Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਟ੍ਰੇਨ ਦੀ ਲਪੇਟ ’ਚ ਆਉਣ ਕਾਰਨ ਵਿਦਿਆਰਥਣ ਦੀ ਮੌਤ

ਫਗਵਾੜਾ, – ਅੱਜ ਇਥੇ ਸਤਨਾਮਪੁਰਾ ਵਿਖੇ ਰੇਲਵੇ ਲਾਈਨਾਂ ਪਾਰ ਕਰ ਰਹੀ ਇਕ 14 ਸਾਲਾ ਲੜਕੀ ਦੀ ਟ੍ਰੇਨ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਕਰੀਬ 8.15 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਬਲਜਿੰਦਰ ਕੌਰ (14) ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਦਕੋਹਾ ਰਾਮਾਮੰਡੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲੜਕੀ ਫਗਵਾੜਾ ਵਿਖੇ ਆਪਣੀ ਮਾਸੀ ਕੋਲ ਰਹਿੰਦੀ ਸੀ ਤੇ 9ਵੀਂ ਜਮਾਤ ਦੀ ਵਿਦਿਆਰਥਣ ਸੀ। ਉਨ੍ਹਾਂ ਦੱਸਿਆ ਕਿ ਸਤਨਾਮਪੁਰਾ ਲਾਈਨਾ ਪਾਰ ਕਰਦੀ ਇਹ ਟ੍ਰੇਨ ਦੀ ਲਪੇਟ ’ਚ ਆ ਗਈ। ਉਨ੍ਹਾਂ ਦੱਸਿਆ ਕਿ ਵਾਰਸਾਂ ਨੂੰ ਸੂਚਿਤ ਕਰਨ ਉਪਰੰਤ ਪੁਲਿਸ ਵਲੋਂ ਧਾਰਾ 174 ਤਹਿਤ ਕਾਰਵਾਈ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕਾਂਗੋ ਦੇ ਪੂਰਬੀ ਲੋਕਤੰਤਰੀ ਗਣਰਾਜ ‘ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 400

Read Next

ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਸੁਖਬੀਰ ਬਾਦਲ