ਅੰੰਮਿ੍ਤਸਰ : ਅੰਮ੍ਰਿਤਸਰ ਤੋਂ ਕਟੜਾ ਸ਼੍ਰੀ ਵੈਸ਼ਨੋ ਦੇਵੀ ਜਾ ਰਹੀ ਬੱਸ ਕਟੜਾ ਦੇ ਝਝਾਰ ਕੋਟਲੀ ਇਲਾਕੇ ਵਿੱਚ ਟੋਏ ਵਿੱਚ ਡਿੱਗ ਗਈ। ਪਤਾ ਲੱਗਾ ਹੈ ਕਿ ਬੱਸ ‘ਚ 72 ਲੋਕ ਸਵਾਰ ਸਨ। ਮਰਨ ਵਾਲਿਆਂ ਦੀ ਗਿਣਤੀ ਦਸ ਦੱਸੀ ਜਾ ਰਹੀ ਹੈ ਅਤੇ ਇਹ ਸਾਰੇ ਇੱਕੋ ਪਰਿਵਾਰ ਨਾਲ ਸਬੰਧਤ ਹਨ। ਦੂਜੇ ਪਾਸੇ ਜੰਮੂ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ।
ਜਾਣਕਾਰੀ ਅਨੁਸਾਰ ਨਿੱਜੀ ਕੰਪਨੀ ਦੀ ਬੱਸ ਸੋਮਵਾਰ ਦੇਰ ਰਾਤ ਫਤਿਹਗੜ੍ਹ ਚੂੜੀਆਂ ਰੋਡ ਤੋਂ ਕਟੜਾ ਲਈ ਰਵਾਨਾ ਹੋਈ ਸੀ। ਬੱਸ ਵਿੱਚ 72 ਲੋਕ ਸਵਾਰ ਸਨ ਅਤੇ ਇੱਕੋ ਪਰਿਵਾਰ ਦੇ 12 ਜੀਅ ਆਪਣੇ ਬੱਚੇ ਦੇ ਮੁੰਡਨ ਕਰਵਾਉਣ ਕਟੜਾ ਜਾ ਰਹੇ ਸਨ। ਰਸਤੇ ਵਿਚ ਝਝਾਰ ਕੋਟਲੀ ਨੇੜੇ ਬੱਸ ਡੂੰਘੀ ਖੱਡ ਵਿੱਚ ਜਾ ਡਿੱਗੀ। ਖ਼ਬਰ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।
