Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਸ਼ਾਹਕੋਟ ਦੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਸਮੇਤ 13 ਵਿਅਕਤੀਆਂ ਖਿਲਾਫ ਮਾਮਲਾ ਦਰਜ

ਸ਼ਾਹਕੋਟ/ਮਲਸੀਆਂ : ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਵਾਲੇ ਦਿਨ ਪਿੰਡ ਰੂਪੇਵਾਲ ਵਿਖੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ 13 ਵਿਅਕਤੀਆਂ ਖਿਲਾਫ ਸ਼ਾਹਕੋਟ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ।

ਪੁਲਿਸ ਨੂੰ ਦਿੱਤੇ ਬਿਆਨ ਵਿਚ ਗਗਨਦੀਪ ਅਰੋੜਾ ਵਾਸੀ ਮੁਹੱਲਾ ਸ਼ੇਖੂਪੁਰ ਤਹਿਸੀਲ ਜੰਡਿਆਲਾ (ਅੰਮ੍ਰਿਤਸਰ) ਨੇ ਦੱਸਿਆ ਕਿ ਉਹ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਡਰਾਈਵਰ ਹੈ। 10 ਮਈ ਨੂੰ ਜਦੋਂ ਵਿਧਾਇਕ ਟੌਂਗ ਤੇ ਉਨ੍ਹਾਂ ਦਾ ਸਰਕਾਰੀ ਅਮਲਾ ਜੋ ਜਿਪਸੀ ਵਿਚ ਸੀ, ਨਾਲ ਬਾਬਾ ਬਕਾਲਾ ਤੋਂ ਵਾਇਆ ਜਲੰਧਰ, ਨਕੋਦਰ ਤੋਂ ਸੁਲਤਾਨਪੁਰ ਲੋਧੀ ਜਾ ਰਹੇ ਸਨ। ਮਲਸੀਆਂ ਵਿਖੇ ਜਾਮ ਲੱਗਾ ਹੋਣ ਕਾਰਨ ਗੱਡੀਆਂ ਪਿੰਡਾਂ ਵੱਲ ਪਾ ਲਈਆਂ। ਜਦੋਂ ਪਿੰਡ ਰੂਪੇਵਾਲ ਵਿਚ ਦੀ ਲੰਘਣ ਲੱਗੇ ਤਾਂ ਉਸ ਸਮੇਂ 11:15 ਵਜੇ ਦੇ ਕਰੀਬ ਪਿੰਡ ਵਿਚੋਂ ਕਾਫੀ ਕਾਂਗਰਸੀ ਵਰਕਰਾਂ, ਜਿਨ੍ਹਾਂ ਦੀ ਅਗਵਾਈ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਕੀਤੀ ਜਾ ਰਹੀ ਸੀ, ਨੇ ਗੱਡੀਆਂ ਤੇ ਟਰੈਕਟਰ ਅੱਗੇ ਲਾ ਕੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਗੱਡੀ ਨੂੰ ਰੋਕ ਲਿਆ। ਗਗਨਦੀਪ ਅਰੋੜਾ ਨੇ ਦੱਸਿਆ ਕਿ ਉਸਦੀ ਜਿਪਸੀ ਦੀ ਚਾਬੀ ਵੀ ਖਿੱਚ ਲਈ ਤੇ ਜਦੋਂ ਮੁਲਾਜ਼ਮਾਂ ਨੇ ਕਾਂਗਰਸੀ ਵਰਕਰਾਂ ਨੂੰ ਅਜਿਹਾ ਕਰਨ ਤੋ ਰੋਕਿਆ ਤਾਂ ਉਹ ਮੁਲਾਜ਼ਮਾਂ ਨਾਲ ਲੜ੍ਹਨ ਲੱਗ ਪਏ ਤੇ ਸਰਕਾਰੀ ਡਿਊਟੀ ਕਰਨ ਤੋਂ ਰੋਕਿਆ। ਉਸ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਕਹਿਣ ‘ਤੇ ਇਕ ਸਲਾਹ ਹੋ ਕੇ ਕਾਫੀ ਦੇਰ ਰੋਕੀ ਰੱਖਿਆ ਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ।

ਸ਼ਾਹਕੋਟ ਪੁਲਿਸ ਨੇ ਗਗਨਦੀਪ ਅਰੋੜਾ ਦੇ ਬਿਆਨਾਂ ਦੇ ਅਧਾਰ ‘ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਰੂਪ ਸਿੰਘ, ਲਖਵੀਰ ਸਿੰਘ ਉਰਫ ਲੱਖਾ, ਅਕਾਸ਼ਪ੍ਰੀਤ ਸਿੰਘ, ਇਕਬਾਲ ਸਿੰਘ, ਬਲਵੀਰ ਸਿੰਘ, ਬਲਰਾਜ ਸਿੰਘ ਜੰਮੂ, ਹਰਜਿੰਦਰ ਸਿੰਘ ਡੀਸੀ ਸਰਪੰਚ, ਹਰਦੀਪ ਸਿੰਘ ਕੁੱਕੂ, ਸੁਖਦੀਪ ਸਿੰਘ ਸੋਨੂੰ, ਸੁਰਿੰਦਰ ਸਿੰਘ, ਚੈਂਚਲ ਸਿੰਘ ਅਤੇ ਅਸ਼ਵਿੰਦਰ ਸਿੰਘ ਨੀਟੂ ਖਿਲਾਫ ਧਾਰਾ 341, 186, 353 ਤੇ 148 ਤਹਿਤ ਮਾਮਲਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਅੱਗ ਦੀ ਲਪੇਟ ‘ਚ ਆਉਣ ਨਾਲ ਸਵਾ ਸਾਲ ਦੇ ਬੱਚੇ ਦੀ ਮੌਤ, ਸ੍ਰੀ ਮੁਕਤਸਰ ਸਾਹਿਬ ਦੇ ਇਸ ਪਿੰਡ ਦੀ ਘਟਨਾ

Read Next

ਹਾਏ… ਸਾਡੇ ਬੱਚਿਆਂ ’ਤੇ ਬੰਬ ਧਮਾਕੇ ਦਾ ਕੇਸ ਪਾ’ਤਾ, ਹਰਜੀਤ ਸਿੰਘ ਦੀ ਮਾਂ ਨੇ ਆਪਣੇ ਪੁੱਤਰ ਤੇ ਧਰਮਿੰਦਰ ਸਿੰਘ ਦੀ ਪਤਨੀ ਨੇ ਆਪਣੇ ਪਤੀ ਨੂੰ ਦੱਸਿਆ ਬੇਕਸੂਰ