Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ‘ਚ ਹੋਇਆ ਤੀਜਾ ਧਮਾਕਾ, SGPC ਨੇ ਦੱਸਿਆ ਵੱਡੀ ਸਾਜ਼ਿਸ਼

ਅੰਮ੍ਰਿਤਸਰ: ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਜ਼ੋਰਦਾਰ ਧਮਾਕਾ ਹੋਇਆ ਹੈ।ਧਮਾਕੇ ਦਾ ਇਹ ਸਥਾਨ ਪਹਿਲੇ ਸਥਾਨ ਤੋਂ ਬਿਲਕੁਲ ਵੱਖਰਾ ਹੈ।ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਹ ਧਮਾਕਾ 12:12 ਵਜੇ ਦੇ ਕਰੀਬ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਪੁਲਿਸ ਨੇ ਮੌਕੇ ਤੋਂ ਧਮਾਕੇ ਦੇ ਸਬੂਤਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚਣ ਦੀ ਇਜਾਜ਼ਤ ਨਹੀਂ ਦਿੱਤੀ ਹੈ।

ਮੌਕੇ ਤੇ ਮੌਜੂਦ ਸ੍ਰੀ ਦਰਬਾਰ ਸਹਿਬ ਦੇ ਮੈਨੇਜਰ ਬਿਕਰਮ ਸਿੰਘ ਨੇ ਦਸਿਆ ਕਿ ਧਮਾਕਾ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ਵਿੱਚ ਹੋਇਆ ਹੈ। ਕਿਸੇ ਕਿਸਮ ਦਾ ਕੋਈ ਜਾਨੀ ਜਾਂ ਸ੍ਰੀ ਦਰਬਾਰ ਸਹਿਬ ਦੇ ਕੰਪਲੈਕਸ ਨੂੰ ਨੁਕਸਾਨ ਨਹੀਂ ਹੋਇਆ। ਪੁਲਿਸ ਜਾਂਚ ਕਰ ਰਹੀ ਹੈ। ਇਸ ਨਾਲ ਸੰਗਤ ਵਿੱਚ ਦਹਿਸ਼ਤ ਦਾ ਮਹੌਲ ਪੈਦਾ ਹੁੰਦਾ ਹੈ।

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈ੍ੱਸ ਕਾਨਫਰੰਸ ਰਾਹੀਂ ਦੱਸਿਆ ਇਨ੍ਹਾਂ ਧਮਾਕਿਆਂ ਨੂੰ ਇਕ ਵੱਡੀ ਸਾਜ਼ਿਸ਼ ਦੱਸਿਆ ਹੈ।ਉਨ੍ਹਾਂ ਨੇ ਇਸ ਨੂੰ ਸਰਕਾਰ ਦੀ ਨਾਕਾਮੀ ਦੱਸਿਆ ਹੈ ਤੇ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੋਏ ਧਮਾਕਿਆਂ ਨੂੰ ਸੀਰੀਅਸ ਨਹੀਂ ਲਿਆ ਗਿਆ ਜਿਸ ਕਾਰਨ ਮੁੜ ਤੀਜਾ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਨੇ ਸੰਗਤਾਂ ਨੂੰ ਨਾ ਘਬਰਾਉਣ ਲਈ ਆਖਿਆ ਹੈ।

ਮੌਕੇ ‘ਤੇ ਪਹੁੰਚੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮ ਸਿੰਘ ਨੇ ਦੱਸਿਆ ਕਿ ਇਸ ਵਾਰ ਗਲਿਆਰੇ ‘ਚ ਧਮਾਕਾ ਹੋਇਆ ਹੈ, ਜਿਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ, ਪਰ ਇਸ ਨਾਲ ਸੰਗਤਾਂ ‘ਚ ਕਾਫੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਸ਼ਰਾਰਤੀ ਅਨਸਰ ਗੁਰੂ ਨਗਰੀ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ |

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਅਧਿਕਾਰੀ ਆਈਪੀਐਸ ਅਭਿਮਨਿਊ ਰਾਣਾ, ਏਸੀਪੀ ਜੀਪੀਐਸ ਨਾਗਰਾ ਜਾਂਚ ਲਈ ਮੌਕੇ ’ਤੇ ਪਹੁੰਚ ਗਏ ਹਨ।

 

Vinkmag ad
Share Our Daily Posts

News Desk

Read Previous

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ,3 ਵਜੇ ਤਕ 41 ਫੀਸਦੀ ਹੋਈ ਵੋਟਿੰਗ; ਪੜ੍ਹੋ ਹਰ ਅਪਡੇਟ

Read Next

ਅੰਮ੍ਰਿਤਸਰ ਧਮਾਕਾ: 5 ਵਿਅਕਤੀ ਗਿ੍ਫ਼ਤਾਰ- ਗੌਰਵ ਯਾਦਵ