120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਸੁਲਤਾਨਪੁਰ ਲੋਧੀ : ਅਮਰੀਕਾ ‘ਚ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਵਸਨੀਕ ਦੋ ਸਕੇ ਭਰਾਵਾਂ ਦੀ ਪੋਰਟਲੈਂਡ ਸ਼ਹਿਰ ਦੇ ਸ਼ਾਪਿੰਗ ਮਾਲ ਦੇ ਬਾਹਰ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਦਿਲਰਾਜ ਸਿੰਘ ਦੀਪੀ ਤੇ ਉਸ ਦੇ ਛੋਟੇ ਭਰਾ ਗੋਰਾ ਪੁੱਤਰ ਕਸ਼ਮੀਰ ਸਿੰਘ ਦੀ ਬੁੱਧਵਾਰ ਦੁਪਹਿਰ ਕਰੀਬ 3.45 ਵਜੇ ਸ਼ਾਪਿੰਗ ਮਾਲ ਦੇ ਬਾਹਰ ਕਿਸੇ ਨਾਲ ਬਹਿਸ ਹੋ ਗਈ। ਬਹਿਸ ਦੌਰਾਨ ਅਚਾਨਕ ਗੋਲ਼ੀ ਚੱਲ ਗਈ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌਤ ਹੋ ਗਈ। ਜਿਸ ਨੌਜਵਾਨ ਨੇ ਗੋਲੀਆਂ ਚਲਾਈਆਂ ਉਹ ਵੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕਾਂਜਲੀ ਦਾ ਦੱਸਿਆ ਜਾ ਰਿਹਾ ਹੈ। ਦੋਵੇਂ ਨੌਜਵਾਨਾ ਦੀ ਮੌਤ ਉਪਰੰਤ ਸਮੁਚੇ ਪਿੰਡ ਬਿਧੀਪੁਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
