Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

AAP ਦਾ ਦੋਸ਼ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਲੀ ‘ਚ ਦਾਖ਼ਲ ਹੋਣ ਤੋਂ ਰੋਕਿਆ

ਚੰਡੀਗੜ੍ਹ, : ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ‘ਆਪ’ ਦੇ ਕਈ ਆਗੂਆਂ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਕਿਉਂਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿਚ ਪੁੱਛਗਿੱਛ ਲਈ ਸੀਬੀਆਈ ਸਾਹਮਣੇ ਪੇਸ਼ ਹੋਏ।

ਪੰਜਾਬ ਤੋਂ ਪਾਰਟੀ ਆਗੂ ਮੁੱਖ ਮੰਤਰੀ ਕੇਜਰੀਵਾਲ ਦੇ ਸਮਰਥਨ ਵਿਚ ਦਿੱਲੀ ਜਾ ਰਹੇ ਸਨ, ਜਿਨ੍ਹਾਂ ਨੂੰ ਸੰਘੀ ਏਜੰਸੀ ਨੇ ਕੌਮੀ ਰਾਜਧਾਨੀ ਵਿਚ ਆਪਣੇ ਦਫ਼ਤਰ ਬੁਲਾਇਆ ਸੀ। ਜੋ ਕਿ ਹੁਣ ਮਿਆਦ ਪੁੱਗ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਤੇ ਲਾਗੂ ਕਰਨ ਵਿੱਚ ਬੇਨਿਯਮੀਆਂ ਦੇ ਸਬੰਧ ਵਿੱਚ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਟਵੀਟ

ਪੰਜਾਬ ਦੀ ਸੱਤਾਧਾਰੀ ਪਾਰਟੀ ਨੇ ਦਾਅਵਾ ਕੀਤਾ ਕਿ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਬੀਰ ਸਿੰਘ ਅਤੇ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਦਿਨੇਸ਼ ਚੱਢਾ ਅਤੇ ਕੁਲਜੀਤ ਰੰਧਾਵਾ ਨੂੰ ਸਿੰਘੂ ਬਾਰਡਰ ‘ਤੇ ਰੋਕਿਆ ਗਿਆ ਤੇ ਦਿੱਲੀ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇੱਕ ਟਵੀਟ ਵਿੱਚ ਕਿਹਾ, “ਅਸੀਂ ਆਪਣੀ ਰਾਜਧਾਨੀ ਵਿਚ ਵੀ ਦਾਖਲ ਨਹੀਂ ਹੋ ਸਕਦੇ? ਦਿੱਲੀ ਪੁਲਿਸ ਮੇਰੀ ਕਾਰ ਨੂੰ ਦਿੱਲੀ ਵਿਚ ਦਾਖਲ ਨਹੀਂ ਹੋਣ ਦੇ ਰਹੀ ਹੈ।”

ਦੇਸ਼ ‘ਚ ਲੋਕਤੰਤਰ ਦੀ ‘ਹੱਤਿਆ’ ਹੋ ਰਹੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੋਸ਼ ਲਾਇਆ ਕਿ ਦੇਸ਼ ਵਿਚ ਲੋਕਤੰਤਰ ਦੀ ‘ਹੱਤਿਆ’ ਕੀਤੀ ਜਾ ਰਹੀ ਹੈ। ਉਨ੍ਹਾਂ ਟਵੀਟ ਕੀਤਾ ਕਿ ਸੰਵਿਧਾਨ ਅਤੇ ਸੁਪਰੀਮ ਕੋਰਟ ਸਾਨੂੰ ਆਜ਼ਾਦੀ ਨਾਲ ਆਪਣੇ ਦੇਸ਼ ਵਿਚ ਆਉਣ-ਜਾਣ ਅਤੇ ਸ਼ਾਂਤੀਪੂਰਵਕ ਵਿਰੋਧ ਕਰਨ ਦਾ ਅਧਿਕਾਰ ਦਿੰਦੇ ਹਨ। ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਮੇਰੇ ਕਈ ਕੈਬਨਿਟ ਸਾਥੀਆਂ, ਵਿਧਾਇਕਾਂ ਤੇ ਵਲੰਟੀਅਰਾਂ ਨੂੰ ਬਾਦਲੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਜ਼ਰਬੰਦ ਕੀਤਾ ਗਿਆ ਹੈ। ਇਹ ਸ਼ਰਮਨਾਕ ਗੱਲ ਹੈ।

‘ਆਪ’ ਨੇ ਕੀਤਾ ਟਵੀਟ

‘ਆਪ’ ਨੇ ਇਕ ਟਵੀਟ ਵਿੱਚ ਕਿਹਾ, “ਕੈਬਨਿਟ ਮੰਤਰੀ @BJimpaAAP ਵਿਧਾਇਕ @Dinesh Chadha 3 ਵਿਧਾਇਕ @MGiaspura ਕੁਲਜੀਤ ਰੰਧਾਵਾ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਜਦਕਿ ਆਪ ਕਨਵੀਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਆਵਾਜ਼ ਨੂੰ ਦਬਾਉਣ ਲਈ ਸੀਬੀਆਈ ਦੀ ਦੁਰਵਰਤੋਂ ਦਾ ਵਿਰੋਧ ਕਰ ਰਹੇ ਸਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਵਿਦਿਆਰਥੀ ਚਾਲੂ ਵਿਦਿਅਕ ਵਰ੍ਹੇ ਤੋਂ ਪੜ੍ਹਨਗੇ ਇਨ੍ਹਾਂ 4 ਮਹਾਨ ਖਿਡਾਰੀਆਂ ਦੀ ਜੀਵਨੀ

Read Next

ਯੂ.ਪੀ ‘ਚ ਪੂਰੀ ਤਰ੍ਹਾਂ ਨਾਲ ਢਹਿ ਗਈ ਹੈ ਕਾਨੂੰਨ ਵਿਵਸਥਾ-ਮਮਤਾ ਬੈਨਰਜੀ