Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕੇਂਦਰੀ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਪਿੰਡ ਬਾਦਲ ਆਉਣਗੇ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੀਰਵਾਰ ਨੂੰ ਬਾਦਲ ਪਿੰਡ ਵਿਚ ਭੋਗ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ। ਭਾਜਪਾ ਦੇ ਨੇਤਾ ਭਾਵੇਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਰਹੀ ਹੋਵੇ ਪਰ ਬਾਦਲ ਦੇ ਦੇਹਾਂਤ ਤੋਂ ਬਾਅਦ ਜਿਸ ਤਰ੍ਹਾਂ ਨਾਲ ਭਾਜਪਾ ਨੇਤਾਵਾਂ ਨੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਤੋਂ ਲੈ ਕੇ ਬਾਦਲ ਪਿੰਡ ਤਕ ਸਰਗਰਮੀ ਦਿਖਾਈ ਹੈ, ਉਸ ਤੋਂ ਭਾਜਪਾ ਦੇ ‘ਇਨਕਾਰ’ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ।

ਬਾਦਲ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਤਕ ਸ਼ੋਕ ਪ੍ਰਗਟ ਕਰਨ ਲਈ ਚੰਡੀਗੜ੍ਹ ਤੇ ਬਾਦਲ ਪਿੰਡ ਜਾ ਚੁੱਕੇ ਹਨ। ਹੁਣ ਸ਼ਾਹ ਵੀ ਆ ਰਹੇ ਹਨ। ਭਾਜਪਾ ਦੇ ਰਾਸ਼ਟਰੀ ਪੱਧਰ ਦੇ ਨੇਤਾਵਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਇੰਨੇ ਨੇੜੇ ਜਾਣਾ ਅਤੇ ਭਵਿੱਖ ਵਿਚ ਕਿਸੇ ਤਰ੍ਹਾਂ ਦੇ ਗੱਠਜੋੜ ਤੋਂ ਇਨਕਾਰ ਕਰਨ ਨੂੰ ਕਾਂਗਰਸ ਦੇ ਨੇਤਾ ਸ਼ੱਕ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ।

ਉਥੇ ਭਾਜਪਾ ਦੇ ਸੂਬਾ ਪੱਧਰ ਦੇ ਨੇਤਾਵਾਂ ਨੂੰ ਵੀ ਇਹ ਗੱਲ ਪਚ ਨਹੀਂ ਰਹੀ ਹੈ। ਕਿਉਂਕਿ ਦੇਹਾਂਤ ਤੋਂ ਬਾਅਦ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਪੁੱਜੇ। ਪ੍ਰਧਾਨ ਮੰਤਰੀ ਦੇ ਆਉਣ ਨਾਲ ਭਾਵੇਂ ਹੀ ਕਿਸੇ ਤਰ੍ਹਾਂ ਦੀ ਹੈਰਾਨੀ ਪੈਦਾ ਨਹੀਂ ਹੁੰਦੀ ਕਿਉਂਕਿ ਨਰਿੰਦਰ ਮੋਦੀ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪੁਰਾਣੇ ਸਬੰਧ ਸਨ ਅਤੇ ਉਹ ਜਨਤਕ ਰੂਪ ’ਚ ਬਾਦਲ ਦੇ ਪੈਰਾਂ ਨੂੰ ਛੂਹਿਆ ਕਰਦੇ ਸਨ ਪਰ ਉਸ ਤੋਂ ਅਗਲੇ ਦਿਨ ਹੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਦੋ ਕੈਬਨਿਟ ਮੰਤਰੀਆਂ ਨਾਲ ਬਾਦਲ ਦੇ ਸਸਕਾਰ ’ਚ ਸ਼ਾਮਲ ਹੋਏ। ਇਸ ਦੇ ਨਾਲ ਹੀ ਇਨ੍ਹਾਂ ਚਰਚਾਵਾਂ ਨੂੰ ਮੁੜ ਬਲ ਮਿਲਿਆ ਕਿ ਭਵਿੱਖ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਇਕੱਠੇ ਹੋ ਸਕਦੇ ਹਨ। ਹਾਲਾਂਕਿ ਇਕ ਦਿਨ ਬਾਅਦ ਹੀ ਕੈਬਨਿਟ ਮੰਤਰੀ ਹਰਦੀਪ ਪੁਰੀ ਨੇ ਇਨ੍ਹਾਂ ਸੰਭਾਵਨਾਵਾਂ ਤੋਂ ਇਨਕਾਰ ਕਰ ਦਿੱਤਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਸੰਭਵ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਾਦਲ ਦੇ ਭੋਗ ’ਤੇ ਆਉਣ ਨਾਲ ਇਨ੍ਹਾਂ ਚਰਚਾਵਾਂ ਨੂੰ ਮੁੜ ਬਲ ਮਿਲ ਗਿਆ ਹੈ।

ਕਾਂਗਰਸ ਦੇ ਇਕ ਸੀਨੀਅਰ ਨੇਤਾ ਕਹਿੰਦੇ ਹਨ, ਇਸ ਸਮੇਂ ਕੋਈ ਦੋ ਰਾਇ ਨਹੀਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਲਗਪਗ 25 ਸਾਲਾਂ ਤਕ ਰਿਹਾ ਹੈ। ਅਜਿਹੇ ’ਚ ਸੀਨੀਅਰ ਨੇਤਾਵਾਂ ਦਾ ਆਉਣਾ ਸੁਭਾਵਿਕ ਜ਼ਰੂਰ ਹੈ ਪਰ ਜਿੰਨੀ ਸਰਗਰਮੀ ਦਿਖਾਈ ਜਾ ਰਹੀ ਹੈ, ਉਸ ਤੋਂ ਖਦਸ਼ਾ ਤਾਂ ਪੈਦਾ ਹੁੰਦਾ ਹੀ ਹੈ ਕਿ ਦੋਵੇਂ ਪਾਰਟੀਆਂ ਇਕ ਵਾਰ ਫਿਰ ਇਕ ਮੰਚ ’ਤੇ ਆ ਸਕਦੀਆਂ ਹਨ।

ਉਧਰ ਭਾਜਪਾ ਨੇਤਾ ਇਹ ਕਹਿ ਰਹੇ ਹਨ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਇਕ ਉਦਾਰਵਾਦੀ ਨੇਤਾ ਸਨ। ਪਾਰਟੀ ਦੇ ਨੇਤਾਵਾਂ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਰਹੇ ਹਨ। ਉਥੇ ਅਮਿਤ ਸ਼ਾਹ ਦੇ ਬਾਦਲ ਪਿੰਡ ਆਉਣ ਦੀ ਪੁਸ਼ਟੀ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਬਕਾ ਮੁੱਖ ਮੰਤਰੀ ਬਾਦਲ ਦੇ ਭੋਗ ਵਿਚ ਸ਼ਾਮਲ ਹੋਣਗੇ।

Vinkmag ad
Share Our Daily Posts

News Desk

Read Previous

ਕਰੋੜਪਤੀ ਬਣਿਆ ਫਾਜ਼ਿਲਕਾ ਦਾ ਕਿਸਾਨ, ਢਾਈ ਕਰੋੜ ਰੁਪਏ ਦੀ ਲੱਗੀ ਲਾਟਰੀ

Read Next

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਸਵੇਰ ਤੋਂ ਹੀ ਸੰਗਤਾਂ ਦਾ ਇਕੱਠ ਹੋਇਆ ਸ਼ੁਰੂ