Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਬਣਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਨੇ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਅਤੇ ਸੁਰੱਖਿਆ ਵਾਪਸ ਲੈਣ ਬਾਰੇ ਸੋਸ਼ਲ ਮੀਡੀਆ ’ਤੇ ਪ੍ਰਚਾਰ ਕਰਨ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਕਿਉਂਕਿ ਉਹਨਾਂ ਦੇ ਪ੍ਰਚਾਰ ਕਾਰਨ ਹੀ ਮੂਸੇਵਾਲਾ ਦਾ ਕਤਲ ਕੀਤਾ ਗਿਆ।

ਬਾਦਲ ਨੇ ਕਿਹਾ ਕਿ ਮੂਸੇਵਾਲ ਦੇ ਕਤਲ ਪਿੱਛੇ ਸਾਹਮਣੇ ਦਿਸਦੇ ਕਾਰਨਾਂ ਤੋਂ ਇਲਾਵਾ ਵੀ ਕਈ ਕਾਰਨ ਹਨ। ਉਹਨਾਂ ਕਿਹਾ ਕਿ ਇਹ ਕੇਸ ਬੰਦ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਹਨਾਂ ਦੇ ਪੁੱਤਰ ਦੇ ਕਤਲ ’ਚ ਸ਼ਾਮਲ ਲੋਕਾਂ ਦੀ ਸੂਚੀ ਅਧਿਕਾਰੀਆਂ ਨੂੰ ਸੌਂਪੀ ਹੈ। ਇਸਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।

ਬਾਦਲ ਨੇ ਮੁੱਖ ਮੰਤਰੀ ਵੱਲੋਂ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਗ੍ਰਿਫ਼ਤਾਰ ਕਰ ਕੇ ਭਾਰਤ ਲਿਆਉਣ ਲਈ ਢੁਕਵੇਂ ਕਦਮ ਨਾ ਚੁੱਕਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਬਜਾਏ ਇਸ ਮਾਮਲੇ ਵਿਚ ਕਾਰਵਾਈ ਕਰਨ ਦੇ ਮੁੱਖ ਮੰਤਰੀ ਨੇ ਇਹ ਝੂਠੇ ਦਾਅਵੇ ਕਰ ਦਿੱਤੇ ਕਿ ਅਮਰੀਕਾ ਵਿਚ ਗੋਲਡੀ ਬਰਾੜ ਗ੍ਰਿਫ਼ਤਾਰ ਹੋ ਗਿਆ ਹੈ। ਬਾਦਲ ਨੇ ਇਹ ਵੀ ਦੱਸਿਆ ਕਿ ਮੂਸੇਵਾਲਾ ਕਤਲ ਕੇਸ ’ਚ ਸ਼ਾਮਲ ਦੋ ਗੈਂਗਸਟਰ ਪਹਿਲਾਂ ਹੀ ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ਵਿਚ ਗੈਂਗਵਾਰ ਵਿਚ ਮਾਰੇ ਜਾ ਚੁੱਕੇ ਹਨ ਜਿਸ ਕਾਰਨ ਕੇਸ ਦੇ ਪ੍ਰਮੁੱਖ ਸਬੂਤ ਖ਼ਤਮ ਹੋ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਬਣਨ ’ਤੇ ਕਤਲ ਕੇਸ ਦੀ ਜਾਂਚ ਕਰਦਿਆਂ ਇਹਨਾਂ ਸਾਰੇ ਨੁਕਤਿਆਂ ਦਾ ਧਿਆਨ ਰੱਖਿਆ ਜਾਵੇਗਾ ਤੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਉਹਨਾਂ ਨੂੰ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੀੜਤ ਪਰਿਵਾਰ ਨੂੰ ਨਿਆਂ ਮਿਲ ਸਕੇ।

Vinkmag ad
Share Our Daily Posts

News Desk

Read Previous

ਟ੍ਰੇਨ ਦੀ ਲਪੇਟ ’ਚ ਆਉਣ ਕਾਰਨ ਵਿਦਿਆਰਥਣ ਦੀ ਮੌਤ

Read Next

ਲੋਹੀਆਂ ਦੇ ਬੂਥ ਨੰਬਰ 35 ‘ਤੇ ਵੋਟਿੰਗ ਮਸ਼ੀਨ ‘ਚ ਖ਼ਰਾਬੀ