Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜਲੰਧਰ ਜ਼ਿਮਨੀ ਚੋਣ : ਸਰਕਾਰ ਦੀ ਮਸ਼ਹੂਰੀ ਵਾਲੀਆਂ ਸਾਰੀਆਂ ਫੋਟੋ ਹਟਾਉਣ ਦੇ ਹੁਕਮ

ਚੰਡੀਗੜ੍ਹ : ਜਲੰਧਰ ਲੋਕ ਸਭਾ ਹਲਕੇ ਲਈ 10 ਮਈ ਨੂੰ ਪੈਣ ਵਾਲੀਆਂ ਵੋਟਾਂ ’ਚ ਜਿੱਥੇ ਹਰੇਕ ਪੋÇਲੰਗ ਸਟੇਸ਼ਨ ’ਤੇ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇਗੀ, ਉਥੇ ਹਰੇਕ ਪੋਲਿੰਗ ਬੂਥ ’ਤੇ ਵੀਡੀਓ ਗ੍ਰਾਫ਼ੀ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸੀ ਸਿਬਿਨ ਨੇ ਜਲੰਧਰ ਹਲਕੇ ’ਚ ਪੈਰਾ ਮਿਲਟਰੀ ਫੋਰਸ ਤਾਇਨਾਤ ਕਰਨ ਦੀ ਪੁਸ਼ਟੀ ਕੀਤੀ।

ਹਾਲਾਂਕਿ ਮੁੱਖ ਚੋਣ ਅਫ਼ਸਰ ਨੇ ਸੁਰੱਖਿਆ ਦੇ ਮੱਦੇਨਜ਼ਰ ਪੈਰਾ ਮਿਲਟਰੀ ਫੋਰਸ ਦੀਆਂ ਕੰਪਨੀਆਂ ਦੀ ਗਿਣਤੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ, ਪਰ ਉਨ੍ਹਾਂ ਦੱਸਿਆ ਕਿ ਜਿੰਨੀਆਂ ਕੰਪਨੀਆਂ ਦੀ ਮੰਗ ਕੀਤੀ ਗਈ ਸੀ ਉਸ ਅਨੁਸਾਰ ਫੋਰਸ ਭੇਜੀ ਜਾ ਰਹੀ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜਲੰਧਰ ਹਲਕੇ ਵਿਚ 1972 ਪੋÇਲੰਗ ਸਟੇਸ਼ਨ ਹਨ ਅਤੇ ਇਨ੍ਹਾਂ ਸਾਰਿਆਂ ’ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣਗੇ। ਹੁਣ ਤਕ ਕਮਿਸ਼ਨ ਸਿਰਫ਼ ਸੰਵੇਦਨਸ਼ੀਲ ਜਾਂ ਅਤਿ ਸੰਵੇਦਨਸ਼ੀਲ ਪੋÇਲੰਗ ਸਟੇਸ਼ਨਾਂ ਲਈ ਹੀ ਵੱੈਬ ਕਾਸਟਿੰਗ ਕਰਵਾਉਂਦਾ ਸੀ। ਜ਼ਿਮਨੀ ਚੋਣਾਂ ਦੌਰਾਨ ਪਹਿਲੀ ਵਾਰ ਸਾਰੇ ਪੋÇਲੰਗ ਸਟੇਸ਼ਨਾਂ ਦੀ ਵੈੱਬ ਕਾਸਟਿੰਗ ਵੀ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਅਰਧ ਸੈਨਿਕ ਬਲਾਂ ਦੀ ਗਿਣਤੀ ਦੀ ਮੰਗ ਨੂੰ ਚੋਣ ਕਮਿਸ਼ਨ ਨੇ ਬਿਨਾਂ ਕਿਸੇ ਕਟੌਤੀ ਤੋਂ ਮਨਜ਼ੂਰੀ ਦੇ ਦਿੱਤੀ ਹੈ। ਜਦੋਂ ਕਿ ਉਪ-ਚੋਣਾਂ ਦੌਰਾਨ ਨੀਮ ਫ਼ੌਜੀ ਬਲ ਕਦੇ ਵੀ ਵੱਡੀ ਗਿਣਤੀ ਵਿਚ ਤਾਇਨਾਤ ਨਹੀਂ ਹੁੰਦੇ।

ਉਧਰ ਚੋਣ ਕਮਿਸ਼ਨ ਨੂੰ ਜਲੰਧਰ ਹਲਕੇ ਵਿਚ ਚੋਣ ਜ਼ਾਬਤੇ ਦੀਆਂ ਉਲੰਘਣਾ ਦੀਆਂ ਸ਼ਿਕਾਇਤਾਂ ਪੁੱਜੀਆਂ ਹਨ। ਕਾਂਗਰਸ ਪਾਰਟੀ ਨੇ ਹਲਕੇ ਵਿਚ ਆਮ ਆਦਮੀ ਕਲੀਨਿਕ ’ਤੇ ਲੱਗੀਆਂ ਮੁੱਖ ਮੰਤਰੀਆਂ ਦੀਆਂ ਫੋਟੋਆਂ ਤੇ ਇਸ਼ਤਿਹਾਰ ’ਤੇ ਇਤਰਾਜ਼ ਦੀਆਂ ਸ਼ਿਕਾਇਤ ਕੀਤੀ ਹੈ। ਮੁੱਖ ਚੋਣ ਅਫ਼ਸਰ ਨੇ ਮੁਹੱਲਾ ਕਲੀਨਿਕ ’ਤੇ ਲੱਗੀਆਂ ਫੋਟੋਆਂ ਤੇ ਨਾਮ ਨੂੰ ਢੱਕਣ ਜਾਂ ਹਟਾਉਣ ਦੇ ਹੁਕਮ ਦਿੱਤੇ ਹਨ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੁਆਰਾ ਪਿਛਲੇ ਦਿਨ ‘ਮੋਦੀ ਹਟਾਓ ਦੇਸ਼ ਬਚਾਓ’ ਦੇ ਪੋਸਟਰ ਲਗਾਏ ਸਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤਰੁਣ ਚੁੱਘ ਨੇ ਚੋਣ ਕਮਿਸ਼ਨ ਨੂੰ ੁਸ਼ਿਕਾਇਤ ਦਿੱਤੀ ਸੀ ਕਿ ਹਰਭਜਨ ਸਿੰਘ ਈਟੀਓ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਭਾਜਪਾ ਦੀ ਸ਼ਿਕਾਇਤ ’ਤੇ ਕਮਿਸ਼ਨ ਨੇ ਮੰਤਰੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਪਰ ਕਮਿਸ਼ਨ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਕਮਿਸ਼ਨ ਨੇ ਜਲੰਧਰ ਦੇ ਆਰਓ (ਡੀਸੀ) ਨੂੰ ਜਨਤਕ ਪ੍ਰਤੀਨਿਧਤਾ ਐਕਟ (ਆਰਪੀਏ) ਦੀ ਧਾਰਾ 127 ਤਹਿਤ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਮੰਤਰੀ ਨੇ ਆਪਣੇ ਜਵਾਬ ਵਿਚ ਕਮਿਸ਼ਨ ਨੂੰ ਦੱਸਿਆ ਕਿ ਇਹ ਪੋਸਟਰ ਕਿਸੇ ਸਰਕਾਰੀ ਇਮਾਰਤ ਵਿਚ ਨਹੀਂ ਲਗਾਇਆ ਗਿਆ ਅਤੇ ਇਹ ਚੋਣਾਂ ਦਾ ਹਿੱਸਾ ਵੀ ਨਹੀਂ ਹੈ। ਚੋਣ ਕਮਿਸ਼ਨ ਨੇ ਜਲੰਧਰ ਦੇ ਰਿਟਰਨਿੰਗ ਅਧਿਕਾਰੀ ਨੂੰ ਇਸ ’ਤੇ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।

Vinkmag ad
Share Our Daily Posts

News Desk

Read Previous

ਮੋਹਿੰਦਰ ਭਗਤ ‘ਆਪ’ ’ਚ ਹੋਏ ਸ਼ਾਮਿਲ

Read Next

ਰੇਲਵੇ ਟਰੈਕ ਤੋਂ ਲੰਘ ਰਹੀ ਸੀ ਬੀਏ ਦੀ ਵਿਦਿਆਰਥਣ, ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਮੌਤ