Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

‘ਆਪ’ ’ਚ ਸ਼ਾਮਿਲ ਹੋਣ ਦੀਆਂ ਅਫ਼ਵਾਹਾਂ ਸਾਡੇ ਪਰਿਵਾਰ ਦੇ ਅਕਸ ਨੂੰ ਖ਼ਰਾਬ ਕਰਨ ਲਈ ਉਡਾਈਆਂ ਜਾ ਰਹੀਆਂ- ਬਚਿੱਤਰ ਸਿੰਘ ਕੋਹਾੜ

ਸ਼ਾਹਕੋਟ, – ਸੋਸ਼ਲ ਮੀਡੀਆ ’ਤੇ ਅੱਜ ਸਵੇਰ ਤੋਂ ਹੀ ਕੋਹਾੜ ਪਰਿਵਾਰ ਦੇ ‘ਆਪ’ ’ਚ ਸ਼ਾਮਿਲ ਹੋਣ ਦੀ ਚੱਲ ਰਹੀ ਚਰਚਾ ’ਤੇ ਸਪਸ਼ਟੀਕਰਨ ਦਿੰਦੇ ਹੋਏ ਅਕਾਲੀ ਦਲ ਹਲਕਾ ਸ਼ਾਹਕੋਟ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਸਿਪਾਈ ਹਨ ਤੇ ਉਹ ਆਮ ਆਦਮੀ ਪਾਰਟੀ ’ਚ ਸ਼ਾਮਿਲ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਅੱਜ ਸੋਸ਼ਲ ਮੀਡੀਆ ’ਤੇ ਉਨ੍ਹਾਂ ਤੇ ਉਨ੍ਹਾਂ ਦੇ ਪਿਤਾ ਨਾਇਬ ਸਿੰਘ ਕੋਹਾੜ ਦੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦੀਆਂ ਅਫ਼ਵਾਹਾਂ ਉਡਾਈਆਂ ਜਾ ਰਹੀਆਂ ਹਨ। ਉਹ ਤੇ ਉਨ੍ਹਾਂ ਦਾ ਪੂਰਾ ਪਰਿਵਾਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਜਥੇਦਾਰ ਅਜੀਤ ਸਿੰਘ ਕੋਹਾੜ ਨੇ ਆਪਣੀ ਸਾਰੀ ਜ਼ਿੰਦਗੀ ਅਕਾਲੀ ਦਲ ਦੀ ਸੇਵਾ ਕੀਤੀ ਤੇ ਪਾਰਟੀ ਨੇ ਵੀ ਜਥੇਦਾਰ ਕੋਹਾੜ ਨੂੰ ਪੂਰਾ ਮਾਣ ਬਖ਼ਸ਼ ਕੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਕਈ ਵਾਰੀ ਕੈਬਨਿਟ ਮੰਤਰੀ ਬਣਾਇਆ, ਜਿਸ ਕਰਕੇ ਅਸੀਂ ਪਾਰਟੀ ਨਾਲ ਵਫ਼ਾਦਾਰੀ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ‘ਆਪ’ ’ਚ ਸ਼ਾਮਿਲ ਹੋਣ ਦੀਆਂ ਅਫ਼ਵਾਹਾਂ ਸਾਡੇ ਪਰਿਵਾਰ ਦੇ ਅਕਸ ਨੂੰ ਖ਼ਰਾਬ ਕਰਨ ਲਈ ਉਡਾਈਆਂ ਜਾ ਰਹੀਆਂ ਹਨ, ਜਦ ਕਿ ਇਸ ’ਚ ਕੋਈ ਸੱਚਾਈ ਨਹੀਂ ਹੈ।

Vinkmag ad
Share Our Daily Posts

News Desk

Read Previous

ਸਾਬਕਾ AIG ਰਾਜਜੀਤ ਸਿੰਘ ਨੂੰ ਭਗਵੰਤ ਮਾਨ ਨੇ ਕੀਤਾ ਬਰਖਾਸਤ, ਜਾਇਦਾਦ ਦੇ ਵਿਜੀਲੈਂਸ ਜਾਂਚ ਦੇ ਹੁਕਮ

Read Next

ਆਪਸ ’ਚ ਭਿੜੇ ਆਪ ਵਰਕਰ