Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਹਰਜੀਤ ਸਿੰਘ ਸੰਧੂ ਵੱਲੋਂ ਜਸਮੀਤ ਵਾਲੀਆ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਰਨਤਾਰਨ – ਸਥਾਨਕ ਜ਼ਿਲ੍ਹੇ ਵਿਚ ਭਾਜਪਾ ਦੀ ਟੀਮ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸ਼ਹਿਰ ਦੇ ਉੱਘੇ ਕਾਰੋਬਾਰੀ ਤੇ ਸਮਾਜ-ਸੇਵੀ ਐਡਵੋਕੇਟ ਜਸਮੀਤ ਸਿੰਘ ਵਾਲੀਆ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨਾਂ੍ਹ ਨੇ ਨਾਲ ਹੀ ਕਿਹਾ ਕਿ ਵਾਲੀਆ ਦੀ ਨਿਯੁਕਤੀ ਨਾਲ ਇਲਾਕੇ ਵਿਚ ਭਾਜਪਾ ਜਿਥੇ ਮਜ਼ਬੂਤ ਹੋਵੇਗੀ। ਉਥੇ ਹੀ ਸ਼ਹਿਰ ਵਿਚ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਲਈ ਜਸਮੀਤ ਸਿੰਘ ਵਾਲੀ ਟੀਮ ਦੇ ਡੱਟਵੇਂ ਮੈਂਬਰ ਸਾਬਤ ਹੋਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਉਨਾਂ੍ਹ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ। ਜਦੋਂਕਿ ਉਚੇਚੇ ਤੌਰ ‘ਤੇ ਪਹੁੰਚੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਜਿਆਣੀ ਤੇ ਜ਼ਿਲਾ ਉੱਪ ਇੰਚਾਰਜ ਨਰੇਸ਼ ਸ਼ਰਮਾ ਨੇ ਵੀ ਵਾਲੀਆ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਨਾਲ ਹੀ ਉਨਾਂ੍ਹ ਨੇ ਪਾਰਟੀ ਲਈ ਹੋਰ ਮਿਹਨਤ ਕਰਨ ਦੀ ਅਪੀਲ ਕੀਤੀ।

ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ ਨੇ ਕਿਹਾ ਕਿ ਭਾਜਪਾ ਹਮੇਸ਼ਾ ਅਨੁਸ਼ਾਸਨ ਵਿਚ ਰਹਿ ਕੇ ਕੰਮ ਕਰਨ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਦਿੰਦੀ ਹੈ। ਉਨਾਂ੍ਹ ਸਪੱਸ਼ਟ ਕਰਦਿਆਂ ਕਿਹਾ ਕਿ ਤਰਨਤਾਰਨ ਵਿਚ ਭਾਜਪਾ ਦੇ ਕੁੱਲ ਛੇ ਹੀ ਜ਼ਿਲ੍ਹਾ ਮੀਤ ਪ੍ਰਧਾਨ ਹਨ, ਜਿਨਾਂ੍ਹ ਵਿਚ ਅਮਰਪਾਲ ਸਿੰਘ ਖਹਿਰਾ, ਸ਼ਿਵ ਕੁਮਾਰ ਸੋਨੀ, ਅਤੁਲ ਜੈਨ, ਉਪਕਾਰਦੀਪ ਪਿੰ੍ਸ, ਹਰਪ੍ਰਰੀਤ ਸਿੰਘ ਮੂਸੇ ਅਤੇ ਜਸਮੀਤ ਸਿੰਘ ਵਾਲੀਆ ਸ਼ਾਮਲ ਹਨ। ਇਸ ਮੌਕੇ ਸੁਰਜੀਤ ਜਿਆਣੀ, ਹਰਜੀਤ ਸੰਧੂ ਅਤੇ ਨਰੇਸ਼ ਸ਼ਰਮਾ ਤੋਂ ਇਲਾਵਾ ਸੂਬਾ ਕਾਰਜਕਾਰਨੀ ਮੈਂਬਰ ਰਣਜੀਤ ਸਿੰਘ ਮੀਆਂਵਿੰਡ, ਅਨੂਪ ਸਿੰਘ ਭੁੱਲਰ, ਰਾਮ ਲਾਲ, ਨਵਰੀਤ ਸਿੰਘ ਸ਼ਫੀਪੁਰ, ਜ਼ਿਲ੍ਹਾ ਜਨਰਲ ਸਕੱਤਰ ਗੁਰਮੱੁਖ ਸਿੰਘ ਬਲ੍ਹੇਰ, ਨੇਤਰਪਾਲ ਸਿੰਘ, ਸੁਰਜੀਤ ਸਾਗਰ, ਜ਼ਿਲ੍ਹਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ, ਅਤੁੱਲ ਜੈਨ, ਉਪਕਾਰਦੀਪ ਪਿੰ੍ਸ, ਹਰਪ੍ਰਰੀਤ ਸਿੰਘ ਮੂਸੇ, ਸ਼ਿਵ ਸੋਨੀ, ਗੁਰਸਾਹਿਬ ਸਿੰਘ ਪ੍ਰਧਾਨ ਕਿਸਾਨ ਮੋਰਚਾ, ਗੁਲਜਾਰ ਸਿੰਘ ਜਹਾਂਗੀਰ ਪ੍ਰਧਾਨ ਐੱਸਸੀ ਮੋਰਚਾ, ਪਵਨ ਕੁੰਦਰਾ ਮੰਡਲ ਪ੍ਰਧਾਨ, ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਬੱਬੂ, ਜਸਵੰਤ ਸਿੰਘ ਸੋਹਲ ਆਦਿ ਆਗੂ ਮੌਜੂਦ ਸਨ।

ਬਾਕਸ-

-ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ : ਵਾਲੀਆ

ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ ਜਸਮੀਤ ਸਿੰਘ ਵਾਲੀਆ ਨੇ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਨਾਂ੍ਹ ਨੂੰ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਦੇ ਨਾਲ ਨਾਲ ਸ਼ਹਿਰ ਵਿਚ ਭਾਜਪਾ ਨੂੰ ਮਜਬੂਤ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜਸਮੀਤ ਸਿੰਘ ਵਾਲੀਆ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਸਮੇਤ ਸਮੱੁਚੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।

Vinkmag ad
Share Our Daily Posts

News Desk

Read Previous

ਕਾਂਗਰਸ ਨੇ ‘ਆਪ’ ਨੂੰ ਝਟਕਾ ਦੇ ਕੇ ਭਾਜਪਾ ਨੂੰ ਕੀਤਾ ਮਜ਼ਬੂਤ, ਭਾਜਪਾ ਬਣੀ ਨਗਰ ਨਿਗਮ ‘ਚ ਸਭ ਤੋਂ ਵੱਡੀ ਕੌਂਸਲਰ ਪਾਰਟੀ

Read Next

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ: ਜਲੰਧਰ , ਮੋਹਾਲੀ ਤੇ ਅੰਮ੍ਰਿਤਸਰ ਦੇ ਬਾਰ, ਹੋਟਲਾਂ ‘ਚ ਕੀਤੀ ਛਾਪੇਮਾਰੀ