Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਖੰਨਾ ‘ਚ ਮੀਂਹ ਤੇ ਗੜ੍ਹੇਮਾਰੀ ਦਾ ਕਹਿਰ, ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ‘ਚ ਆਈ ਕਣਕ ਪਾਣੀ ‘ਚ ਰੁੜ੍ਹੀ

ਖੰਨਾ : ਪਹਿਲਾਂ ਵੀ ਬੇਮੌਸਮੀ ਬਰਸਾਤ ਦੀ ਮਾਰ ਝੱਲ ਰਹੇ ਕਿਸਾਨਾਂ ’ਤੇ ਬੁੱਧਵਾਰ ਦੀ ਸ਼ਾਮ ਨੂੰ ਅਚਾਨਕ ਆਏ ਜ਼ੋਰਦਾਰ ਮੀਂਹ ਤੇ ਗੜ੍ਹੇਮਾਰੀ ਦਾ ਕਹਿਰ ਟੁੱਟਿਆ। ਥੋੜ੍ਹਾ ਸਮਾਂ ਪਏ ਮੀਂਹ ਨਾਲ ਏਸ਼ੀਆ ਦੀ ਵੱਡੀ ਅਨਾਜ ਮੰਡੀ ਦੇ ਫੜ ਪਾਣੀ ਨਾਲ ਭਰ ਗਏ। ਮੀਂਹ ਦਾ ਪਾਣੀ ਕਣਕ ਦੀਆਂ ਢੇਰੀਆਂ ਤੇ ਬੋਰੀਆਂ ’ਚ ਜਾ ਵੜਿਆ। ਮੀਂਹ ਨਾਲ ਕਣਕ ਬੁਰੀ ਤਰ੍ਹਾਂ ਭਿੱਜ ਗਈ। ਆੜ੍ਹਤੀਆਂ ਵਲੋਂ ਤਰਪਾਲਾਂ ਪਾ ਕੇ ਕਣਕ ਨੂੰ ਬਚਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਫਿਰ ਵੀ ਮੀਂਹ ਨੇ ਫ਼ਸਲ ਦਾ ਨੁਕਸਾਨ ਕਰ ਦਿੱਤਾ। ਇਸ ਦੇ ਨਾਲ ਹੀ ਖੇਤਾਂ ’ਚ ਖੜੀ ਫ਼ਸਲ ਦਾ ਮੀਂਹ ਤੇ ਗੜੇਮਾਰੀ ਨਾਲ ਹੋਰ ਨੁਕਸਾਨ ਹੋਣ ਦਾ ਅਨੁਮਾਨ ਹੈ। ਮਾਰਕੀਟ ਕਮੇਟੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਬੁੱਧਵਾਰ ਤੱਕ ਮੰਡੀ ’ਚ 4 ਲੱਖ ਕੁਇੰਟਲ ਦੇ ਕਰੀਬ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸਿਰਫ 231 ਕੁਇੰਟਲ ਕਣਕ ਅਣ ਵਿਕੀ ਪਈ ਹੈ। ਜਿਸ ’ਚੋਂ 1 ਲੱਖ 13 ਕੁਇੰਟਲ ਦੇ ਕਰੀਬ ਕਣਕ ਅਣਲਿਫਟਿਡ ਪਈ ਹੈ।

ਕਿਸਾਨ ਕੁਲਦੀਪ ਸਿੰਘ ਨਾਗਰਾ, ਅਮਰਦੀਪ ਸਿੰਘ ਸੰਧੂ ਹਰਬੰਸਪੁਰਾ, ਸੁਖਬੀਰ ਸਿੰਘ ਸੰਧੂ , ਦਲਜੀਤ ਸਿੰਘ ਬਾਬਾ ਫਾਰਮ ਮਾਜਰਾ, ਕਮਲਪ੍ਰੀਤ ਸਿੰਘ ਢਿੱਲੋਂ ਹਰਿਓ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਏ ਮੀਂਹ ਨਾਲ ਫ਼ਸਲਾਂ ਦਾ ਬਹੁਤ ਨੁਕਸਾਨ ਹੋਇਆ ਸੀ। ਬੁੱਧਵਾਰ ਨੂੰ ਸਵੇਰੇ ਮੌਸਮ ਕਾਫ਼ੀ ਸਾਫ਼ ਸੀ ਪਰ ਦਿਨ ਢਲਦੇ ਹੀ ਜ਼ੋਰਦਾਰ ਮੀਂਹ ਆਇਆ ਤੇ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ। ਜਿਸ ਨੇ ਜਿੱਥੇ ਖੇਤਾਂ ’ਚ ਖੜੀ ਫ਼ਸਲ ਦਾ ਨੁਕਸਾਨ ਕਰ ਦਿੱਤਾ। ਉੱਥੇ ਹੀ ਮੰਡੀਆਂ ’ਚ ਆਈ ਫ਼ਸਲ ਦਾ ਵੀ ਨੁਕਸਾਨ ਕਰ ਦਿੱਤਾ। ਜਿਸ ਨਾਲ ਕਣਕ ਦਾ ਨੁਕਸਾਨ ਹੋਣ ਦਾ ਡਰ ਹੈ। ਜੇਕਰ ਹੋਰ ਬਰਸਾਤ ਹੁੰਦੀ ਹੈ ਤਾਂ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਜਾਵੇਗੀ ਕਿਉਂਕਿ ਫ਼ਸਲ ਪੂਰੀ ਤਰ੍ਹਾਂ ਨਾਲ ਪੱਕੀ ਹੋਈ ਹੈ। ਹਫ਼ਤੇ ਦਸ ਦਿਨਾਂ ’ਚ ਸਾਰੀ ਵਾਢੀ ਮੁਕੰਮਲ ਹੋ ਜਾਵੇਗੀ। ਇਹ ਨੁਕਸਾਨ ਕਿਸਾਨ ਝੱਲ ਨਹੀਂ ਸਕਦਾ।

ਮੁੱਖ ਮੰਤਰੀ ਦੀਆਂ ਹਿਦਾਇਤਾਂ ’ਤੇ ਪ੍ਰਬੰਧ ਰਹੇ ਵਧੀਆ: ਰੋਸ਼ਾ

ਅਨਾਜ਼ ਮੰਡੀ ਖੰਨਾ ਦੀ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਅਨਾਜ਼ ਮੰਡੀ ’ਚ ਖ਼ਰੀਦ ਦਾ ਪ੍ਰਬੰਧ ਬਹੁਤ ਵਧੀਆਂ ਢੰਗ ਨਾਲ ਚੱਲ ਰਿਹਾ ਹੈ। ਕਿਸਾਨਾਂ, ਆੜ੍ਹਤੀਆਂ ਤੇ ਮਜ਼ਦਰਾਂ ਨੂੰ ਹੁਣ ਤੱਕ ਹੋਈ ਦਿੱਕਤ ਨਹੀਂ ਆਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤਾਂ ’ਤੇ ਮੰਡੀਆਂ ਦੇ ਕੰਮ ਸਹੀ ਚੱਲ ਰਹੇ ਹਨ। ਬੁੱਧਵਾਰ ਦੀ ਸ਼ਾਮ ਨੂੰ ਕੁੁਝ ਮਿੰਟਾਂ ਲਈ ਮੀਂਹ ਆਇਆ ਸੀ ਪਰ ਆੜ੍ਹਤੀਆਂ ਨੇ ਤਰਪਾਲਾਂ ਆਦਿ ਨਾਲ ਫ਼ਸਲ ਦਾ ਬਚਾਅ ਕਰ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰਾਬੀ ਨੂੰ ਲੈ ਕੇ ਪਿਛਲੇ ਦਿਨਾਂ ’ਚ ਵੈਲਿਯੂ ਕੱਟ ਲਗਾਇਆ ਗਿਆ ਸੀ। ਜਿਸ ਦੀ ਭਰਪਾਈ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਹੈ। ਇਹ ਵੀ ਮੁੱਖ ਮੰਤਰੀ ਮਾਨ ਦਾ ਸਲਾਘਾਯੋਗ ਉਪਰਾਲਾ ਹੈ।

ਫ਼ਰਸ ਪੱਕਾ ਕਰਕੇ ਖੜ੍ਹਾ ਪਾਣੀ : ਸਕੱਤਰ

ਮਾਰਕੀਟ ਕਮੇਟੀ ਖੰਨਾ ਦੇ ਸਕੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੀਂਹ ਇਕਦਮ ਆਉਣ ਕਰਕੇ ਥੋੜੀ ਦਿੱਕਤ ਆਈ ਪਰ ਫ਼ਸਲ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਗਿਆ। ਬੋਰੀਆਂ ਤੇ ਕਣਕ ਦੀਆਂ ਢੇਰੀਆਂ ’ਚ ਖੜ੍ਹੇ ਪਾਣੀ ਦੀ ਸਵਾਲ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਮੰਡੀ ਦਾ ਪੱਕਾ ਫ਼ਰਸ ਹੈ। ਜਿਸ ਕਰਕੇ ਪਾਣੀ ਹੋਲੀ ਹੋਲੀ ਰਿੜਦਾ ਹੈ।

Vinkmag ad
Share Our Daily Posts

News Desk

Read Previous

ਕਤਲੇਆਮ ਦੇ ਭੇਦ ਖੋਲ੍ਹਣਗੇ ਸ਼ੂਟਰਜ਼? ਸਖ਼ਤ ਸੁਰੱਖਿਆ ਵਿਚਕਾਰ ਪ੍ਰਯਾਗਰਾਜ ਦੀ ਅਦਾਲਤ ‘ਚ ਪੁੱਜੇ ਅਤੀਕ-ਅਸ਼ਰਫ ਦੇ ਕਾਤਲ

Read Next

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਪੁੱਜੀ ਹਵਾਈ ਅੱਡੇ ਪੁਲਿਸ ਨੇ ਲਿਆ ਹਿਰਾਸਤ ’ਚ