Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਅੱਤਵਾਦੀਆਂ ਵੱਲੋਂ ਮਾਰੇ 3 ਸਿੱਖਾਂ ਦੇ ਪਰਿਵਾਰਾਂ ਨੂੰ ਪਾਕਿਸਤਾਨ ਸਰਕਾਰ ਨੇ ਦਿੱਤੇ 30-30 ਲੱਖ ਦੇ ਚੈੱਕ

ਅੰਮਿ੍ਤਸਰ : ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ ਵਿਖੇ ਬੀਤੇ ਸਮੇਂ ਦੌਰਾਨ ਤਾਲਿਬਾਨੀ ਅੱਤਵਾਦੀਆਂ ਨੇ 3 ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਨ੍ਹਾਂ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਾਕਿਸਤਾਨ ਸਰਕਾਰ ਨੇ 30-30 ਲੱਖ ਰੁਪਏ ਦੇ ਚੈੱਕ ਮਿ੍ਤਕਾਂ ਦੇ ਪਰਿਵਾਰਾਂ ਨੂੰ ਸੌਂਪੇ ਹਨ। ਇਸ ਸਬੰਧੀ ਪਿਸ਼ਾਵਰ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਬਾਬਾ ਗੁਰਪਾਲ ਸਿੰਘ ਨੇ ਦੱਸਿਆ ਕਿ 15 ਮਈ 2022 ਨੂੰ ਪਿਸ਼ਾਵਰ ਵਿਖੇ ਸਥਿਤ ਗੁਰਦੁਆਰਾ ਭਾਈ ਜੋਗਾ ਸਿੰਘ ਦੇ ਨਜ਼ਦੀਕ ਕਰਿਆਨੇ ਦੀ ਦੁਕਾਨ ਕਰਦੇ ਕੁਲਵੰਤ ਸਿੰਘ, ਰਣਜੀਤ ਸਿੰਘ ਤੇ ਮਸੀਹ ਭਾਈਚਾਰੇ ਦੇ ਸੋਰੇਨ ਵਿਲੀਅਨ ਨੂੰ ਮਾਰ ਦਿੱਤਾ ਸੀ। ਇਵੇਂ ਹੀ 14 ਮਾਰਚ 2023 ਨੂੰ ਪਿਸ਼ਾਵਰ ਦੇ ਇਲਾਕੇ ਵਿਚ ਦਿਆਲ ਸਿੰਘ ਨੂੰ ਮਾਰ ਦਿੱਤਾ ਸੀ, ਇਨ੍ਹਾਂ ਅੱਤਵਾਦੀਆਂ ਨੇ ਪਹਿਲਾਂ ਹੀ ਸਿੱਖਾਂ ਨੂੰ ਆਪਣਾ ਕੰਮ-ਧੰਦਾ ਛੱਡ ਕੇ ਦੁਕਾਨਾਂ ਪੱਕੇ ਤੌਰ ‘ਤੇ ਬੰਦ ਕਰਨ ਦਾ ਫ਼ਰਮਾਨ ਜਾਰੀ ਕੀਤਾ ਸੀ। ਇਸ ਫਰਮਾਨ ਨੂੰ ਨਾ ਮੰਨਣ ਕਰ ਕੇ ਤਾਲਿਬਾਨੀ ਅੱਤਵਾਦੀਆਂ ਨੇ 3 ਸਿੱਖਾਂ ਅਤੇ ਫਿਰ ਇਕ ਈਸਾਈ ਨੂੰ ਗੋਲੀਆ ਮਾਰ ਕੇ ਜਾਨੋਂ ਮਾਰ ਦਿੱਤਾ ਸੀ। ਇਸ ਮਗਰੋਂ ਸੂਬਾ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਨੇ ਮਦਦ ਕਰਨ ਦਾ ਐਲਾਨ ਕੀਤਾ ਸੀ। ਇਸ ਮਗਰੋਂ ਮੁੱਖ ਮੰਤਰੀ ਦੇ ਮੁੱਖ ਸਕੱਤਰ ਨੇ ਸੀਐੱਮ ਦਫ਼ਤਰ ਵਿਖੇ ਪੀੜਤ ਪਰਿਵਾਰਾਂ ਨੂੰ ਰਾਸ਼ੀ ਦੇ ਚੈੱਕ ਸੌਂਪੇ ਹਨ।

Vinkmag ad
Share Our Daily Posts

News Desk

Read Previous

ਰੇਲਵੇ ਟਰੈਕ ਤੋਂ ਲੰਘ ਰਹੀ ਸੀ ਬੀਏ ਦੀ ਵਿਦਿਆਰਥਣ, ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਮੌਤ

Read Next

ਪੰਜਾਬ ਦੇ ਵਿਦਿਆਰਥੀ ਚਾਲੂ ਵਿਦਿਅਕ ਵਰ੍ਹੇ ਤੋਂ ਪੜ੍ਹਨਗੇ ਇਨ੍ਹਾਂ 4 ਮਹਾਨ ਖਿਡਾਰੀਆਂ ਦੀ ਜੀਵਨੀ