Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਵਿਸਾਖੀ ਸਬੰਧੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਜਾਇਆ ਨਗਰ ਕੀਰਤਨ

ਅੰਮਿ੍ਤਸਰ : ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਪਾਕਿਸਤਾਨ ਵਿਖੇ ਖ਼ਾਲਸੇ ਦਾ 324ਵਾਂ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਬਾਅਦ ਦੁਪਹਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਦੀ ਸ਼ੁਰੂਆਤ ਗੁਰਦੁਆਰਾ ਕੰਪਲੈਕਸ ਦੇ ਮੁੱਖ ਦਰਵਾਜ਼ੇ ਤੋਂ ਕਰਨ ਮੌਕੇ ਆਰੰਭਤਾ ਅਰਦਾਸ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜੀ ਦੇ ਮੁੱਖ ਗੰ੍ਥੀ ਭਾਈ ਕੁਲਬੀਰ ਸਿੰਘ, ਭਾਈ ਇੰਦਰ ਸਿੰਘ ਪੇਸ਼ਾਵਰ ਵੱਲੋਂ ਕੀਤੀ ਗਈ। ਜਾਣਕਾਰੀ ਦਿੰਦਿਆਂ ਮੈਂਬਰ ਓਕਾਫ ਬੋਰਡ ਪਾਕਿਸਤਾਨ ਪ੍ਰਤਾਪ ਸਿੰਘ ਤੇ ਸੰਤੋਖ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਨਗਰ ਕੀਤਰਨ ‘ਚ ਵੱਖ-ਵੱਖ ਦੇਸ਼ਾਂ ਤੋਂ ਇਲਾਵਾ ਪਾਕਿਸਤਾਨੀ ਸਿੱਖ ਸੰਗਤ ਤੇ ਗੱਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਤੇ ਸ਼ੋਭਾ ਵਧਾਈ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ‘ਚ ਸ਼ੁਸ਼ੋਭਿਤ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਸਵਾਰੀ ਅੱਗੇ ਗੁਰਦੁਆਰਾ ਭਾਈ ਜੋਗਾ ਸਿੰਘ ਪਿਸ਼ਾਵਰ ਤੋਂ ਆਏ ਪੰਜ ਨਿਸ਼ਾਨਚੀ, ਪੰਜ ਪਿਆਰਿਆਂ ਨੇ ਅਗਵਾਈ ਕਰਦਿਆਂ ਗੁਰੂਘਰ ਦੇ ਪਵਿੱਤਰ ਸਰੋਵਰ ਦਾ ਚੱਕਰ ਲਾਇਆ। ਪਵਿੱਤਰ ਸਰੋਵਰ ਦੇ ਕੰਢੇ-ਕੰਢੇ 12 ਦੇ ਕਰੀਬ ਰਾਗੀ ਜੱਥਿਆਂ ਨੇ ਆਪੋ-ਆਪਣੇ ਸਾਥੀਆ ਸਮੇਤ ਇਕੋ ਸਮੇਂ ਕੀਰਤਨ ਸਰਵਨ ਕਰਦਿਆਂ ਸੰਗਤ ਨੂੰ ਗੁਰੂ ਜਸ ਸਰਵਨ ਕਰਵਾ ਕੇ ਨਿਹਾਲ ਕੀਤਾ। ਇਸ ਮੌਕੇ ਸ਼ਬਦ ਕੀਰਤਨ ‘ਚ ਹਾਜ਼ਰੀ ਭਰਨ ਵਾਲਿਆਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਾਗੀ ਜੱਥਾ ਤੇ ਪਿਸ਼ਾਵਰ-ਸਿੰਧ ਤੋਂ ਆਏ ਰਾਗੀ ਜਥਿਆਂ ਦੇ ਮੈਂਬਰ ਹਾਜ਼ਰ ਸਨ। ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਸ਼ੋ੍ਮਣੀ ਕਮੇਟੀ ਦੇ ਜਥੇ ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੈਈਪੁਈ, ਬੀਬੀ ਜੋਗਿੰਦਰ ਕੌਰ (ਸਾਰੇ ਮੈਂਬਰ ਸ਼ੋ੍ਮਣੀ ਕਮੇਟੀ) ਨੇ ਦੱਸਿਆ ਕਿ ਗੁਰੂਘਰ ਵਿਖੇ ਪੁੱਜੀ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਓਕਾਫ਼ ਬੋਰਡ ਤੇ ਪਾਕਿਸਤਾਨ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਬਾਅਦ ਨਗਰ ਕੀਤਰਨ ਸਜਾਇਆ ਗਿਆ। 14 ਅਪ੍ਰਰੈਲ ਵਿਸਾਖੀ ਦੇ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਬਾਅਦ ਪਾਕਿਸਤਾਨ ਸਰਕਾਰ, ਪਾਕਿਸਤਾਨ ਓਕਾਫ਼ ਬੋਰਡ ਦੇ ਨੁਮਾਇੰਦੇ ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ ਨੂੰ ਪਵਿੱਤਰ ਸਰੋਵਰ ਦੇ ਕੰਢੇ ਸਟੇਜ ਲਾ ਕੇ ਤਕਰੀਰਾਂ ਕਰਦੇ ਹੋਏ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦੇਣਗੇ। ਇਸੇ ਦਿਨ ਗੁਰਦੁਆਰਾ ਸਾਹਿਬ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਭਾਈ ਜੋਗਾ ਸਿੰਘ ਪਿਸ਼ਾਵਰ ਤੋਂ ਆਏ ਪੰਜ ਪਿਆਰੇ ਸਾਹਿਬਾਨ ਸਿੱਖ ਸੰਗਤ ਨੂੰ ਅੰਮਿ੍ਤ ਛਕਾਉਣਗੇ। ਪੁੱਜੀ ਸਿੱਖ ਸੰਗਤ ਖਾਲਸਾਈ ਰੰਗ ‘ਚ ਰੰਗੀ ਦਿਖਾਈ ਦਿੱਤੀ ਤੇ ਗੁਰੁੂ ਦਾ ਸਿਮਰਨ ਕਰ ਰਹੀ ਸੀ। ਨਗਰ ਕੀਰਤਨ ਮਗਰੋਂ ਸਰੋਵਰ ਕੰਢੇ ਸਜਾਏ ਗਏ ਰਾਤ ਦੇ ਧਾਰਮਿਕ ਦੀਵਨਾਂ ‘ਚ ਭਾਈ ਨਿਸ਼ਾਨ ਸਿੰਘ, ਭਾਈ ਸਵਰਨ ਸਿੰਘ, ਭਾਈ ਕੇਸਰ ਸਿੰਘ ਪਿਸ਼ਾਵਰ, ਭਾਈ ਘੁਬੇਰ ਸਿੰਘ, ਭਾਈ ਚਾਨਣ ਸਿੰਘ, ਭਾਈ ਸਰਬੱਤ ਸਿੰਘ, ਬੀਬੀ ਸੁਰਿੰਦਰਜੀਤ ਕੌਰ ਦੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ। ਓਕਾਫ਼ ਬੋਰਡ ਦੇ ਅਧਿਕਾਰੀਆਂ ਮੁਤਾਬਕ ਹੁਣ ਤਕ 8 ਹਜ਼ਾਰ ਸੰਗਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਪੁੱਜ ਗਈ ਹੈ। ਇਸ ਮੌਕੇ ਸੰਗਤ ਲਈ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ।

Vinkmag ad
Share Our Daily Posts

News Desk

Read Previous

ਖੁਰਾਲਗੜ੍ਹ ‘ਚ ਪੈਦਲ ਜਾ ਰਹੇ ਸ਼ਰਧਾਲੂਆਂ ‘ਤੇ ਬੇਕਾਬੂ ਟਰਾਲੀ ਪਲਟੀ, 7 ਦੀ ਮੌਤ, 13 ਜ਼ਖਮੀ

Read Next

ਮੋਹਿੰਦਰ ਭਗਤ ‘ਆਪ’ ’ਚ ਹੋਏ ਸ਼ਾਮਿਲ