Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਕੈਲਗਰੀ ਨਗਰ ਕੀਰਤਨ ’ਚ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਭਰੀ ਹਾਜ਼ਰੀ, ਪੁਸਤਕਾਂ ਦੇ ਲੰਗਰ ਨੇ ਖਿੱਚਿਆ ਧਿਆਨ

ਕੈਲਗਰੀ: ਕੈਨੇਡਾ ਸਿੱਖ ਹੈਰੀਟੇਜ ਮਹੀਨੇ ਦੌਰਾਨ ਸ਼ਨਿਚਰਵਾਰ 12 ਅਪ੍ਰੈਲ ਨੂੰ ਕੈਲਗਰੀ ’ਚ ਗੁਰਦੁਆਰਾ ਸਿੱਖ ਕਲਚਰ ਸੈਂਟਰ ਮਾਰਟਿਨ ਡੇਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੀ ਅਗਵਾਈ ਪੰਜ ਪਿਅਰਿਆਂ ਨੇ ਕੀਤੀ। ਗੁਰੂ ਗ੍ਰੰਥ ਸਾਹਿਬ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ। ਨਗਰ ਕੀਰਤਨ ਵਿਚ ਕੈਲਗਰੀ ਅਤੇ ਸਮੁੱਚੇ ਕੈਨੇਡਾ ’ਚੋਂ ਸਿੱਖ ਸੰਗਤ ਨੇ ਵੱਡੀ ਭਾਰੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਰਸਤੇ ’ਚ ਥਾਂ-ਥਾਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਾਏ ਗਏ। ਨਗਰ ਕੀਰਤਨ ਦੇ ਦੀਵਾਨ ਪ੍ਰੇਰੀਵਿੰਡ ਪਾਰਕ ਵਿਚ ਸਜਾਏ ਗਏ। ਇੱਥੇ ਵੱਖ-ਵੱਖ ਸੰਸਥਾਵਾਂ, ਕਾਰੋਬਾਰੀ ਅਦਾਰਿਆਂ ਨੇ ਆਪਣੇ ਪ੍ਰਚਾਰ ਲਈ ਸੌ ਤੋਂ ਵੱਧ ਸਟਾਲ ਲਾਏ।

ਸ਼ਬਦ ਲੰਗਰ ਨੇ ਖਿੱਚਿਆ ਧਿਆਨ

ਨਗਰ ਕੀਰਤਨ ਦੌਰਾਨ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵੱਲੋਂ ਗੁਰਮਤਿ ਦੇ ਪਾਸਾਰ ਲਈ ਭਾਈ ਅਮਨਦੀਪ ਸਿੰਘ ਦੀ ਅਗਵਾਈ ਹੇਠ ਧਾਰਮਿਕ ਪੁਸਤਕਾਂ ਜੋ ਪੰਜਾਬੀ ਅੰਗਰੇਜ਼ੀ ਤੇ ਹਿੰਦੀ ਵਿਚ ਸਨ, ਦਾ ਸਟਾਲ ਲਾ ਕੇ ਲੰਗਰ ਲਾਇਆ ਗਿਆ। ਸਾਰੀਆਂ ਪੁਸਤਕਾਂ ਫ੍ਰੀ ਦਿੱਤੀਆਂ ਜਾ ਰਹੀਆਂ ਸਨ। ਇੱਥੇ ਸਾਰਾ ਦਿਨ ਸ਼ਰਧਾਲੂਆਂ ਦੀ ਭਰਵੀਂ ਹਾਜ਼ਰੀ ਰਹੀ।

ਇਸ ਦੌਰਾਨ ਹੀ ਪੰਜਾਬ ਵਿਚ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਲਈ ਵਿੱਤੀ ਸਹਾਇਤਾ ਜੁਟਾਉਣ ਲਈ ਵੀ ਗੁਰੂਘਰ ਵਿਚ ਕਿਸਾਨ ਰਿਲੀਫ ਫੰਡ ਸ਼ੁਰੂ ਕੀਤਾ ਗਿਆ।

Vinkmag ad
Share Our Daily Posts

News Desk

Read Previous

‘ਆਪ’ ਦੀ ਜਿੱਤ, ਸੁਸ਼ੀਲ ਰਿੰਕੂ ਨੂੰ ਮਿਲੀਆਂ 302279 ਵੋਟਾਂ

Read Next

ਅੰਮ੍ਰਿਤਸਰ-ਦੁਬਈ ਫਲਾਈਟ ‘ਚ ਏਅਰਹੋਸਟੈੱਸ ਨਾਲ ਛੇੜਛਾੜ