Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਗੁਰਦੁਆਰਾ ਦੂਖਨਿਵਾਰਨ ਸਾਹਿਬ ‘ਚ ਸ਼ਰਾਬ ਪੀ ਰਹੀ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ

ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅੰਦਰ ਸਰੋਵਰ ਕੋਲ ਸ਼ਰਾਬ ਪੀ ਰਹੀ ਇਕ ਔਰਤ ਦੀ ਇਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਇਸ ਘਟਨਾ ’ਚ ਇਕ ਸੇਵਾਦਾਰ ਗੋਲ਼ੀ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ।

ਜ਼ਖ਼ਮੀ ਦੀ ਪਛਾਣ ਸੇਵਾਦਾਰ ਸਾਗਰ ਮਲਹੋਤਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੇਰ ਸ਼ਾਮ ਗੁਰਦੁਆਰਾ ਸਾਹਿਬ ’ਚ ਸਰੋਵਰ ਕੋਲ ਇਕ ਔਰਤ ਸ਼ਰਾਬ ਪੀ ਰਹੀ ਸੀ। ਉਸ ਨੂੰ ਸੇਵਾਦਾਰ ਨੇ ਰੋਕਿਆ ਤਾਂ ਔਰਤ ਨੇ ਬੋਤਲ ਤੋੜ ਕੇ ਆਪਣੀ ਬਾਂਹ ’ਤੇ ਮਾਰ ਲਈ। ਇਸੇ ਦੌਰਾਨ ਕੋਲੋਂ ਲੰਘ ਰਹੇ ਇਕ ਵਿਅਕਤੀ ਨੇ ਆਪਣੀ ਪਿਸਟਲ ਕੱਢ ਕੇ ਗੋਲ਼ੀ ਚਲਾ ਦਿੱਤੀ। ਇਕ ਗੋਲ਼ੀ ਔਰਤ ਨੂੰ ਲੱਗੀ ਤੇ ਇਕ ਗੋਲ਼ੀ ਸੇਵਾਦਾਰ ਨੂੰ ਛੂੰਹਦੀ ਹੋਈ ਲੰਘ ਗਈ। ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਔਰਤ ਨੂੰ ਮ੍ਰਿਤਕ ਐਲਾਨ ਦੇ ਦਿੱਤਾ ਗਿਆ ਜਦਕਿ ਸਾਗਰ ਇਲਾਜ ਅਧੀਨ ਹੈ।

ਆਖ਼ਰੀ ਖ਼ਬਰਾਂ ਮਿਲਣ ਤੱਕ ਪੁਲਿਸ ਵੱਲੋਂ ਹਸਪਤਾਲ ’ਚ ਦਾਖ਼ਲ ਸੇਵਾਦਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਸਨ ਅਤੇ ਇਕ ਟੀਮ ਗੁਰਦੁਆਰਾ ਸਾਹਿਬ ਮੌਕੇ ਦਾ ਜਾਇਜ਼ਾ ਲੈਣ ਪੁੱਜ ਗਈ ਸੀ। ਸੂਤਰਾਂ ਅਨੁਸਾਰ ਗੋਲ਼ੀ ਚਲਾਉਣ ਵਾਲੇ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।

ਪੁਲਿਸ ਅਨੁਸਾਰ, ਅੱਜ ਰਾਤ ਕਰੀਬ 9:15 ਵਜੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਤੋਂ ਇੱਕ ਘਟਨਾ ਸਾਹਮਣੇ ਆਈ ਹੈ ਕਿ ਸੇਵਾਦਾਰਾਂ ਨੂੰ ਗੁਰਦੁਆਰੇ ਦੇ ਸਰੋਵਰ ਨੇੜੇ ਪਰਮਿੰਦਰ ਕੌਰ ਉਮਰ 32 ਸਾਲ ਵਾਸੀ ਅਰਬਨ ਅਸਟੇਟ ਫੇਜ਼ ਇਕ ਕੋਲ ਸ਼ਰਾਬ ਅਤੇ ਤੰਬਾਕੂ ਬਰਾਮਦ ਹੋਈ ਹੈ।

ਮਹਿਲਾ ਨੂੰ ਮੈਨੇਜਰ ਦੇ ਦਫਤਰ ਲਿਜਾਇਆ ਗਿਆ ਅਤੇ ਇਸੇ ਦੌਰਾਨ ਥਾਣਾ ਅਨਾਜ ਮੰਡੀ ਤੋਂ ਡਿਊਟੀ ਅਫਸਰ ਅਤੇ ਪੀਸੀਆਰ ਵੀ ਪਹੁੰਚ ਗਏ। ਜਦੋਂ ਔਰਤ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਜਾ ਰਿਹਾ ਸੀ ਤਾਂ ਨਿਰਮਲਜੀਤ ਸਿੰਘ ਨਾਮ ਦੇ ਵਿਅਕਤੀ ਨੇ 32 ਬੋਰ ਦੇ ਲਾਇਸੈਂਸੀ ਰਿਵਾਲਵਰ ਨਾਲ ਉਸ ‘ਤੇ 5 ਰਾਉਂਡ ਫਾਇਰ ਕੀਤੇ। ਇਸ ਦੌਰਾਨ ਸੇਵਾਦਾਰ ਸਾਗਰ ਕੁਮਾਰ ਵਾਸੀ ਮਥੁਰਾ ਕਾਲੋਨੀ ਪਟਿਆਲਾ ਨੂੰ ਵੀ ਗੋਲ਼ੀ ਲੱਗੀ ਅਤੇ ਉਹ ਇਲਾਜ ਅਧੀਨ ਹੈ ਅਤੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਨਿਰਮਲਜੀਤ ਸਿੰਘ ਸੈਣੀ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਉਸ ਦਾ ਕੋਈ ਪਿਛਲਾ ਅਪਰਾਧਕ ਰਿਕਾਰਡ ਨਹੀਂ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ-ਦੁਬਈ ਫਲਾਈਟ ‘ਚ ਏਅਰਹੋਸਟੈੱਸ ਨਾਲ ਛੇੜਛਾੜ

Read Next

ਰਾਘਵ-ਪਰਿਣੀਤੀ ਦੀ ਮੰਗਣੀ ‘ਚ ਕੀਰਤਨ ਕਰਨ ਵਾਲੇ ਰਾਗੀ ਭਾਈ ਜਸਕਰਨ ਸਿੰਘ ਪਟਿਆਲਾ ਵਾਲੇ ਨੇ ਮੰਗੀ ਮਾਫ਼ੀ