Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ‘ਤੇ ਕੀਤਾ ਹਮਲਾ

ਸੁਲਤਾਨਪੁਰ ਲੋਧੀ : ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਬੀਤੀ ਰਾਤ 7 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦੇ ਅੰਦਰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦਿਆਂ ਗ੍ਰੰਥੀ ਸਿੰਘ ਤੇ ਮੁਲਾਜ਼ਮਾਂ ‘ਤੇ ਹਮਲਾ ਕਰਕੇ ਜ਼ਖਮੀ ਕਰਨ ਵਾਲੇ ਇੱਕ ਵਿਅਕਤੀ ਨੂੰ ਮੌਕੇ ‘ਤੇ ਹੀ ਸੇਵਾਦਾਰਾਂ ਤੇ ਸੰਗਤਾਂ ਵੱਲੋਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ 7 ਵਜੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਤੋਂ ਸੇਵਾਦਾਰਾਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਇਕ ਵਿਅਕਤੀ ਦਰਬਾਰ ਹਾਲ ਅੰਦਰ ਮੂੰਹ ਬੰਨ੍ਹ ਕੇ ਦਾਖਲ ਹੋਇਆ, ਜਿਸ ਵੱਲੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਗਿਆ ਅਤੇ ਨੇੜੇ ਹੀ ਕੀਰਤਨ ਕਰਦੇ ਹੋਏ ਰਾਗੀ ਸਿੰਘਾਂ ਵੱਲ ਨੂੰ ਹੋ ਕੇ ਪੱਟ ‘ਤੇ ਥਾਪੀਆਂ ਮਾਰਨ ਲੱਗ ਪਿਆ ਤੇ ਅਜੀਬ ਹਰਕਤਾਂ ਕਰਨ ਲੱਗਾ ਜਿਸ ਨੂੰ ਮੌਕੇ ‘ਤੇ ਮੌਜੂਦ ਸੇਵਾਦਾਰਾਂ ਅਤੇ ਗ੍ਰੰਥੀ ਸਿੰਘ ਵੱਲੋਂ ਰੋਕਿਆ ਗਿਆ। ਜਦ ਉਸ ਨੂੰ ਸੇਵਾਦਾਰਾਂ ਵੱਲੋਂ ਰੋਕਿਆ ਗਿਆ ਤਾਂ ਉਸਨੇ ਆਪਣੇ ਪਹਿਨੀ ਹੋਈ ਸ੍ਰੀ ਸਾਹਿਬ ਨਾਲ ਗ੍ਰੰਥੀ ਸਿੰਘ ਅੰਮ੍ਰਿਤਪਾਲ ਸਿੰਘ ਅਤੇ ਹੋਰ ਸੇਵਾਦਾਰਾਂ ਉਤੇ ਹਮਲਾ ਕਰ ਦਿੱਤਾ, ਜਿਸ ਨਾਲ ਗ੍ਰੰਥੀ ਸਿੰਘ ਦੀ ਬਾਂਹ ਅਤੇ ਦੂਸਰੇ ਸਿੰਘ ਦੀ ਪਿੱਠ ਤੇ ਜ਼ਖਮ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਹਾਲਾਤ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਮਾੜੀ ਨੀਅਤ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ, ਜਿਸ ਨੇ ਆਪਣੀ ਦਾੜੀ ਕੱਟੀ ਹੋਈ ਸੀ ਪਰ ਸ੍ਰੀ ਸਾਹਿਬ ਪਾਈ ਹੋਈ ਸੀ ਅਤੇ ਜਿਸ ਨੂੰ ਗ੍ਰੰਥੀ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਸੰਗਤਾਂ ਦੇ ਸਹਿਯੋਗ ਨਾਲ ਮੌਕੇ ਤੇ ਕਾਬੂ ਕੀਤਾ ਗਿਆ ਹੈ ਅਤੇ ਇਸ ਵਿਅਕਤੀ ਨੂੰ ਥਾਣਾ ਸੁਲਤਾਨਪੁਰ ਲੋਧੀ ਪੁਲੀਸ ਹਵਾਲੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਵੱਲੋਂ ਜੋ ਘਟਨਾ ਨੂੰ ਅੰਜਾਮ ਦਿੱਤਾ ਗਿਆ ਉਸ ਦੀ ਸੀਸੀਟ ਵੀ ਵੀਡੀਓ ਮੌਜੂਦ ਹੈ, ਜੋ ਕਿ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਸ ਵਿਅਕਤੀ ਖਿਲਾਫ ਤੁਰੰਤ ਬਣਦੀ ਕਾਰਵਾਈ ਕਰਨ ਲਈ ਇੱਕ ਦਰਖਾਸਤ ਦਿੱਤੀ ਗਈ ਹੈ।

ਕੀ ਕਹਿਣਾ ਡੀਐੱਸਪੀ ਦਾ?

ਥਾਣਾ ਸੁਲਤਾਨਪੁਰ ਲੋਧੀ ਦੇ ਡੀਐੱਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਵੱਲੋਂ ਇੱਕ ਦਰਖਾਸਤ ਦਿੱਤੀ ਗਈ ਕਿ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਗ੍ਰੰਥੀ ਸਿੰਘ ਤੇ ਹੋਰ ਸੇਵਾਦਾਰਾਂ ਤੇ ਹਮਲਾ ਕੀਤਾ ਗਿਆ ਹੈ, ਜਿਸਦੀ ਸੀਸੀਟੀਵੀ ਵੀਡੀਓ ਵੀ ਉਨਾਂ ਵੱਲੋਂ ਦਿੱਤੀ ਗਈ ਸੀ, ਜਿਸ ਦੀ ਅਸੀਂ ਤੁਰੰਤ ਤਫਤੀਸ਼ ਕਰਦੇ ਹੋਏ ਉਕਤ ਵਿਅਕਤੀ ਖਿਲਾਫ 295 ਏ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

BSF ਨੇ ਪਾਕਿਸਤਾਨ ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਸਰਹੱਦ ਤੋਂ ਪਾਕਿ ਡ੍ਰੋਨ ਸਮੇਤ ਹੈਰੋਇਨ ਬਰਾਮਦ

Read Next

ਮੁਲਕ ‘ਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮਾਫ਼ੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ : ਭਗਵੰਤ ਮਾਨ