Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਰਾਘਵ-ਪਰਿਣੀਤੀ ਦੀ ਮੰਗਣੀ ‘ਚ ਕੀਰਤਨ ਕਰਨ ਵਾਲੇ ਰਾਗੀ ਭਾਈ ਜਸਕਰਨ ਸਿੰਘ ਪਟਿਆਲਾ ਵਾਲੇ ਨੇ ਮੰਗੀ ਮਾਫ਼ੀ

ਅੰਮ੍ਰਿਤਸਰ : ਰਾਘਵ ਚੱਢਾ ਤੇ ਪਰਿਣੀਤੀ ਦੀ ਮੰਗਣੀ ਮੌਕੇ ਰਾਗੀ ਭਾਈ ਜਸਕਰਨ ਸਿੰਘ ਪਟਿਆਲਾ ਵਲੋਂ ਕੀਰਤਨ ਕਰਨ ‘ਤੇ ਹੋਈ ਭੁੱਲ ਲਈ ਰਾਗੀ ਸਿੰਘਾਂ ਨੇ ਮਾਫ਼ੀ ਮੰਗ ਲਈ ਹੈ। ਰਾਗੀ ਭਾਈ ਜਸਕਰਨ ਸਿੰਘ ਨੇ ਕਿਹਾ ਕਿ ਮੰਗਣੀ ਸਮੇਂ ਕੀਤੇ ਕੀਰਤਨ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਬਹੁਤ ਸੰਗਤਾਂ ਨੇ ਇਤਰਾਜ਼ ਭਰੇ ਫੋਨ ਕੀਤੇ। ਉਨ੍ਹਾਂ ਕਿਹਾ ਕਿ ਕੀਰਤਨ ਸਮੇਂ ਨਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਸੀ ਤੇ ਨਾ ਹੀ ਕੋਈ ਚੰਦੌਆ ਸਾਹਿਬ ਲਗਾਇਆ ਗਿਆ ਸੀ। ਕੀਰਤਨ ਦੀ ਸਟੇਜ ਉੱਚੀ ਸੀ। ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੇ ਬੈਠਕ ਲਗਾ ਕੇ ਬੈਠਣ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਰਾਗੀ ਭਾਈ ਜਸਕਰਨ ਸਿੰਘ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਮੌਜੂਦਗੀ ਵਿਚ ਇਹ ਸਮਾਗਮ ਹੋ ਰਿਹਾ ਸੀ, ਜਿਸ ਲਈ ਉਨ੍ਹਾਂ ਨੇ ਕੋਈ ਵੀ ਇਤਰਾਜ਼ ਨਹੀਂ ਕੀਤਾ। ਉਥੇ ਹੀ, ਇਕੱਲੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਬੈਠਕ ਲਗਾ ਕੇ ਨਹੀਂ ਸਾਰੇ ਹੀ ਬੈਠਕ ‘ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਮਨਾਂ ਨੂੰ ਪਹੁੰਚੀ ਠੇਸ ਲਈ ਮਾਫ਼ੀ ਮੰਗਦੇ ਹਾਂ, ਅਗਾਂਹ ਕਦੇ ਵੀ ਇਸ ਤਰ੍ਹਾਂ ਦੀ ਭੁੱਲ ਨਹੀਂ ਹੋਵੇਗੀ।

ਇਥੇ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਪਹੁੰਚਣ ‘ਤੇ ਮਾਮਲਾ ਭਖਿਆ ਹੋਇਆ ਹੈ। ਇਹ ਸਮਾਗਮ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਦਿੱਲੀ ਵਿਖੇ ਸਰਕਾਰੀ ਰਿਹਾਇਸ਼ ਕਪੂਰਥਲਾ ਹਾਉਸ ਵਿਖੇ ਹੋਇਆ ਸੀ, ਜਿਸ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੇ ਰਾਘਵ ਚੱਢਾ ਤੇ ਪਰਿਣੀਤੀ ਦੀ ਮੰਗਣੀ ਮੌਕੇ ਪਹੁੰਚ ਕੇ ਕੀਰਤਨ ਦਰਿਮਆਨ ਮੌਜੂਦ ਰਹੇ ਤੇ ਸਿਰੋਪਾਓ ਦੇ ਕੇ ਅਸ਼ੀਰਵਾਦ ਦਿੱਤਾ। ਸਿੱਖ ਆਗੂਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵੀ ਇਤਰਾਜ਼ ਜਤਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਹਨ। ਰਾਘਵ ਚੱਢਾ ਦੇ ਸੱਦੇ ‘ਤੇ ਜਥੇਦਾਰ ਇਸ ਮੰਗਣੀ ਸਮਾਗਮ ਲਈ ਪਹੁੰਚੇ ਸਨ। ਜਥੇਦਾਰ ਦੀ ਸਮੂਲੀਅਤ ‘ਤੇ ਕਈ ਪੰਥਕ ਸ਼ਖ਼ਸੀਅਤਾਂ ਨੇ ਵੀ ਇਤਰਾਜ਼ ਜਤਾਇਆ ਹੈ।

Vinkmag ad
Share Our Daily Posts

News Desk

Read Previous

ਗੁਰਦੁਆਰਾ ਦੂਖਨਿਵਾਰਨ ਸਾਹਿਬ ‘ਚ ਸ਼ਰਾਬ ਪੀ ਰਹੀ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ

Read Next

ਟੋਫੀਆਂ ਦਿਵਾਉਣ ਬਹਾਨੇ ਮਾਸੂਮ ਨੂੰ ਅਗਵਾ ਕਰ ਕੇ ਕੀਤੀ ਜਬਰ ਜਨਾਹ ਦੀ ਕੋਸ਼ਿਸ਼, ਛਿੱਤਰ ਪਰੇਡ ਕਰ ਕੇ ਕੀਤਾ ਪੁਲਿਸ ਹਵਾਲੇ