Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਦਿੱਲੀ ਦੇ ਸਕੂਲ ‘ਚ ਚਾਕੂਬਾਜ਼ੀ: ਬੋਰਡ ‘ਤੇ ਲਿਖਿਆ ਸੀ ਸ਼ਰਾਰਤੀ ਵਿਦਿਆਰਥੀ ਦਾ ਨਾਂ ਤਾਂ ਮੋਨੀਟਰ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਕਈ ਵਾਰ

ਨਵੀਂ ਦਿੱਲੀ, ਜਾਗਰਣ ਸੰਵਾਦਦਾਤਾ। ਦਿੱਲੀ ਦੇ ਸੰਗਮ ਵਿਹਾਰ ਸਥਿਤ ਇੱਕ ਸਕੂਲ ਤੋਂ ਇੱਕ ਘਿਨਾਉਣੇ ਅਪਰਾਧ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਜਦੋਂ ਇੱਕ ਕਲਾਸ ਮਾਨੀਟਰ ਨੇ ਕਲਾਸ ਵਿੱਚ ਸ਼ਰਾਰਤਾਂ ਕਰਨ ਵਾਲੇ ਬੱਚਿਆਂ ਦੇ ਨਾਂ ਲਿਖੇ ਤਾਂ ਉਕਤ ਵਿਦਿਆਰਥੀ ਗੁੱਸੇ ਵਿੱਚ ਆ ਗਏ।

ਗੁੱਸੇ ‘ਚ ਆਏ ਵਿਦਿਆਰਥੀਆਂ ਨੇ ਪਹਿਲਾਂ ਮਾਨੀਟਰ ਨੂੰ ਨਾਂ ਮਿਟਾਉਣ ਲਈ ਕਿਹਾ, ਫਿਰ ਨਾ ਮੰਨਣ ‘ਤੇ ਉਨ੍ਹਾਂ ਨੇ ਚਾਕੂਆਂ ਨਾਲ ਮਾਨੀਟਰ ‘ਤੇ ਕਈ ਵਾਰ ਕਰ ਦਿੱਤੇ। ਪੀੜਤ ਵਿਦਿਆਰਥੀ ਇੰਨਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਕਿ ਉਸ ਦੀ ਪੂਰੀ ਵਰਦੀ ਖੂਨ ਨਾਲ ਭਿੱਜ ਗਈ।

ਜਦੋਂ ਸਾਥੀ ਬੱਚਿਆਂ ਨੇ ਸਕੂਲ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਤਾਂ ਪੀੜਤ ਵਿਦਿਆਰਥੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਮੁਲਜ਼ਮ ਅਤੇ ਪੀੜਤ ਦੋਵੇਂ ਨਾਬਾਲਗ ਵਿਦਿਆਰਥੀ ਦੱਸੇ ਜਾਂਦੇ ਹਨ। ਜਾਣਕਾਰੀ ਮੁਤਾਬਕ ਇਹ ਘਟਨਾ ਵੀਰਵਾਰ ਦੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਸੰਵੇਦਨਸ਼ੀਲ ਹੋਣ ਕਾਰਨ, ਅਸੀਂ ਇਸਨੂੰ ਤੁਹਾਨੂੰ ਨਹੀਂ ਦਿਖਾ ਸਕਦੇ।

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਲੋਕ ਪੀੜਤ ਵਿਦਿਆਰਥੀ ਨੂੰ ਹਸਪਤਾਲ ਲਿਜਾ ਰਹੇ ਹਨ। ਹਾਲਾਂਕਿ ਇਸ ਵੀਡੀਓ ਨੂੰ ਦੇਖ ਕੇ ਬੱਚੇ ਦੇ ਹੌਂਸਲੇ ਦੀ ਸ਼ਲਾਘਾ ਕਰਨੀ ਬਣਦੀ ਹੈ ਕਿ ਉਹ ਜ਼ਖਮੀ ਹੋਣ ਦੇ ਬਾਵਜੂਦ ਆਪਣੇ ਦਮ ‘ਤੇ ਬਾਹਰ ਨਿਕਲ ਰਿਹਾ ਹੈ।

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਬਾਦਲ ਸਾਹਿਬ ਦਾ ਜਾਣਾ ਦੇਸ਼ ਲਈ ਵੱਡਾ ਘਾਟਾ- ਅਮਿਤ ਸ਼ਾਹ

Read Next

ਨੌਜਵਾਨ ਦਾ ਅਮਰੀਕਾ ਵਿਚ ਗੋਲੀਆਂ ਮਾਰ ਕੇ ਕਤਲ