Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਨਾਬਾਲਿਗ ਨੇ ਥਾਰ ਹੇਠਾਂ ਦਿੱਤਾ 9 ਸਾਲਾ ਬੱਚਾ, ਪੰਜ ਦਿਨ ਪਹਿਲਾਂ ਹੋਈ ਘਟਨਾ ਤੋਂ ਬਾਅਦ ਪੁਲਿਸ ਨੇ ਦਰਜ ਕੀਤਾ ਮਾਮਲਾ, ਪਿਤਾ ਨੂੰ ਹੋ ਸਕਦੀ ਹੈ ਜੇਲ੍ਹ

ਲੁਧਿਆਣਾ : ਚੰਡੀਗੜ੍ਹ ਰੋਡ ’ਤੇ ਨਾਬਾÇੁਲਗ ਲੜਕੇ ਨੇ 9 ਸਾਲਾ ਬੱਚੇ ਨੂੰ ਲਾਪਰਵਾਹੀ ਵਰਤਦਿਆਂ ਥਾਰ ਹੇਠਾਂ ਦੇ ਦਿੱਤਾ। ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਦਯਾਨੰਦ ਮੈਡੀਕਲ ਕਾਲਜ ’ਚ ਦਾਖ਼ਲ ਕਰਵਾਇਆ ਗਿਆ ਹੈ। ਪੰਜ ਦਿਨ ਪਹਿਲਾਂ ਹੋਈ ਘਟਨਾ ਤੋਂ ਬਾਅਦ ਪੁਲਿਸ ਨੇ ਵੀਰਵਾਰ ਨੂੰ ਨਾਬਾਲਿਗ ਲੜਕੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਹੁਣ ਉਸ ਦੇ ਪਿਤਾ ’ਤੇ ਵੀ ਕਾਰਵਾਈ ਕਰ ਸਕਦੀ ਹੈ। ਬੱਚੇ ਦੀ ਲੱਤ ਤੇ ਪੱਸਲੀਆਂ ’ਤੇ ਸੱਟਾਂ ਲੱਗੀਆਂ ਹਨ।

ਮੁਕੇਸ਼ ਕੁਮਾਰ ਗੋਇਲ ਵਾਸੀ ਸੈਕਟਰ 39 ਚੰਡੀਗੜ੍ਹ ਰੋਡ ਨੇ ਦੱਸਿਆ ਕਿ ਉਸ ਦਾ 9 ਸਾਲਾ ਪੁੱਤਰ ਕੁਸ਼ ਗੋਇਲ ਆਪਣੀ ਭੈਣ ਨਾਲ ਘਰ ਦੇ ਬਾਹਰ ਖੇਡ ਰਿਹਾ ਸੀ। ਇਸੇ ਦੌਰਾਨ ਉਨ੍ਹਾਂ ਦੇ ਮੁਹੱਲੇ ਦਾ ਰਹਿਣ ਵਾਲਾ 15 ਸਾਲਾ ਲੜਕਾ ਥਾਰ ਗੱਡੀ ਲੈ ਕੇ ਆਇਆ ਅਤੇ ਖੇਡ ਰਹੇ ਬੱਚਿਆਂ ’ਚ ਮਾਰਨ ਲੱਗਾ ਸੀ। ਇਸ ਨੇ ਇਕ ਵਾਰ ਗੱਡੀ ਰੋਕ ਵੀ ਲਈ ਸੀ। ਇਸੇ ਦੌਰਾਨ ਉਸ ਨੇ ਫਿਰ ਗੱਡੀ ਚਲਾ ਦਿੱਤੀ ਅਤੇ 9 ਸਾਲਾ ਪੁੱਤਰ ਨੂੰ ਗੱਡੀ ਥੱਲੇ ਦੇ ਦਿੱਤਾ। ਗੰਭੀਰ ਰੂਪ ਵਿਚ ਜ਼ਖਮੀ ਹੋਏ ਬੱਚੇ ਨੂੰ ਦਯਾਨੰਦ ਮੈਡੀਕਲ ਕਾਲਜ ’ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਇਕ ਲੱਤ ਤੇ ਪੱਸਲੀਆਂ ’ਤੇ ਸੱਟਾਂ ਲੱਗੀਆਂ ਹਨ।

ਇੰਸਪੈਕਟਰ ਨਰਦੇਵ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਬਿਆਨ ਦਰਜ ਕਰਵਾਉਣ ਤੋਂ ਬਾਅਦ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਬਾਲਿਗ ਲੜਕੇ ਨੂੰ ਥਾਰ ਗੱਡੀ ਫੜਾਉਣ ਦੇ ਦੋਸ਼ ਵਿਚ ਉਸ ਦੇ ਮਾਪਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਨਾਬਾਲਿਗ ਚਾਲਕਾਂ ਕਾਰਨ ਸ਼ਹਿਰ ਵਿਚ ਲਗਾਤਾਰ ਹਾਦਸੇ ਹੋ ਰਹੇ ਹਨ। ਬਿਨਾਂ ਡਰਾਈਵਿੰਗ ਦੀਆਂ ਕਲਾਸਾਂ ਲਗਾਏ ਬੱਚਿਆਂ ਨੂੰ ਦੋਪਹੀਆ ਤੇ ਚਾਰਪਹੀਆ ਗੱਡੀਆਂ ਦੇ ਦਿੱਤੀਆਂ ਜਾਂਦੀਆਂ ਹਨ। ਨਾਬਾਲਿਗਾਂ ਦੀ ਲਾਪਰਵਾਹੀ ਕਾਰਨ ਹਾਦਸੇ ਹੋ ਜਾਂਦੇ ਹਨ। ਪੁਲਿਸ ਨੂੰ ਇਸ ਸਬੰਧੀ ਸਖਤ ਕਾਰਵਾਈ ਕਰਨ ਦੀ ਲੋੜ ਹੈ ਤਾਂ ਜੋ ਕੀਮਤੀ ਜਾਨਾਂ ਅਜਾਈਂ ਨਾ ਜਾ ਸਕਣ।

Vinkmag ad
Share Our Daily Posts

News Desk

Read Previous

ਅਦਾਲਤ ਦੇ ਬਾਹਰ ਔਰਤ ਨੂੰ ਮਾਰੀ ਗੋਲੀ

Read Next

ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਵਿਜੀਲੈਂਸ ਨੇ ਬਲੀਬਰ ਸਿੱਧੂ ਤੋਂ ਸਾਢੇ ਅੱਠ ਘੰਟੇ ਕੀਤੀ ਪੜਤਾਲ