Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਅੱਗ ਦੀ ਲਪੇਟ ‘ਚ ਆਉਣ ਨਾਲ ਸਵਾ ਸਾਲ ਦੇ ਬੱਚੇ ਦੀ ਮੌਤ, ਸ੍ਰੀ ਮੁਕਤਸਰ ਸਾਹਿਬ ਦੇ ਇਸ ਪਿੰਡ ਦੀ ਘਟਨਾ

ਮੰਡੀ ਬਰੀਵਾਲਾ : ਪਿੰਡ ਬਾਜਾ ਮਰਾੜ੍ਹ ਵਿਖੇ ਵੀਰਵਾਰ ਨੂੰ ਕਰੀਬ ਸਾਢੇ ਤਿੰਨ ਵਜੇ ਇਕ ਪ੍ਰਵਾਸੀ ਮਜ਼ਦੂਰ ਦੇ ਸਰਕਾਨਿਆਂ ਦੀ ਛੱਤ ਵਾਲੀ ਝੌਪੜੀ ਨੂੰ ਅੱਗ ਲੱਗ ਗਈ। ਇਸ ਅੱਗ ਦੀ ਲਪੇਟ ’ਚ ਮਜ਼ਦੂਰ ਪਰਿਵਾਰ ਦੇ ਇਕ ਸਵਾ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ ਅਤੇ ਘਰ ’ਚ ਬੰਨ੍ਹੀ ਹੋਈ ਮੱਝ ਵੀ ਅੱਗ ਦੀ ਲਪੇਟ ’ਚ ਆ ਕੇ ਮਰ ਗਈ।

ਇਕੱਤਰ ਜਾਣਕਾਰੀ ਅਨੁਸਾਰ, ਪ੍ਰਵਾਸੀ ਮਜ਼ਦੂਰ ਪੱਪੂ ਮੰਡਲ ਜੋ ਕਿ ਪਿਛਲੇ ਚਾਰ ਸਾਲਾਂ ਤੋਂ ਪਿੰਡ ਬਾਜਾ ਮਰਾੜ੍ਹ ਵਿਖੇ ਨਹਿਰਾਂ ’ਤੇ ਆਪਣੀ ਝੁੱਗੀ ਝੌਪੜੀ ਬਣਾ ਕੇ ਰਹਿ ਰਿਹਾ ਹੈ ਅਤੇ ਮਿਹਨਤ ਮਜ਼ਦੂਰ ਕਰ ਕੇ ਗੁਜ਼ਾਰਾ ਕਰਦਾ ਹੈ। ਉਹ ਅੱਜ ਮਿਹਨਤ ਮਜ਼ਦੂਰੀ ਲਈ ਘਰੋਂ ਬਾਹਰ ਗਿਆ ਹੋਇਆ ਸੀ ਤੇ ਘਰ ਵਿੱਚ ਉਸਦੀ ਪਤਨੀ ਤੇ ਉਸਦਾ ਸਵਾ ਸਾਲ ਦਾ ਬੱਚਾ ਅਮਨ ਮੰਡਲ ਮੌਜੂਦ ਸੀ। ਲੋਕਾਂ ਦੇ ਦੱਸਣ ਅਨੁਸਾਰ, ਘਰ ਦੇ ਪਿਛਲੇ ਪਾਸੇ ਕਣਕ ਦੇ ਨਾੜ ਨੂੰ ਅੱਗ ਲੱਗੀ ਹੋਈ ਸੀ ਕਿ ਇਸ ਦੌਰਾਨ ਅੱਗ ਹਵਾ ਦੇ ਚਲਦਿਆਂ ਪੱਪੂ ਮੰਡਲ ਦੀ ਸਰਕਾਨਿਆਂ ਦੀ ਝੌਪੜੀ ਨੂੰ ਪੈ ਗਈ। ਅੱਗ ਹੌਲੀ-ਹੌਲੀ ਸਾਰੀ ਝੁੱਗੀ ਨੂੰ ਲੱਗ ਗਈ। ਅੱਗ ਲੱਗਣ ਦਾ ਪਤਾ ਜਦ ਘਰ ’ਚ ਮੌਜੂਦ ਪੱਪੂ ਮੰਡਲ ਦੀ ਪਤਨੀ ਨੂੰ ਲੱਗਾ ਤਾਂ ਉਹ ਭੱਜ ਕੇ ਝੌਪੜੀ ’ਚ ਬੈਠੇ ਆਪਣੇ ਬੱਚੇ ਨੂੰ ਚੁੱਕ ਕੇ ਬਾਹਰ ਲਿਆਈ ਪਰ ਉਦੋਂ ਤੱਕ ਅੱਗ ਦੀ ਲਪੇਟ ਆਉਣ ਕਾਰਨ ਬੱਚੇ ਮੌਤ ਹੋ ਚੁੱਕੀ ਸੀ।

ਇਸ ਦੌਰਾਨ ਘਰ ’ਚ ਕਿਲ੍ਹੇ ’ਤੇ ਬੰਨ੍ਹੀ ਮੱਝ ਵੀ ਅੱਗ ਦੀ ਲਪੇਟ ’ਚ ਆ ਕੇ ਮਰ ਗਈ। ਪੱਪੂ ਮੰਡਲ ਦੀ ਪਤਨੀ ਜਦ ਉੱਚੀ ਉੱਚੀ ਰੌਣ ਲੱਗੀ ਤਾਂ ਆਸਪਾਸ ਰਹਿੰਦੇ ਲੋਕ ਇਕੱਤਰ ਹੋਏ ਜਿਨ੍ਹਾਂ ਨਹਿਰ ਤੋਂ ਪਾਣੀ ਭਰ ਕੇ ਬੜੀ ਹੀ ਮੁਸ਼ਕੱਤ ਬਾਅਦ ਅੱਗ ‘ਤੇ ਕਾਬੂ ਪਾਇਆ। ਓਧਰ ਸੂਚਨਾ ਮਿਲਣ ’ਤੇ ਜਦ ਤਕ ਫਾਇਰ ਬ੍ਰਿਗੇਡ ਦੀ ਗੱਡੀ ਪੁੱਜੀ ਤਾਂ ਉਦੋਂ ਤੱਕ ਝੁੱਗੀ ਸਮੇਤ ਅੰਦਰ ਪਿਆ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ ਸੀ। ਓਧਰ ਸੂਚਨਾ ਮਿਲਦਿਆਂ ਹੀ ਥਾਣਾ ਬਰੀਵਾਲਾ ਦੇ ਇੰਚਾਰਜ਼ ਜਸਵੀਰ ਸਿੰਘ ਪੁਲਿਸ ਪਾਰਟੀ ਸਮੇਤ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਤੇ ਜਾਂਚ ਕਰਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਧਮਾਕਾ: 5 ਵਿਅਕਤੀ ਗਿ੍ਫ਼ਤਾਰ- ਗੌਰਵ ਯਾਦਵ

Read Next

ਸ਼ਾਹਕੋਟ ਦੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਸਮੇਤ 13 ਵਿਅਕਤੀਆਂ ਖਿਲਾਫ ਮਾਮਲਾ ਦਰਜ