Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਸਵੇਰ ਤੋਂ ਹੀ ਸੰਗਤਾਂ ਦਾ ਇਕੱਠ ਹੋਇਆ ਸ਼ੁਰੂ

ਸ੍ਰੀ ਮੁਕਤਸਰ ਸਾਹਿਬ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪ੍ਰੋਗਰਾਮ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋ ਰਿਹਾ ਹੈ। ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਲੋਕ ਪੰਡਾਲ ਵਿੱਚ ਪੁੱਜਣੇ ਸ਼ੁਰੂ ਹੋ ਗਏ ਹਨ। ਪ੍ਰੋਗਰਾਮ ਵਾਲੀ ਥਾਂ ‘ਤੇ ਐਲਈਡੀ ਲਗਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੁਰਾਣੀ ਵੀਡੀਓ ਦਿਖਾਈ ਜਾ ਰਹੀ ਹੈ।ਜਿਸ ਵਿੱਚ ਬਾਦਲ ਨੂੰ ਕੇਂਦਰ ਸਰਕਾਰ ਦੇ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰਦੇ ਦਿਖਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਾਦਲ ਪਿੰਡਾਂ ਵਿੱਚ ਆਮ ਲੋਕਾਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਪੰਡਾਲ ਵਿੱਚ ਬੈਠੇ ਲੋਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਪੁਰਾਣੀਆਂ ਵੀਡੀਓਜ਼ ਨੂੰ ਬੜੇ ਧਿਆਨ ਨਾਲ ਦੇਖ ਰਹੇ ਹਨ ਅਤੇ ਬਾਦਲ ਨੂੰ ਯਾਦ ਕਰ ਰਹੇ ਹਨ। ਇਸ ਦੌਰਾਨ ਕੁਝ ਲੋਕ ਭਾਵੁਕ ਵੀ ਹੋ ਰਹੇ ਹਨ।

ਸਵੇਰ ਤੋਂ ਹੀ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰ ਤੋਂ ਹੀ ਸੰਗਤਾਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ। ਸਵੇਰੇ ਅੱਠ ਵਜੇ ਤੋਂ ਹੀ ਲੋਕ ਪੰਡਾਲ ਵਿੱਚ ਪੁੱਜਣੇ ਸ਼ੁਰੂ ਹੋ ਗਏ। 10:30 ਤੱਕ ਅੱਧੇ ਤੋਂ ਵੱਧ ਪੰਡਾਲ ਭਰ ਗਿਆ।ਇਸ ਮੌਕੇ ਅਕਾਲੀ ਦਲ ਦੇ ਦਿੱਗਜ ਆਗੂਆਂ ਤੋਂ ਇਲਾਵਾ ਅਫਸਰਸ਼ਾਹੀ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਮੁਖੀ ਵੀ ਭੋਗ ਸਥਾਨ ’ਤੇ ਪੁੱਜੇ ਹੋਏ ਹਨ।ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਪੁੱਜੇ।ਓਮ ਪ੍ਰਕਾਸ਼ ਚੌਟਾਲਾ ਵੀ ਪੁੱਜੇ।

 

Vinkmag ad
Share Our Daily Posts

News Desk

Read Previous

ਕੇਂਦਰੀ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਪਿੰਡ ਬਾਦਲ ਆਉਣਗੇ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਹੋਣਗੇ ਸ਼ਾਮਲ

Read Next

ਪਟਿਆਲਾ ‘ਚ ਵੱਡੀ ਵਾਰਦਾਤ ! ਨਾਭਾ ਰੋਡ ‘ਤੇ 5 ਗੋਲ਼ੀਆਂ ਮਾਰ ਕੇ ਕੰਟਰੈਕਟ ਕੰਪਨੀ ਦੇ ਮਾਲਕ ਦੀ ਹੱਤਿਆ