Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਸ਼ਰਧਾਲੂਆਂ ਦੀ ਬੱਸ ਪੁਲ ਤੋਂ ਹੇਠਾ ਡਿੱਗੀ, 10 ਲੋਕਾਂ ਦੀ ਮੌਤ, 55 ਯਾਤਰੀ ਜ਼ਖ਼ਮੀ

Jammu Accident: ਜੰਮੂ-ਕਸ਼ਮੀਰ ਤੋਂ ਇਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਹੈ। ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਇਕ ਯਾਤਰੀ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 55 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਕਾਫੀ ਗੰਭੀਰ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜੰਮੂ ਦੇ ਡੀਸੀ ਨੇ ਦੱਸਿਆ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿਚ 76 ਲੋਕ ਸਵਾਰ ਸਨ ਤੇ ਮਰਨ ਵਾਲੇ ਸਾਰੇ ਇੱਕੋ ਪਰਿਵਾਰ ਦੇ ਮੈਂਬਰ ਸਨ ਜੋ ਕੱਟੜਾ ਬੱਚੇ ਦੇ ਮੁੰਡਨ ਕਰਵਾਉਣ ਜਾ ਰਹੇ ਸਨ।

ਫਿਲਹਾਲ ਪੁਲਿਸ ਤੇ ਜ਼ਿਲਾ ਪ੍ਰਸ਼ਾਸਨ ਦੇ ਲੋਕ ਮੌਕੇ ‘ਤੇ ਪਹੁੰਚ ਗਏ ਹਨ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਦੇਖੋ ਵੀਡੀਓ –

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਜੰਮੂ ਜ਼ਿਲ੍ਹੇ ਦੇ ਝੱਜਰ ਕੋਟਲੀ ਇਲਾਕੇ ਵਿਚ ਇਕ ਪੁਲ ਤੋਂ ਡਿੱਗ ਗਈ। ਇਹ ਸਥਾਨ ਕਟੜਾ ਤੋਂ ਲਗਭਗ 15 ਕਿਲੋਮੀਟਰ ਦੂਰ ਹੈ।

ਸੀਆਰਪੀਐਫ ਦੇ ਅਸਿਸਟੈਂਟ ਕਮਾਂਡੈਂਟ ਅਸ਼ੋਕ ਚੌਧਰੀ ਨੇ ਦੱਸਿਆ ਕਿ ਸੀਆਰਪੀਐਫ, ਪੁਲਿਸ ਤੇ ਹੋਰ ਟੀਮਾਂ ਵੀ ਇੱਥੇ ਮੌਜੂਦ ਹਨ। ਐਂਬੂਲੈਂਸ ਬੁਲਾਈ ਗਈ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਲਾਸ਼ਾਂ ਨੂੰ ਵੀ ਹਸਪਤਾਲ ਪਹੁੰਚਾਇਆ ਗਿਆ ਹੈ।

ਬੱਸ ਦੇ ਹੇਠਾਂ ਕੋਈ ਫਸਿਆ ਹੈ ਜਾਂ ਨਹੀਂ ਇਹ ਦੇਖਣ ਲਈ ਇੱਥੇ ਇਕ ਕਰੇਨ ਲਿਆਂਦੀ ਜਾ ਰਹੀ ਹੈ। ਬਚਾਅ ਕਾਰਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਅੰਮ੍ਰਿਤਸਰ ਤੋਂ ਆ ਰਹੀ ਸੀ ਅਤੇ ਇਸ ਵਿਚ ਬਿਹਾਰ ਦੇ ਲੋਕ ਸਵਾਰ ਸਨ। ਉਹ ਸ਼ਾਇਦ ਕ$ਟੜਾ ਦਾ ਰਸਤਾ ਭੁੱਲ ਗਏ ਤੇ ਇੱਥੇ ਪਹੁੰਚ ਗਏ।

Vinkmag ad
Share Our Daily Posts

News Desk

Read Previous

ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ

Read Next

ਇੱਕੋ ਪਰਿਵਾਰ ਦੇ ਮੈਂਬਰ ਸਨ ਜੰਮੂ-ਕਸ਼ਮੀਰ ਬੱਸ ਹਾਦਸੇ ‘ਚ ਮਾਰੇ ਗਏ 10 ਲੋਕ, ਬੱਚੇ ਦੇ ਮੁੰਡਨ ਕਰਵਾਉਣ ਜਾ ਰਹੇ ਸੀ ਕੱਟੜਾ