Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਡਿਗਰੀਆਂ ਨਾ ਮਿਲਣ ਕਾਰਨ ਧਰਨੇ ‘ਤੇ ਬੈਠੇ ਵਿਦਿਆਰਥੀ, ਪੁਲਿਸ ਨੇ ਲਾਠੀਚਾਰਜ ਕਰ ਕੇ ਭਜਾਏ, ਕਈ ਵਿਦਿਆਰਥੀ ਜ਼ਖ਼ਮੀ

ਜਲੰਧਰ : ਬੀਐਸਐਫ ਚੌਕ ਵਿਖੇ ਡਿਗਰੀਆਂ ਨਾ ਮਿਲਣ ਕਾਰਨ ਦਾਖ਼ਲਾ ਲੈਣ ਵਿਚ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਐਸਸੀ ਵਿਦਿਆਰਥੀਆਂ ਨੇ ਜਲੰਧਰ ਦੇ ਬੀਐਸਐਫ ਚੌਕ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਪਹਿਲਾਂ ਤਾਂ ਪੁਲਿਸ ਨੇ ਗੱਲਬਾਤ ਕਰ ਕੇ ਉਨ੍ਹਾਂ ਨੂੰ ਉਥੋਂ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਗੱਲ ਨਾ ਬਣੀ ਤਾਂ ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ, ਪਹਿਲਾਂ ਉਨ੍ਹਾਂ ਨੂੰ ਥੱਪੜ ਮਾਰਿਆ, ਫਿਰ ਲਾਠੀਚਾਰਜ ਕੀਤਾ ਅਤੇ ਥਾਣੇ ਲਿਜਾ ਕੇ ਨਜ਼ਰਬੰਦ ਕਰ ਦਿੱਤਾ।

ਬੀਐਸਐਫ ਚੌਕ ਵਿਖੇ ਵਿਦਿਆਰਥੀਆਂ ਨੇ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਚੌਕ ਜਾਮ ਕਰ ਦਿੱਤਾ। ਇਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਬਾਰਾਦਰੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ 80 ਵਿਦਿਆਰਥੀਆਂ ਨਾਲ ਹੱਥੋਪਾਈ ਕੀਤੀ, ਥੱਪੜ ਮਾਰੇ ਤੇ ਲਾਠੀਚਾਰਜ ਕੀਤਾ।

ਪੁਲਿਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਨਵਦੀਪ ਦਕੋਹਾ, ਵਿਸ਼ਾਲ ਨੁਸੀ, ਕਮਲਜੀਤ ਕੁਮਾਰ ਅਤੇ 6 ਤੋਂ 7 ਲੜਕੀਆਂ ਨੂੰ ਚੁੱਕ ਕੇ ਲੈ ਗਈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਮੋਬਾਈਲ ਵੀ ਖੋਹ ਕੇ ਲਏ ਗਏ। ਦਰਅਸਲ, ਐਸਸੀ ਵਿਦਿਆਰਥੀਆਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।.ਜਿਸ ਤੋਂ ਬਾਅਦ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ।

ਇਕ ਵਿਦਿਆਰਥੀ ਨੇ ਕਿਹਾ ਕਿ ਪੁਲਿਸ ਦਾ ਇਹ ਰਵੱਈਆ ਅਤਿ ਨਿੰਦਣਯੋਗ ਹੈ। ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਅਜੇ ਤਕ ਐੱਸਸੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ ਗਏ। ਜਿਸ ਕਾਰਨ ਉਨ੍ਹਾਂ ਨੂੰ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਨਹੀਂ ਮਿਲ ਰਿਹਾ। ਇਸੇ ਤਹਿਤ ਇਹ ਧਰਨਾ ਲਗਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਪੇਪਰ ਵੀ ਹੈ ਪਰ ਪੁਲਿਸ ਦੇ ਇਸ ਰਵੱਈਏ ਤੋਂ ਬਾਅਦ ਜੇਕਰ ਉਨ੍ਹਾਂ ਦਾ ਇਮਤਿਹਾਨ ਰੱਦ ਹੁੰਦਾ ਹੈ ਤਾਂ ਸਮੂਹ ਵਿਦਿਆਰਥੀਆਂ ਵਿਚ ਭਾਰੀ ਰੋਸ ਹੋਵੇਗਾ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਮਿਲਦੇ ਹੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਥਾਣਾ ਬਾਰਾਂਦਰੀ ਵਿਖੇ ਪੁੱਜੇ। ਇਸ ਦੌਰਾਨ ਪੁਲਿਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ। ਸਾਬਕਾ ਵਿਧਾਇਕ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨਾਲ ਪੂਰਾ ਇਨਸਾਫ਼ ਕੀਤਾ ਜਾਵੇਗਾ।

ਮੌਕੇ ’ਤੇ ਮੌਜੂਦ ਏਸੀਪੀ ਨਿਰਮਲ ਸਿੰਘ ਨੇ ਕਿਹਾ ਕਿ ਸਾਰਿਆਂ ਦਾ ਪੱਖ ਸੁਣਿਆ ਜਾ ਰਿਹਾ ਹੈ। ਨਾ ਤਾਂ ਕੋਈ ਲਾਠੀਚਾਰਜ ਹੋਇਆ ਤੇ ਨਾ ਹੀ ਕੋਈ ਲੜਾਈ ਹੋਈ ਹੈ। ਥੋੜ੍ਹੀ-ਬਹੁਤ ਧੱਕਾ-ਮੁੱਕੀ ਹੋਈ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ ! ਗੋਲ਼ੀ ਲੱਗਣ ਨਾਲ DSP ਦੇ ਗੰਨਮੈਨ ਦੀ ਮੌਤ, ਪਿਤਾ ਪੁਲਿਸ ਵਿਭਾਗ ਤੋਂ ਬਤੌਰ ASI ਸੇਵਾਮੁਕਤ

Read Next

ਮਲੋਟ ‘ਚ ਕਤਲ ! ਮਾਮੂਲੀ ਤਕਰਾਰ ਤੋਂ ਬਾਅਦ ਗੁਆਂਢੀ ਨੂੰ ਫਹੁੜਾ ਮਾਰ ਕੇ ਉਤਾਰਿਆ ਮੌਤ ਦੇ ਘਾਟ