Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਖੰਭੇ ‘ਤੇ ਜੈਂਪਰ ਠੀਕ ਕਰ ਰਹੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

ਭੋਗਪੁਰ : ਪਿੰਡ ਲੜੋਈ ਵਿੱਚ ਬਿਜਲੀ ਮੁਲਾਜ਼ਮ ਦੀ ਬਿਜਲੀ ਦੀ ਸਪਲਾਈ ਚਾਲੂ ਕਰਨ ਲਈ ਖੰਭੇ ‘ਤੇ ਚੜ੍ਹ ਕੇ ਜੈਂਪਰ ਠੀਕ ਕਰਦੇ ਸਮੇਂ ਤਾਰਾਂ ਵਿੱਚ ਕਰੰਟ ਆਉਣ ਕਰਕੇ ਮੌਕੇ ‘ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਬਿਜਲੀ ਮੁਲਾਜ਼ਮਾਂ ਨੂੰ ਸ਼ਿਕਾਇਤ ਦਰਜ ਹੋਈ ਸੀ ਕਿ ਪਿੰਡ ਲੜੋਈ ਵਿਚ ਬਿਜਲੀ ਦੀ ਸਪਲਾਈ ਬੰਦ ਹੋਈ ਹੈ। ਬਿਜਲੀ ਮੁਲਾਜ਼ਮਾਂ ਸਬ ਸਟੇਸ਼ਨ ਤੋਂ ਬਿਜਲੀ ਦੀ ਸਪਲਾਈ ਬੰਦ ਕਰਕੇ ਪਿੰਡ ਲੜੋਈ ਵਿੱਚ ਬਿਜਲੀ ਠੀਕ ਕਰਨ ਚਲੇ ਗਏ। ਜਦੋਂ ਪਿੰਡ ਭਟਨੂਰਾ ਲੁਬਾਣਾ ਦਾ ਵਾਸੀ ਬਿਜਲੀ ਮੁਲਾਜ਼ਮ ਪਵਿੱਤਰ ਸਿੰਘ ਬਿਜਲੀ ਠੀਕ ਕਰਨ ਲਈ ਖੰਭੇ ਉੱਤੇ ਚੜ੍ਹਿਆ ਤਾਂ ਉਸ ਨੂੰ ਕਰੰਟ ਲੱਗ ਗਿਆ ਅਤੇ ਅੱਗ ਲੱਗਣ ਨਾਲ ਝੁਲਸ ਗਿਆ ਅਤੇ ਨਾਲ ਹੀ ਤਾਰਾਂ ਵਿਚ ਟੰਗਿਆ ਗਿਆ।

ਇਸ ਦੁਰਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਬਿਜਲੀ ਮੁਲਾਜ਼ਮ ਅਤੇ ਪੁਲਿਸ ਮੁਲਾਜ਼ਮ ਮੌਕੇ ‘ਤੇ ਹੀ ਪਹੁੰਚ ਗਏ ਅਤੇ ਤਾਰਾਂ ਨਾਲ ਟੰਗੇ ਪਵਿੱਤਰ ਸਿੰਘ ਦੀ ਲਾਸ਼ ਹੇਠਾਂ ਲਾਹ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਗਈ। ਥਾਣਾ ਭੋਗਪੁਰ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਿਜਲੀ ਅਧਿਕਾਰੀਆਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਸਭ ਸਟੇਸ਼ਨ ਤੋਂ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਸੀ ਫਿਰ ਵਿਗਨ ਪਈ ਬਿਜਲੀ ਦੀ ਲਾਈਨ ਵਿੱਚ ਕਰੰਟ ਕਿਵੇਂ ਆਇਆ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਚਿੱਟੇ ਨੇ ਲਈ ਨੌਜਵਾਨ ਕਬੱਡੀ ਖਿਡਾਰੀ ਦੀ ਜਾਨ, ਮਾਪਿਆਂ ਦਾ ਇਕਲੌਤਾ ਪੁੱਤ ਸੀ ਹਰਭਜਨ ਸਿੰਘ ਭਜਨਾ

Read Next

ਨਰਿੰਦਰ ਮੋਦੀ ਵਲੋਂ ਪ੍ਰਸ਼ਾਂਤ ਟਾਪੂ ਦੇਸ਼ਾਂ ਦੇ ਨਾਲ ਭਾਈਵਾਲੀ ਅੱਗੇ ਵਧਾਉਣ ਲਈ ਕਾਰਜ ਯੋਜਨਾ ਦਾ ਐਲਾਨ