Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਮੁਲਕ ‘ਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮਾਫ਼ੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ : ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮਾਫ਼ੀਯੋਗ ਜੁਰਮ ਨਾਲ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਦੇ ਹੱਥ ਰੰਗੇ ਹੋਏ ਹਨ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਗੈਰ-ਜਮਹੂਰੀ ਢੰਗ ਨਾਲ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾ ਕੇ ਲੋਕਤੰਤਰ ਦੀ ਮੂਲ ਭਾਵਨਾ ਨੂੰ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਨਾ-ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ, ਜੋ ਸਮੁੱਚੇ ਦੇਸ਼ ਅਤੇ ਇੱਥੋਂ ਦੇ ਲੋਕਾਂ ਲਈ ਬਹੁਤ ਘਾਤਕ ਹੈ। ਭਗਵੰਤ ਮਾਨ ਨੇ ਕਿਹਾ, “ਜੇਕਰ ਭਾਰਤ ਦੇ ਸੰਵਿਧਾਨ ਵਿੱਚ ਅਜਿਹੇ ਨਾ-ਮਾਫ਼ੀਯੋਗ ਅਪਰਾਧ ਲਈ ਕੋਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਫਾਂਸੀ ਦੇ ਫੰਦੇ ‘ਤੇ ਲਟਕੀ ਹੋਣੀ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਸੌੜੀ ਤੇ ਸੰਕੀਰਣ ਸੋਚ ਵਾਲੇ ਇਨ੍ਹਾਂ ਆਗੂਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕਰਕੇ ਭਾਰਤੀ ਸੰਵਿਧਾਨ ਦੇ ਸਰਪ੍ਰਸਤਾਂ ਖਾਸ ਕਰਕੇ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦਾ ਘੋਰ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਦੇ ਲੋਕਤੰਤਰੀ ਢਾਂਚੇ ਅਤੇ ਭਾਰਤੀ ਸੰਵਿਧਾਨ ਵਿੱਚ ਅਥਾਹ ਆਸਥਾ ਰੱਖਣ ਵਾਲੇ ਹਰ ਦੇਸ਼ ਵਾਸੀ ਦੇ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ ਇਸ ਕੋਝੀ ਹਰਕਤ ਲਈ ਕਦੇ ਵੀ ਮੁਆਫ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨੇ ਹੀ ਚਲਾਉਣਾ ਹੈ ਤਾਂ ਚੋਣ ਪ੍ਰਕਿਰਿਆ ‘ਤੇ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ ਰਹਿ ਜਾਂਦੀ ਹੈ।” ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕ ਸਰਵਉੱਚ ਹੁੰਦੇ ਹਨ ਅਤੇ ਸਰਕਾਰ ਉਨ੍ਹਾਂ ਦੁਆਰਾ ਚੁਣੇ ਗਏ ਲੋਕਾਂ ਰਾਹੀਂ ਚਲਾਈ ਜਾਂਦੀ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਭਾਜਪਾ ਦੇ ਨਾਦਰਸ਼ਾਹੀ ਨਿਜ਼ਾਮ ਦੌਰਾਨ ਕੇਂਦਰ ਦੇ ਕੁਝ ਚੁਣੇ ਹੋਏ ਵਿਅਕਤੀ ਸੂਬਿਆਂ ਦੇ ਮਾਮਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰ ਰਹੇ ਹਨ , ਜੋ ਨਾ-ਸਹਿਣਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ‘ਤੇ ਜਬਰੀ ਧੌਂਸ ਜਮਾਉਣ ਲਈ ਇਨ੍ਹਾਂ ਗਿਣੇ-ਚੁਣੇ ਵਿਅਕਤੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ, ਜੋ ਕਿ ਲੋਕਤੰਤਰ ਲਈ ਬਹੁਤ ਘਾਤਕ ਤੇ ਗ਼ੈਰ-ਵਾਜਿਬ ਹੈ।

Vinkmag ad
Share Our Daily Posts

News Desk

Read Previous

ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ‘ਤੇ ਕੀਤਾ ਹਮਲਾ

Read Next

ਚਿੱਟੇ ਨੇ ਲਈ ਨੌਜਵਾਨ ਕਬੱਡੀ ਖਿਡਾਰੀ ਦੀ ਜਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਹਰਭਜਨ ਸਿੰਘ ਭਜਨਾ