Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਖੰਨਾ ‘ਚ ਤੇਜ਼ ਰਫ਼ਤਾਰ ਦਾ ਕਹਿਰ ! ਨਸ਼ੇ ‘ਚ ਟੱਲੀ ਕਾਰ ਚਾਲਕ ਨੇ ਸੜਕ ਕਿਨਾਰੇ ਬੈਂਚ ‘ਤੇ ਬੈਠੇ ਤਿੰਨ ਨੌਜਵਾਨਾਂ ਨੂੰ ਕੁਚਲਿਆ, 2 ਦੀ ਮੌਤ

ਖੰਨਾ : ਸਮਰਾਲਾ ਰੋਡ, ਖੰਨਾ ‘ਚ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸੜਕ ਦੇ ਇਕ ਪਾਸੇ ਬੈਂਚ ‘ਤੇ ਬੈਠੇ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ। ਹਾਦਸੇ ‘ਚ ਜ਼ਖਮੀ ਹੋਏ ਨੌਜਵਾਨਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤੀਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ‘ਚ ਕਾਰ ਚਾਲਕ ਵੀ ਗੰਭੀਰ ਜ਼ਖਮੀ ਹੋ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੀ ਟੱਕਰ ‘ਚ ਦੋ ਦਰੱਖਤ ਉਖੜ ਗਏ, ਬੈਂਚ ਚਕਨਾਚੂਰ ਹੋ ਗਿਆ। ਇਕ ਘਰ ਦੀ ਕੰਧ ਅਤੇ ਇਕ ਦੁਕਾਨ ਦਾ ਸ਼ਟਰ ਟੁੱਟ ਗਿਆ।

ਹਾਦਸੇ ‘ਚ ਮਾਰੇ ਗਏ ਗੁਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਉਸ ਦੇ ਭਰਾ ਗੁਰਪ੍ਰੀਤ ਸਿੰਘ, ਤਰੁਨਦੀਪ ਸਿੰਘ ਅਤੇ ਮਾਲਵਿੰਦਰ ਸਿੰਘ ਸੜਕ ਦੇ ਕਿਨਾਰੇ ਇਕ ਬੈਂਚ ਉੱਤੇ ਬੈਠੇ ਸਨ। ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨਾਂ ‘ਤੇ ਤੇਜ਼ ਰਫ਼ਤਾਰ ਨਾਲ ਗੱਡੀ ਚਾੜ੍ਹ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ‘ਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਰੁਨਦੀਪ ਸਿੰਘ ਤੇ ਮਾਲਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ। ਦੇਰ ਰਾਤ ਤਰੁਣਦੀਪ ਦੀ ਵੀ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਅਮਰਦੀਪ ਤੇ ਹੋਰਨਾਂ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸ਼ਰਾਬ ਦੇ ਨਸ਼ੇ ਵਿੱਚ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ।

ਮਨਿੰਦਰ ਭਸੀਨ ਨੇ ਦੱਸਿਆ ਕਿ ਹਾਦਸੇ ‘ਚ ਜ਼ਖਮੀ ਹੋਏ ਤਿੰਨ ਨੌਜਵਾਨਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ‘ਚੋਂ ਇਕ ਦੀ ਪਹਿਲਾਂ ਮੌਤ ਹੋ ਗਈ ਸੀ ਜਦਕਿ ਬਾਅਦ ਵਿਚ ਦੂਜੇ ਦੀ ਵੀ ਮੌਤ ਹੋ ਗਈ। ਤੀਜੇ ਨੌਜਵਾਨ ਅਤੇ ਕਾਰ ਚਾਲਕ ਨੂੰ ਗੰਭੀਰ ਹਾਲਤ ‘ਚ ਰੈਫਰ ਕਰ ਦਿੱਤਾ ਗਿਆ ਹੈ। ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਕਾਰਵਾਈ ਕੀਤੀ ਜਾ ਰਹੀ ਹੈ, ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।

Vinkmag ad
Share Our Daily Posts

News Desk

Read Previous

ਟਰਾਂਸਪੋਰਟ ਮੰਤਰੀ ਭੁੱਲਰ ਨੇ ਜਲੰਧਰ ‘ਚ ਮਾਰਿਆ ਛਾਪਾ, ਬਿਨਾਂ ਦਸਤਾਵੇਜ਼ਾਂ ਦੇ ਚੱਲ ਰਹੀਆਂ ਨਿੱਜੀ ਬੱਸਾਂ ਫੜੀਆਂ

Read Next

ਨਰਿੰਦਰ ਮੋਦੀ ਦੀ ਮੇਜ਼ਬਾਨੀ ਕਰਨਾ ਮਾਣ ਵਾਲੀ ਗੱਲ- ਆਸਟ੍ਰੇਲੀਆਈ ਪ੍ਰਧਾਨ ਮੰਤਰੀ