Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ: ਜਲੰਧਰ , ਮੋਹਾਲੀ ਤੇ ਅੰਮ੍ਰਿਤਸਰ ਦੇ ਬਾਰ, ਹੋਟਲਾਂ ‘ਚ ਕੀਤੀ ਛਾਪੇਮਾਰੀ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੀ ਰਾਤ (ਸ਼ਨਿਚਰਵਾਰ) ਨੂੰ ਸੂਬੇ ਭਰ ’ਚ ਸ਼ਰਾਬ ਦੇ ਬਾਰਾਂ ਦੀ ਚੈਕਿੰਗ ਅਤੇ ਨਿਗਰਾਨੀ ਲਈ ‘ਨਾਈਟ ਸਵੀਪ’ ਨਾਮੀ ਵਿਆਪਕ ਆਪ੍ਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮਾਂ ਵੱਲੋਂ ਰਾਤ ਸਮੇਂ ਮੁਹਾਲੀ, ਜਲੰਧਰ ਤੇ ਅੰਮ੍ਰਿਤਸਰ ਖੇਤਰ ਦੇ ਬਾਰਾਂ, ਪੱਬਾਂ ਅਤੇ ਰੈਸਟੋਰੈਂਟਾਂ ਵੱਲੋਂ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਸਬੰਧੀ ਜਾਂਚ ਵੀ ਕੀਤੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੌਕੇ ’ਤੇ ਹੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਾਰਾਂ, ਪੱਬਾਂ ਤੇ ਰੈਸਟੋਰੈਂਟਾਂ ’ਚ ‘ਹੁੱਕਾ’ ਪੀਣ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਹ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨਰ ਟੈਕਸ ਵਿਕਾਸ ਪ੍ਰਤਾਪ ਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਨਿਗਰਾਨੀ ਹੇਠ ਬੀਤੀ ਰਾਤ ਨੂੰ 13 ਤੋਂ ਵੱਧ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਟੈਕਸੇਸ਼ਨ ਮੰਤਰੀ ਨੇ ਦੱਸਿਆ ਕਿ ਐੱਸਏਐੱਸ ਨਗਰ (ਮੁਹਾਲੀ) ਜ਼ਿਲ੍ਹੇ ਦੇ ਨਯਾਗਾਓਂ ਖੇਤਰ ’ਚ, ‘ਆਈ ਲਵ ਹੌਟ ਸ਼ਾਟ’ ਨਾਮੀ ਇਕ ਰੈਸਟੋਰੈਂਟ ਵੱਲੋਂ ਆਪਣੇ ਗਾਹਕਾਂ ਨੂੰ ਸਿਰਫ਼ ਚੰਡੀਗੜ੍ਹ ਖੇਤਰ ਵਿਚ ਵੇਚੀ ਜਾ ਸਕਣ ਵਾਲੀ ਬੀਅਰ ਦੇ ਨਾਲ ‘ਹੁੱਕਾ’ ਪੀਣ ਨੂੰ ਦਿੱਤਾ ਜਾ ਰਿਹਾ ਸੀ, ਜਿਸ ਨਾਲ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕਰ ਰਹੇ ਸਨ। ਰੈਸਟੋਰੈਂਟ ਦੀ ਤਲਾਸ਼ੀ ਦੌਰਾਨ 20 ਹੁੱਕੇ, ਬੀਅਰ ਦੀਆਂ 07 ਬੋਤਲਾਂ, ਤੰਬਾਕੂ ਦੇ ਵੱਖ-ਵੱਖ ਫਲੇਵਰ ਤੇ ਚਾਰਕੋਲ ਜ਼ਬਤ ਕੀਤਾ ਗਿਆ। ਇਸ ਮਾਮਲੇ ਵਿਚ ਰੈਸਟੋਰੈਂਟ ਦੇ ਮਾਲਕਾਂ ਵਿਰੁੱਧ ਪੰਜਾਬ ਐਕਸਾਈਜ਼ ਐਕਟ 1914, ਸਿਗਰੇਟ ਐਂਡ ਅਦਰ ਤੰਬਾਕੂ ਪ੍ਰੋਡੱਕਟ ਐਕਟ 2003, ਪੋਆਈਜ਼ਨ ਐਕਟ 1919 ਅਤੇ ਭਾਰਤੀ ਦੰਡਾਵਲੀ 1860 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਨਯਾਗਾਓਂ, ਮੁਹਾਲੀ ਵਿਖੇ ਐੱਫਆਈਆਰ ਦਰਜ ਕੀਤੀ ਗਈ। ਇਸ ਤੋਂ ਇਲਾਵਾ, ਬੈਸਟੇਕ ਮਾਲ, ਸੈਕਟਰ 66 ਮੁਹਾਲੀ ਵਿਚ ‘ਬੁਰਜ’ (ਡਬਲਯੂ ਵ੍ਹਾਈਟ ਹਾਸਪਿਟੈਲਿਟੀ), ‘ਸਕੱਲ’ (ਫਰੈਂਡਜ਼ ਹਾਸਪਿਟੈਲਿਟੀ) ਅਤੇ ‘ਮਾਸਕ ਲੌਂਜ ਐਂਡ ਬਾਰ’ ਨਾਮੀ ਤਿੰਨ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹੇ ਪਾਏ ਗਏ। ਨਤੀਜੇ ਵਜੋਂ ਇਨ੍ਹਾਂ ਬਾਰਾਂ ਵਿਰੁੱਧ ਪੰਜਾਬ ਆਬਕਾਰੀ ਐਕਟ 1914 ਤੇ ਪੰਜਾਬ ਲਿਕਰ ਲਾਇਸੈਂਸ ਰੂਲਜ਼ 1956 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ’ਚ ‘ਪੈਡਲਰਜ਼ ਬਾਰ’ ਨਾਮੀ ਬਾਰ ਨਿਰਧਾਰਤ ਸਮੇਂ ਤੋਂ ਬਾਅਦ ਵੀ ਖੁੱਲ੍ਹਾ ਸੀ ਤੇ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵੀ ਸ਼ਰਾਬ ਪਰੋਸ ਰਿਹਾ ਸੀ। ਬਾਰ ਦੀ ਤਲਾਸ਼ੀ ਦੌਰਾਨ 17 ਬੋਤਲਾਂ ਬਿਨਾਂ ਡਿਊਟੀ ਵਾਲੀ ਸ਼ਰਾਬ ਤੇ ਮਿਆਦ ਪੁੱਗ ਚੁੱਕੀ ਬੀਅਰ ਦੀਆਂ 05 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ ’ਤੇ ਜ਼ਬਤ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ, ਜਲੰਧਰ ਵਿੱਚ ‘ਪੈਡਲਰਜ਼’ ਨਾਮੀ ਬਾਰ ਨਿਰਧਾਰਤ ਸਮਾਂ-ਸੀਮਾ ਤੋਂ ਬਾਅਦ ਵੀ ਖੁੱਲ੍ਹਾ ਸੀ। ਬਾਰ ਦੀ ਤਲਾਸ਼ੀ ਦੌਰਾਨ ਮਿਆਦ ਪੁੱਗ ਚੁੱਕੀ ਬੀਅਰ ਦੀਆਂ 03 ਬੋਤਲਾਂ ਵੀ ਬਰਾਮਦ ਹੋਈਆਂ ਜਿਨ੍ਹਾਂ ਨੂੰ ਮੌਕੇ ’ਤੇ ਜ਼ਬਤ ਕਰ ਲਿਆ ਗਿਆ। ਇਹਨਾਂ ਉਲੰਘਣਾਵਾਂ ਨੂੰ ਵੇਖਦਿਆਂ ਬਾਰ ਦੇ ਖ਼ਿਲਾਫ਼ ਕਾਨੂੰਨ ਦੀਆਂ ਸਬੰਧਿਤ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਆਰੰਭੀ ਗਈ।

ਆਬਕਾਰੀ ਤੇ ਟੈਕਸੇਸ਼ਨ ਮੰਤਰੀ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਅਤੇ ਏਆਈਜੀ (ਆਬਕਾਰੀ) ਗੁਰਜੋਤ ਸਿੰਘ ਕਲੇਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿਜੀ ਤੌਰ ’ਤੇ ਆਬਕਾਰੀ ਟੀਮਾਂ ਦੀ ਅਗਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਆਪ੍ਰੇਸ਼ਨ ’ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਹਰੇਕ ਟੀਮ ਵਿਚ ਘੱਟੋ-ਘੱਟ ਇਕ ਮਹਿਲਾ ਅਧਿਕਾਰੀ ਅਤੇ ਇਕ ਸਿਹਤ ਵਿਭਾਗ ਦਾ ਅਧਿਕਾਰੀ ਸ਼ਾਮਲ ਸੀ।

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਪ੍ਰੇਸ਼ਨ ‘ਨਾਈਟ ਸਵੀਪ’ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਇਸ ਆਪ੍ਰੇਸ਼ਨ ਦਾ ਉਦੇਸ਼ ਹੁੱਕਾ ਪੀਣ ਕਰਕੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਾਰਾਂ ਤੇ ਰੈਸਟੋਰੈਂਟਾਂ ਵਿਚ ਹੁੱਕਾ ਪੀਣ ’ਤੇ ਰੋਕ ਲਗਾਉਣਾ ਹੈ ਕਿਉਂਕਿ ਇਨ੍ਹਾਂ ਹੁੱਕਿਆਂ ਵਿਚ ਨਿਕੋਟੀਨ (ਕੈਂਸਰ ਪੈਦਾ ਕਰਨ ਵਾਲੇ) ਵਰਗੇ ਹਾਨੀਕਾਰਕ ਪਦਾਰਥ ਪਾਏ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਹੁੱਕੇ ਵਿਚ ਤੰਬਾਕੂ ਨੂੰ ਸਾੜਨ ਲਈ ਵਰਤੇ ਜਾਣ ਵਾਲੇ ਚਾਰਕੋਲ ਤੋਂ ਅਜਿਹਾ ਧੂੰਆਂ ਪੈਦਾ ਹੁੰਦਾ ਹੈ ਜਿਸ ਵਿਚ ਨਾ ਸਿਰਫ਼ ਕਾਰਬਨ ਮੋਨੋਆਕਸਾਈਡ ਹੁੰਦੀ ਹੈ, ਬਲਕਿ ਹੋਰ ਕੈਂਸਰ ਪੈਦਾ ਕਰਨ ਵਾਲੇ ਰਸਾਇਣ ਤੇ ਧਾਤਾਂ ਵੀ ਸ਼ਾਮਲ ਹੁੰਦੀਆਂ ਹਨ, ਕਿਉਂਕਿ ਧੂੰਏਂ ਨੂੰ ਫਿਲਟਰ ਕਰਨ ਲਈ ਵਰਤਿਆ ਜਾਣ ਵਾਲਾ ਪਾਣੀ ਅਸਲ ਵਿਚ ਇਨ੍ਹਾਂ ਖ਼ਤਰਨਾਕ ਰਸਾਇਣਾਂ ਨੂੰ ਰੋਕਣ ਦੇ ਯੋਗ ਨਹੀਂ ਹੁੰਦਾ। ਇਸ ਤੋਂ ਇਲਾਵਾ ਇੱਕੋ ਹੁੱਕੇ ਨੂੰ ਇੱਕੋ ਸਮੇਂ ਵੱਧ ਵਿਅਕਤੀਆਂ ਵੱਲੋਂ ਮਿਲ ਕੇ ਪੀਣ ਨਾਲ ਛੂਤ ਦੀਆਂ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਹੈ।

Vinkmag ad
Share Our Daily Posts

News Desk

Read Previous

ਹਰਜੀਤ ਸਿੰਘ ਸੰਧੂ ਵੱਲੋਂ ਜਸਮੀਤ ਵਾਲੀਆ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

Read Next

ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ ‘ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ ‘ਤੇ ਕੀਤੀ ਲੁੱਟ