Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਹੁਸ਼ਿਆਰਪੁਰ ‘ਚ ਵੱਡੀ ਘਟਨਾ ! ਕੁਲਚਾ ਖਾ ਰਹੇ ਨੌਜਵਾਨ ਨੂੰ ਕਿਡਨੈਪ ਕਰ ਕੇ ਬੇਰਹਿਮੀ ਨਾਲ ਕੁੱਟਿਆ, ਵੀਡੀਓ ਵਾਇਰਲ

ਮਾਹਿਲਪੁਰ : ਮਾਹਿਲਪੁਰ ਸ਼ਹਿਰ ਦੀ ਹਦੂਦ ਨਾਲ ਲੱਗਦੇ ਪਿੰਡ ਚੰਦੇਲੀ ਦੇ ਇੱਕ ਕੁਲਚੇ ਖ਼ਾਂਦੇ ਨੌਜਵਾਨ ਨੂੰ ਪਿਸਤੌਲ ਦੀ ਨੋਕ ‘ਤੇ ਅਗਵਾ ਕਰ ਕੇ ਉਸ ਦੀ ਕੁੱਟਮਾਰ ਕਰ ਕੇ ਅਰਧ ਬੇਹੋਸ਼ੀ ਦੀ ਹਾਲਤ ਵਿਚ ਘਰ ਦੇ ਨਜ਼ਦੀਕ ਛੱਡ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਤੋਂ ਡਰਿਆ ਨੌਜਵਾਨ ਘਰੋਂ ਵੀ ਬਾਹਰ ਨਹੀਂ ਨਿੱਕਲਦਾ। ਥਾਣਾ ਮਾਹਿਲਪੁਰ ਦੀ ਪੁਲਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਮ ਮੂਰਤੀ ਪੁੱਤਰ ਭਗਤ ਰਾਮ ਵਾਸੀ ਚੰਦੇਲੀ ਨੇ ਪਿੰਡ ਵਾਲਿਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦਾ ਆਪਣੇ ਗੁਆਢੀਂ ਅਰਮਿੰਦਰ ਸਿੰਘ ਨਾਲ ਕਾਰ ਖ਼ੜ੍ਹੀ ਕਰਨ ਨੂੰ ਲੈ ਕੇ ਝਗੜਾ ਹੋ ਗਿਆ ਸੀ। ਉਸ ਝਗੜੇ ਵਿਚ ਅਰਮਿੰਦਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਘਰ ਆ ਕੇ ਗਾਲੀ ਗਲੋਚ ਕੀਤਾ ਸੀ। ਇਸ ਸਬੰਧੀ ਉਲਾਹਮਾ ਦੇਣ ਲਈ ਉਨ੍ਹਾ ਦਾ ਪੁੱਤਰ ਜਸਕਰਨ ਸਿੰਘ ਗੁਆਂਢੀਆਂ ਦੇ ਘਰ ਚਲਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਰੰਜਿਸ਼ ਤਹਿਤ ਅਰਮਿੰਦਰ ਸਿੰਘ ਨੇ ਆਪਣੇ ਨਾਲ ਚਾਰ ਪੰਜ ਹੋਰ ਅਣਪਛਾਤੇ ਵਿਅਕਤੀਆਂ ਨੂੰ ਲੈ ਕੇ 04 ਅਪ੍ਰੈਲ ਨੂੰ ਉਨ੍ਹਾਂ ਦੇ ਪੁੱਤਰ ਜਸਕਰਨ ਨੂੰ ਉਸ ਵੇਲੇ ਪਿਸਤੌਲ ਦੀ ਨੋਕ ‘ਤੇ ਅਗਵਾ ਕਰ ਲਿਆ ਸੀ। ਉਸ ਸਮੇਂ ਉਹ ਮਾਹਿਲਪੁਰ ਸ਼ਹਿਰ ਵਿਚ ਇੱਕ ਰੇਹੜੀ ‘ਤੇ ਕੁਲਚੇ ਖ਼ਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਅਰਮਿੰਦਰ ਸਿੰਘ ਅਤੇ ਉਸ ਦੇ ਸਾਥੀ ਜਸਕਰਨ ਨੂੰ ਅਗਵਾ ਕਰਕੇ ਅਣਪਛਾਤੀ ਥਾਂ ‘ਤੇ ਲੈ ਗਏ ਅਤੇ ਉੱਥੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਉਸ ਨੇ ਦੱਸਿਆ ਕਿ ਕੁੱਟਮਾਰ ਕਰਨ ਤੋਂ ਬਾਅਦ ਸ਼ਾਮ ਨੂੰ ਉਸ ਦੇੇ ਪੁੱਤਰ ਨੂੰ ਅਰਧ ਬੇਹੋਸ਼ੀ ਦੀ ਹਾਲਤ ਵਿਚ ਘਰ ਦੇ ਨਜ਼ਦੀਕ ਉਤਾਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਵਾਇਰਲ ਵੀਡੀਓ ਜਦੋਂ ਉਨ੍ਹਾਂ ਨੇ ਦੇਖ਼ੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਨ੍ਹਾਂ ਆਪਣੇ ਮੁੰਡੇ ਤੋਂ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਦੇ ਲੜਕੇ ਜਸਕਰਨ ਨੇ ਸਾਰੀ ਕਹਾਣੀ ਦੱਸ ਦਿੱਤੀ। ਥਾਣਾ ਮਾਹਿਲਪੁਰ ਦੀ ਪੁਲਸ ਨੇ ਵਾਇਰਲ ਵੀਡੀਓ ਅਤੇ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਥਾਣਾ ਮੁਖੀ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਉਨ੍ਹਾਂ ਲੜਕੇ ਦੇ ਬਿਆਨ ਲੈਣ ਲਈ ਥਾਣੇਦਾਰ ਦੀ ਡਿਊਟੀ ਲਗਾ ਦਿੱਤੀ ਹੈ। ਪੀੜਤ ਦਾ ਮੈਡੀਕਲ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।
Vinkmag ad
Share Our Daily Posts

News Desk

Read Previous

ਆਪਸ ’ਚ ਭਿੜੇ ਆਪ ਵਰਕਰ

Read Next

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਡਾ. ਅਮਰਜੀਤ ਸਿੰਘ ਥਿੰਦ ਭਾਜਪਾ ‘ਚ ਸ਼ਾਮਲ