Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪੰਜਾਬ ‘ਚ 10 ਜੂਨ ਤੱਕ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

ਚੰਡੀਗੜ੍ਹ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀਡੀਪੀਓ) ਨੂੰ ਸਰਕਾਰੀ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤਕ ਛੁਡਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ। ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ’ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਧਾਰੀ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ। ਦੂਜੇ ਪੜਾਅ ਵਿਚ ਹੁਣ ਤੱਕ 469 ਏਕੜ ਹੋਰ ਸਰਕਾਰੀ ਪੰਚਾਇਤੀ ਜ਼ਮੀਨਾਂ ਨਾਜਾਇਜ਼ ਕਾਬਜ਼ਕਾਰਾਂ ਤੋਂ ਛੁਡਵਾਈਆਂ ਜਾ ਚੁੱਕੀਆਂ ਹਨ।

ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਡੀਡੀਪੀਓਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਫ ਹਦਾਇਤਾਂ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦਿੱਤਾ ਜਾਵੇ। ਇਸੇ ਸੋਚ ਤਹਿਤ ਕਿਸੇ ਵੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫਾਰਸ਼ ਨਾ ਮੰਨੀ ਜਾਵੇ। ਹਰੇਕ ਜ਼ਮੀਨ ਦੀ ਬੋਲੀ ਪਾਰਦਰਸ਼ੀ ਤਰੀਕੇ ਤੇ ਬਿਨਾਂ ਕਿਸੇ ਸਿਫਾਰਸ਼ ਦੇ ਕਰਵਾਈ ਜਾਵੇ। ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ ਜਾਵੇਗੀ ਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਕਦ ਭਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਕਿਸੇ ਕਾਰਨ ਠੇਕੇ ’ਤੇ ਨਾ ਚੜ੍ਹ ਸਕੀਆਂ, ਉਨ੍ਹਾਂ ’ਤੇ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਅਜਿਹੀਆਂ ਸਾਰੀਆਂ ਜ਼ਮੀਨਾਂ ’ਤੇ ਪਹਿਲੀ ਜੁਲਾਈ ਤੋਂ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿਉਂਕਿ ਇਸ ਨਾਲ ਇਕ ਤਾਂ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤੇ ਦੂਜਾ ਇਹ ਵਾਤਾਵਰਨ ਦੀ ਸ਼ੁੱਧਤਾ ਵਿਚ ਸਹਾਈ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਇਲਾਕੇ ’ਚ ਕੱਟੀਆਂ ਕਾਲੋਨੀਆਂ ’ਚ ਜੋ ਸਰਕਾਰੀ ਰਸਤੇ ਜਾਂ ਖਾਲ ਆਏ ਹਨ, ਉਨ੍ਹਾਂ ਦੇ ਪੈਸੇ ਸਬੰਧਤ ਕਾਲੋਨੀ ਮਾਲਕਾਂ ਜਾਂ ਜੋ ਵੀ ਇਸ ਦਾ ਦੇਣਦਾਰ ਹੈ, ਉਸ ਤੋਂ ਹਰ ਹਾਲ 20 ਜੂਨ ਤੱਕ ਭਰਵਾਏ ਜਾਣ। ਇਸ ਸਬੰਧੀ ਅਣਗਹਿਲੀ ਕਰਨ ਵਾਲੇ ਅਧਿਕਾਰੀ ’ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਮੂਹ ਡੀਡੀਪੀਓਜ਼ ਨੂੰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੇ੍ਰਿਤ ਕੀਤਾ ਤਾਂ ਜੋ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਮੀਟਿੰਗ ’ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਤਸਕਰ ਗ੍ਰਿਫਤਾਰ, ਇੱਕ ਜ਼ਖ਼ਮੀ

Read Next

ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਚੜ੍ਹਾਵਾ ਕੀਤਾ ਚੋਰੀ