Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਵਿਜੀਲੈਂਸ ਨੇ ਬਲੀਬਰ ਸਿੱਧੂ ਤੋਂ ਸਾਢੇ ਅੱਠ ਘੰਟੇ ਕੀਤੀ ਪੜਤਾਲ

ਮੁਹਾਲੀ : ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਵਿਚ ਘਿਰੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਲੀਡਰ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅੱਗੇ ਪੇਸ਼ ਹੋਏ। ਅਧਿਕਾਰੀਆਂ ਨੇ ਸਿੱਧੂ ਪਾਸੋਂ ਸਾਢੇ ਅੱਠ ਘੰਟੇ ਤਕ ਲੰਬੀ ਪੜਤਾਲ ਦੌਰਾਨ ਉਨ੍ਹਾਂ ਦੀਆਂ ਜਾਇਦਾਦਾਂ ਬਾਰੇ ਸਵਾਲ ਕੀਤੇ ਗਏ। ਪਤਾ ਚੱਲਿਆ ਹੈ ਕਿ ਵਿਜੀਲੈਂਸ ਨੇ ਸਿੱਧੂ ਤੋਂ 40 ਸਵਾਲ ਦੇ ਜਵਾਬ ਮੰਗੇ, ਜਿਨ੍ਹਾਂ ਵਿਚ ਉਨ੍ਹਾਂ ਦਾ ਪਿੰਡ ਸੁਹਾੜਾ ਸਥਿਤ ਮੈਰਿਜ ਪੈਲੇਸ, ਤਪਾ ਮੰਡੀ ਵਾਲੀ ਵਿਰਾਸਤੀ ਜ਼ਮੀਨ ਤੇ ਕੁਰਾਲੀ ਸਥਿਤ ਜ਼ਮੀਨਾਂ ਦੇ ਵੇਰਵੇ ਸ਼ਾਮਲ ਹਨ। ਸਿੱਧੂ ਨੂੰ ਹੁਣ ਜੁਬਾਨੀ ਦਿੱਤੇ ਜਵਾਬਾਂ ਦੇ ਸਾਰੇ ਵੇਰਵੇ ਇਕ ਪ੍ਰੋਫ਼ਾਰਮੇ ’ਤੇ ਭਰਕੇ ਦੇਣ ਲਈ ਕਿਹਾ ਗਿਆ ਹੈ ਜਿਸ ਲਈ ਉਨ੍ਹਾਂ ਨੂੰ 5 ਮਈ 2023 ਨੂੰ ਦੁਬਾਰਾ ਤਲਬ ਕੀਤਾ ਗਿਆ ਹੈ। ਸਿੱਧੂ ਮੁਹਾਲੀ ਵਿਜੀਲੈਂਸ ਦੇ ਦਫ਼ਤਰ ਵਿਖੇ ਦਿੱਤੇ ਸਮੇਂ ’ਤੇ ਪੁੱਜ ਗਏ ਤੇ ਉਨ੍ਹਾਂ ਨੂੰ ਪੂਰੀ ਦਿਹਾੜੀ ਵਿਜੀਲੈਂਸ ਦੇ ਦਫ਼ਤਰ ’ਚ ਸਵਾਲਾਂ ਦੇ ਜਵਾਬ ਦੇਣ ਲਈ ਗੁਜ਼ਾਰਨੀ ਪਈ। ਵਾਪਿਸੀ ’ਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਤੋਂ ਜ਼ਮੀਨਾਂ ਤੇ ਹੋਰ ਕਾਰੋਬਾਰਾਂ ਦੇ ਵੇਰਵੇ ਮੰਗੇ ਗਏ ਸਨ ਜਿਨ੍ਹਾਂ ਵਿਚ ਪੈਲੇਸ ਤੇ ਵਿਰਾਸਤੀ ਜ਼ਮੀਨਾਂ ਤੋਂ ਇਲਾਵਾ ਹੋਰ ਸੰਪੰਤੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੰਪਤੀਆਂ ਦੇ ਉਨ੍ਹਾਂ ਕੋਲ ਪੁਖ਼ਤਾ ਸਬੂਤ ਤੇ ਲਿਖਤੀ ਰਿਕਾਰਡ ਹਨ। ਸਿੱਧੂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਵਿਜੀਲੈਂਸ ਨੇ 40-50 ਸਵਾਲ ਪੁੱਛੇ ਹਨ ਜਿਨ੍ਹਾਂ ਵਿਚੋਂ ਉਨ੍ਹਾਂ ਨੇ ਇਕੱਲੇ-ਇਕੱਲੇ ਸਵਾਲ ਦਾ ਜ਼ੁਬਾਨੀ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਸੀਏ ਅਤੇ ਵਕੀਲ ਨਾਲ ਸਲਾਹ ਕਰ ਕੇ ਵਿਜੀਲੈਂਸ ਵੱਲੋਂ ਦਿੱਤੇ ਪ੍ਰੋਫਾਰਮੇ ਨੂੰ ਭਰ ਕੇ ਲਿਖਤੀ ਰੂਪ ’ਚ ਆਪਣਾ ਜਵਾਬ ਪੇਸ਼ ਕਰਨਗੇ।

Vinkmag ad
Share Our Daily Posts

News Desk

Read Previous

ਨਾਬਾਲਿਗ ਨੇ ਥਾਰ ਹੇਠਾਂ ਦਿੱਤਾ 9 ਸਾਲਾ ਬੱਚਾ, ਪੰਜ ਦਿਨ ਪਹਿਲਾਂ ਹੋਈ ਘਟਨਾ ਤੋਂ ਬਾਅਦ ਪੁਲਿਸ ਨੇ ਦਰਜ ਕੀਤਾ ਮਾਮਲਾ, ਪਿਤਾ ਨੂੰ ਹੋ ਸਕਦੀ ਹੈ ਜੇਲ੍ਹ

Read Next

ਗਲ਼ੀ ‘ਚ ਖੜ੍ਹੀ ਕਾਰ ਚੋਰੀ, ਘਟਨਾ ਸੀਸੀਟੀਵੀ ‘ਚ ਕੈਦ