ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ, – ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ’ਤੇ ਮੁੱਦੇ ’ਤੇ ਘੇਰਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਮੁੱਖ ਮੰਤਰੀ ਬਣਨ ਤੋਂ ਬਾਅਦ ਤੁਸੀਂ ਤਾਂ ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਦਾ ਢੁਕਵਾਂ ਮੁਆਵਜ਼ਾ ਵੀ ਪ੍ਰਦਾਨ ਨਹੀਂ ਕਰ ਰਹੇ, ਪੰਜਾਬ ਦੇ ਇਕ ਜ਼ਿਲ੍ਹੇ ਲਈ 50 ਲੱਖ ਰੁਪਏ ਜਾਂ ਇਕ ਪਿੰਡ ਲਈ ਸਿਰਫ਼ 9140 ਰੁਪਏ ਕੀ ਇਹ ਰਾਸ਼ੀ ਕਾਫ਼ੀ ਹੈ? ਉਨ੍ਹਾਂ ਅੱਗੇ ਕਿਹਾ ਕਿ ਗੱਲਾਂ ਨਾਲ ਫ਼ੋਕੀ ਵਾਹੋ ਵਾਹੀ ਕਰਵਾਕੇ ਤੁਸੀਂ ਸਾਬਿਤ ਕੀ ਕਰਨਾ ਚਾਹੁੰਦੇ ਹੋਂ? ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਜੇਕਰ ਤੁਹਾਡੀ ਦਿੱਲੀ ਦੀ ਆਪ ਸਰਕਾਰ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਫ਼ਸਲ ਦਾ ਮੁੱਲ ਪ੍ਰਦਾਨ ਕਰਨ ਲਈ ਬੋਨਸ ਦੇ ਰਹੀ ਹੈ ਤਾਂ ਹੁਣ ਤੁਸੀਂ ਕਿਉਂ ਨਹੀਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲ ਦੇ ਮੁੱਲ ’ਤੇ ਬੋਨਸ ਦੇ ਕੇ ਰਾਹਤ ਦੇ ਰਹੇ?
