Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਟੋਫੀਆਂ ਦਿਵਾਉਣ ਬਹਾਨੇ ਮਾਸੂਮ ਨੂੰ ਅਗਵਾ ਕਰ ਕੇ ਕੀਤੀ ਜਬਰ ਜਨਾਹ ਦੀ ਕੋਸ਼ਿਸ਼, ਛਿੱਤਰ ਪਰੇਡ ਕਰ ਕੇ ਕੀਤਾ ਪੁਲਿਸ ਹਵਾਲੇ

ਲੁਧਿਆਣਾ : ਹਵਸ ਵਿਚ ਅੰਨ੍ਹੇ ਹੋਏ ਨੌਜਵਾਨ ਨੇ ਅੱਠ ਵਰ੍ਹਿਆਂ ਦੀ ਮਾਸੂਮ ਨੂੰ ਟੋਫੀਆਂ ਦਵਾਉਣ ਦਾ ਲਾਲਚ ਦੇ ਕੇ ਅਗਵਾ ਕਰ ਲਿਆ ਅਤੇ ਵਿਰਾਨ ਜਗ੍ਹਾ ਤੇ ਲਿਜਾ ਕੇ ਉਸ ਨਾਲ ਜਬਰਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਕੋਲੋਂ ਲੰਘ ਰਹੇ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਮੁਲਜ਼ਮ ਦੀਆਂ ਹਰਕਤਾਂ ਤੇ ਨਜ਼ਰ ਰੱਖੀ ਅਤੇ ਮੌਕੇ ਤੇ ਪਹੁੰਚ ਕੇ ਉਸਨੂੰ ਹੈਵਾਨੀਅਤ ਭਰਿਆ ਕਾਰਾ ਕਰਨ ਤੋਂ ਰੋਕ ਦਿੱਤਾ। ਛਿੱਤਰ-ਪਰੇਡ ਕਰਨ ਤੋਂ ਬਾਅਦ ਮੁਲਜ਼ਮ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਇਲਾਕੇ ਵਿੱਚ ਬਰਗਰ ਦੀ ਰੇਹੜੀ ਲਗਾਉਂਦਾ ਹੈ। ਰਾਤ 8 ਵਜੇ ਦੇ ਕਰੀਬ ਉਸ ਨੂੰ ਗੁਆਂਢੀ ਜਗਦੇਵ ਸਿੰਘ ਦਾ ਫੋਨ ਆਇਆ ਕਿ ਡਾਕਖਾਨੇ ਵਾਲੀ ਗਲੀ ਸ਼ਿਮਲਾਪੁਰੀ ਦਾ ਵਾਸੀ ਧਰਮਿੰਦਰ ਕੁਮਾਰ (21) ਉਸਦੀ ਮਾਸੂਮ ਬੇਟੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਗਦੇਵ ਸਿੰਘ ਨੇ ਦੱਸਿਆ ਕਿ ਉਸਨੇ ਬੱਚੀ ਨੂੰ ਮੁਲਜ਼ਮ ਦੇ ਚੰਗੁਲ ਤੋਂ ਬਚਾ ਲਿਆ ਹੈ।

ਜਗਦੇਵ ਸਿੰਘ ਲੜਕੀ ਅਤੇ ਮੁਲਜ਼ਮ ਧਰਮਿੰਦਰ ਸਿੰਘ ਨੂੰ ਘਰ ਲੈ ਆਇਆ । ਘਰ ਪਹੁੰਚਣ ਤੇ ਲੜਕੀ ਨੇ ਆਪਣੇ ਪਿਤਾ ਨੂੰ ਦੱਸਿਆ ਕਿ ਧਰਮਿੰਦਰ ਉਸ ਨੂੰ ਟੋਫੀ ਦਵਾਉਣ ਦੀ ਗੱਲ ਕਹਿ ਕੇ ਡੀ –ਮਾਰਟ ਦੇ ਪਿੱਛੇ ਵਿਰਾਨ ਥਾਂ ਤੇ ਲੈ ਗਿਆ ਸੀ। ਬੱਚੀ ਦੇ ਪਿਤਾ ਅਤੇ ਗੁਆਂਢੀ ਜਗਦੇਵ ਸਿੰਘ ਨੇ ਮੁਲਜ਼ਮ ਧਰਮਿੰਦਰ ਕੁਮਾਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉਧਰ ਇਸ ਮਾਮਲੇ ਵਿੱਚ ਸਬ-ਇੰਸਪੈਕਟਰ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਧਰਮਿੰਦਰ ਦੇ ਖਿਲਾਫ ਸੰਗੀਨ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦੇ ਮੁਤਾਬਕ ਮੁਲਜ਼ਮ ਨੂੰ ਮੰਗਲਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਰਾਘਵ-ਪਰਿਣੀਤੀ ਦੀ ਮੰਗਣੀ ‘ਚ ਕੀਰਤਨ ਕਰਨ ਵਾਲੇ ਰਾਗੀ ਭਾਈ ਜਸਕਰਨ ਸਿੰਘ ਪਟਿਆਲਾ ਵਾਲੇ ਨੇ ਮੰਗੀ ਮਾਫ਼ੀ

Read Next

ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ