Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਜਲੰਧਰ ਸੰਸਦੀ ਸੀਟ ’ਤੇ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਚਰਨਜੀਤ ਸਿੰਘ ਅਟਵਾਲ ਦੇ ਦੋਵੇਂ ਪੁੱਤਰ ਭਾਜਪਾ ਸ਼ਾਮਲ

ਚੰਡੀਗੜ੍ਹ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਦਿੰਦੇ ਹੋਏ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੇ ਦੋਵਾਂ ਪੁੱਤਰਾਂ ਇੰਦਰ ਇਕਬਾਲ ਸਿੰਘ ਅਟਵਾਲ ਤੇ ਜਸਜੀਤ ਸਿੰਘ ਅਟਵਾਲ ਨੂੰ ਪਾਰਟੀ ’ਚ ਸ਼ਾਮਲ ਕਰ ਲਿਆ ਹੈ। ਭਾਜਪਾ ਇੰਦਰ ਅਟਵਾਲ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਐਤਵਾਰ ਨੂੰ ਇੰਦਰ ਇਕਬਾਲ ਸਿੰਘ ਅਟਵਾਲ ਤੇ ਜਸਜੀਤ ਸਿੰਘ ਅਟਵਾਲ ਨੂੰ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਭਾਜਪਾ ਦੀ ਮੈਂਬਰਸ਼ਿਪ ਦਿਵਾਈ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਲਏ ਬਗ਼ੈਰ ਕਿਹਾ ਕਿ ਪੰਜਾਬ ’ਚ ਅਸੀਂ ਛੋਟੇ ਭਰਾ ਸੀ, ਗ਼ਲਤੀ ਉਨ੍ਹਾਂ ਨੇ ਕੀਤਾ ਪਰ ਭੁਗਤਣਾ ਸਾਨੂੰ ਪਿਆ। ਉੱਥੇ ਹੀ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਚ ਵੀ ਉਹ ਛੋਟੇ ਵਰਕਰ ਸਨ ਤੇ ਭਾਜਪਾ ’ਚ ਵੀ ਉਹ ਛੋਟੇ ਵਰਕਰ ਦੇ ਰੂਪ ’ਚ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਅਟਵਾਲ ਭਰਾਵਾਂ ਨੂੰ ਪਾਰਟੀ ’ਚ ਸ਼ਾਮਲ ਕਰਨ ਮੌਕੇ ਭਾਜਪਾ ਦੇ ਸੂਬਾਈ ਇੰਚਾਰਜ ਤੇ ਗੁਜਰਾਤ ਨੂੰ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਰਾਸ਼ਟਰੀ ਉਪ ਪ੍ਰਧਾਨ ਤਰੁਣ ਚੁਘ, ਮਨਜਿੰਦਰ ਸਿਰਸਾ ਵੀ ਮੌਜੂਦ ਸਨ।

ਜਲੰਧਰ ਜ਼ਿਮਨੀ ਚੋਣ ਵੱਖ-ਵੱਖ ਪਾਰਟੀਆਂ ਲਈ ਕਿੰਨੀ ਅਹਿਮ ਹੈ, ਇਸ ਦਾ ਅਨੁਮਾਨ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਭਾਜਪਾ ਤੇ ਆਪ ਵਰਗੀਆਂ ਰਾਸ਼ਟਰੀ ਪਾਰਟੀਆਂ ‘ਉਧਾਰ’ ਦੇ ਉਮੀਦਵਾਰਾਂ ’ਤੇ ਵੀ ਦਾਅ ਖੇਡਣ ਤੋਂ ਪਿੱਛੇ ਨਹੀਂ ਹਟ ਰਹੀਆਂ। ਆਮ ਆਦਮੀ ਪਾਰਟੀ ਨੇ ਜਿੱਥੇ ਕਾਂਗਰਸ ਦੇ ਸਾਬਕਾ ਵਿਧਾਇਕ ਰਿੰਕੂ ਨੂੰ ਪਾਰਟੀ ’ਚ ਸਾਮਲ ਕਰ ਕੇ ਆਪਣੀ ਉਮੀਦਵਾਰ ਬਣਾਇਆ ਹੈ ਉੱਥੇ ਹੀ ਭਾਜਪਾ ਤੇ ਸ਼੍ਰੋਮਣੀ ਅਕਾਲੀ ਤੋਂ ਪਾਰਟੀ ’ਚ ਆਏ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਐਲਾਨ ਸਕਦੀ ਹੈ। ਕਿਉਂਕਿ ਡਾ. ਅਟਵਾਲ ਅਕਾਲੀ ਦਲ ’ਚ ਸੁਖਬੀਰ ਸਿੰਘ ਬਾਦਲ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਹਨ। ਬੇਸ਼ੱਕ ਡਾ. ਅਟਵਾਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਪਰ ਇਹ ਤੈਅ ਹੈ ਕਿ ਜੇਕਰ ਭਾਜਪਾ ਨੇ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ ਤਾਂ ਉਹ ਆਪਣੇ ਪੁੱਤਰ ਨਾਲ ਹੀ ਜਾਣਗੇ।

ਜ਼ਿਕਰਯੋਗ ਹੈ ਕਿ ਇੰਦਰ ਇਕਬਾਲ ਸਿੰਘ ਅਟਵਾਲ 2002 ’ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਕੂੰਮਕਲਾਂ (ਇਹ ਸੀਟ ਹੁਣ ਖਤਮ ਹੋ ਗਈ ਹੈ) ਤੋਂ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਇਸ ਤੋਂ ਬਾਅਦ ਉਹ 2007 ਰਾਏਕੋਟ (ਲੁਧਿਆਣਾ) ਤੋਂ ਵਿਧਾਨ ਸਭਾ ਦੀ ਚੋਣ ਹਾਰ ਗਏ ਸਨ। ਉੱਥੇ ਹੀ ਡਾ. ਚਰਨਜੀਤ ਸਿੰਘ ਅਟਵਾਲ 2004 ’ਚ ਫਿਲੌਰ ਲੋਕ ਸਭਾ ਸੀਟ ਤੋਂ ਚੋਣ ਜਿੱਤੇ ਸਨ ਤੇ ਉਨ੍ਹਾਂ ਨੂੰ ਲੋਕ ਸਭਾ ’ਚ ਡਿਪਟੀ ਸਪੀਕਰ ਬਣਾਇਆ ਗਿਆ। 2019 ਦੀਆਂ ਲੋਕ ਸਭਾ ਚੋਣਾਂ ’ਚ ਇਹ ਸਿਰਫ਼ 19,491 ਵੋਟਾਂ ਦੇ ਫ਼ਰਕ ਨਾਲ ਕਾਂਗਰਸ ਉਮੀਦਵਾਰ ਚੌਧਰੀ ਸੰਤੋਖ ਸਿੰਘ ਤੋਂ ਹਾਰ ਗਏ ਸਨ।

ਭਾਜਪਾ ਨੇ ਵਧਾਈ ਸ਼੍ਰੋਮਣੀ ਅਕਾਲੀ ਦੀ ਚੁਣੌਤੀ

ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਉਮੀਦਵਾਰ ਐਲਾਨਿਆ ਨਹੀਂ ਤੇ ਭਾਜਪਾ ਨੇ ਅਕਾਲੀ ਦਲ ਦੀ ਚੁਣੌਤੀ ਵਧਾ ਦਿੱਤੀ ਹੈ। ਅਕਾਲੀ ਦਲ ਲਈ ਇਹ ਜ਼ਿਮਨੀ ਚੋਣ ਇਸ ਲਈ ਵੀ ਅਹਿਮ ਹੈ ਕਿ ਕਿਉਂਕਿ ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਪੰਜਵੇ ਸਥਾਨ ’ਤੇ ਰਿਹਾ ਸੀ ਤੇ ਆਪਣੇ ਦਮ ’ਤੇ ਪਹਿਲੀ ਵਾਰ ਇਕੱਲੇ ਚੋਣ ਲੜੀ ਭਾਜਪਾ ਨੂੰ ਅਕਾਲੀ ਦਲ ਤੋਂ ਜ਼ਿਆਦਾ ਵੋਟਾਂ ਮਿਲੀਆਂ ਸਨ।

Vinkmag ad
Share Our Daily Posts

News Desk

Read Previous

ਸ੍ਰੀ ਹੇਮਕੁੰਟ ਸਾਹਿਬ ਯਾਤਰਾ:ਫ਼ੌਜ ਵਲੋਂ 20 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਬਰਫ਼ ਹਟਾਉਣ ਅਤੇ ਮਾਰਗ ਸਾਫ਼ ਕਰਨ ਦਾ ਕੰਮ

Read Next

ਮਹਿੰਦਰ ਕੇਪੀ ਨਾਲ ਮੁਲਾਕਾਤ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਦੇ ਘਰ ਪਹੁੰਚੇ ਨਵਜੋਤ ਸਿੰਘ ਸਿੱਧੂ