Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਨੌਜਵਾਨ ਦਾ ਅਮਰੀਕਾ ਵਿਚ ਗੋਲੀਆਂ ਮਾਰ ਕੇ ਕਤਲ

ਹੁਸੈਨਪੁਰ, – ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸਾਹਮਣੇ ਸਥਿਤ ਪਿੰਡ ਜਲਾਲ ਭੁਲਾਣਾ (ਸੈਦੋ ਭੁਲਾਣਾ) ਦੇ ਨੌਜਵਾਨ ਦਾ ਅਮਰੀਕਾ ਵਿਚ ਲੁਟੇਰਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਸੈਦੋ ਭੁਲਾਣਾ ਦੇ ਸਰਪੰਚ ਰਾਜਵਿੰਦਰ ਸਿੰਘ ਬਾਜਵਾ ਅਤੇ ਦਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵਾਸੀ ਜਲਾਲ ਭੁਲਾਣਾ (ਸੈਦੋ ਭੁਲਾਣਾ) ਦਾ 30 ਸਾਲਾ ਸਪੁੱਤਰ ਨਵਜੋਤ ਸਿੰਘ ਅਜੇ 13 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ, ਜਿਸ ਦਾ ਕੱਲ੍ਹ ਅਮਰੀਕਾ ਵਿਚ ਲੁਟੇਰਿਆਂ ਵਲੋਂ ਲੁੱਟ ਖ਼ੋਹ ਕਰਨ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਅਮਰੀਕਾ ਵਿਚ ਗੈਸ ਸਟੇਸ਼ਨ ’ਤੇ ਆਪਣੀ ਡਿਊਟੀ ਕਰ ਰਿਹਾ ਸੀ ਕਿ ਲੁਟੇਰਿਆਂ ਵਲੋਂ ਲੁੱਟ ਖ਼ੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਨਵਜੋਤ ਸਿੰਘ ਵਲੋਂ ਉਨ੍ਹਾਂ ਦਾ ਟਾਕਰਾ ਕਰਨ ’ਤੇ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਦੀ ਪਿੰਡ ਭੁਲਾਣਾ ਵਿਚ ਖ਼ਬਰ ਮਿਲਦਿਆਂ ਸਾਰ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

Vinkmag ad
Share Our Daily Posts

News Desk

Read Previous

ਦਿੱਲੀ ਦੇ ਸਕੂਲ ‘ਚ ਚਾਕੂਬਾਜ਼ੀ: ਬੋਰਡ ‘ਤੇ ਲਿਖਿਆ ਸੀ ਸ਼ਰਾਰਤੀ ਵਿਦਿਆਰਥੀ ਦਾ ਨਾਂ ਤਾਂ ਮੋਨੀਟਰ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਕਈ ਵਾਰ

Read Next

ਕਾਂਗੋ ‘ਚ ਹੜ੍ਹਾਂ ਕਾਰਨ 175 ਤੋਂ ਵੱਧ ਮੌਤਾਂ, ਕਈ ਲਾਪਤਾ