ ਨਨਕਾਣਾ ਸਾਹਿਬ ਰਾਤ ਨੂੰ ਆਰਾਮ ਕਰੇਗਾ।

11 ਅਪ੍ਰੈਲ ਨੂੰ ਨਨਕਾਣਾ ਸਾਹਿਬ ਦੇ ਲੋਕਲ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰੇਗਾ। ਫਿਰ 12 ਅਪ੍ਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਪਹੁੰਚ ਕੇ 13 ਨੂੰ ਇੱਥੇ ਵਿਸਾਖੀ ਦਾ ਤਿਉਹਾਰ ਮਨਾਇਆ ਜਾਵੇਗਾ। ਇੱਥੇ 14 ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।

18 ਅਪ੍ਰੈਲ ਨੂੰ ਹੋਵੇਗੀ ਵਾਪਸੀ

ਉੱਥੇ ਹੀ, ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜਥਾ 15 ਅਪ੍ਰੈਲ ਨੂੰ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਪਹੁੰਚ ਕੇ ਰਾਤ ਨੂੰ ਆਰਾਮ ਕਰੇਗਾ ਤੇ 16 ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ, 17 ਨੂੰ ਨੇਰੋਵਾਲ ਕਸਬੇ ਦੇ ਗੁਰਦੁਆਰੇ ਦੇ ਦਰਸ਼ਨ ਕਰ ਉਪਰੰਤ 18 ਅਪ੍ਰੈਲ ਨੂੰ ਸੜਕ ਮਾਰਗ ਰਾਹੀਂ ਦੇਸ਼ ਵਾਪਸੀ ਕਰੇਗਾ।

Vinkmag ad
Share Our Daily Posts

News Desk

Read Previous

ਅਕਾਲੀ ਦਲ ਨੂੰ ਵੱਡਾ ਝਟਕਾ! BJP ‘ਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ; ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰ

Read Next

ਸ੍ਰੀ ਹੇਮਕੁੰਟ ਸਾਹਿਬ ਯਾਤਰਾ:ਫ਼ੌਜ ਵਲੋਂ 20 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਬਰਫ਼ ਹਟਾਉਣ ਅਤੇ ਮਾਰਗ ਸਾਫ਼ ਕਰਨ ਦਾ ਕੰਮ