Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪੰਜਾਬ ਕੈਬਨਿਟ ‘ਚ ਸ਼ਾਮਲ ਹੋਏ 2 ਨਵੇਂ ਮੰਤਰੀ, ਗਵਰਨਰ ਨੇ ਚੁਕਾਈ ਸਹੁੰ

ਚੰਡੀਗੜ੍ਹ : ਪੰਜਾਬ ਕੈਬਨਿਟ ਦਾ ਬੁੱਧਵਾਰ ਯਾਨੀ ਅੱਜ ਦੋ ਨਵੇਂ ਮੰਤਰੀ ਸ਼ਾਮਲ ਹੋਣ ਨਾਲ ਵਿਸਥਾਰ ਹੋਇਆ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਤੇ ਬਲਕਾਰ ਸਿੰਘ (Balkar Singh) ਨੂੰ ਮੰਤਰੀ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ। ਦੋਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ।

ਕਾਬਿਲੇਗ਼ੌਰ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖ਼ਿਰੀ ਚੋਣਾਂ ਵਿਚ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਪੰਜਾਬ ਕੈਬਨਿਟ ‘ਚ ਥਾਂ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ। ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਡਾ. ਨਿੱਜਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਜ਼ੋਰ ਪਾਇਆ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਚਰਚਾ ਸੀ। ਨਿੱਜਰ ਨੇ ਹਾਲ ਹੀ ‘ਚ ਇਕ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੂਤਰਾਂ ਦੱਸਦੇ ਹਨ ਕਿ ਨਿੱਜਰ ਦੇ ਖਿਲਾਫ਼ ਉਨ੍ਹਾਂ ਦੇ ਇਕ ਬਹੁਤ ਹੀ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਕੁਰੱਪਸ਼ਨ ਕਰਨ ਦੀਆਂ ਸ਼ਿਕਾਇਤਾਂ ਹਾਈਕਮਾਨ ਨੂੰ ਮਿਲੀਆਂ ਸਨ।

ਇੰਦਰਬੀਰ ਸਿੰਘ ਨਿੱਝਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 15 ਮਹੀਨਿਆਂ ਵਿੱਚ ਕੁਰਸੀ ਗੁਆਉਣ ਵਾਲੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਡਾ. ਵਿਜੇ ਸਿੰਗਲਾ ਤੇ ਫ਼ੌਜਾ ਸਿੰਘ ਸਰਾਰੀ ਨੂੰ ਹਟਾਇਆ ਜਾ ਚੁੱਕਾ ਹੈ।

Vinkmag ad
Share Our Daily Posts

News Desk

Read Previous

ਇੱਕੋ ਪਰਿਵਾਰ ਦੇ ਮੈਂਬਰ ਸਨ ਜੰਮੂ-ਕਸ਼ਮੀਰ ਬੱਸ ਹਾਦਸੇ ‘ਚ ਮਾਰੇ ਗਏ 10 ਲੋਕ, ਬੱਚੇ ਦੇ ਮੁੰਡਨ ਕਰਵਾਉਣ ਜਾ ਰਹੇ ਸੀ ਕੱਟੜਾ

Read Next

ਮਜ਼ਬੂਤ ​​ਹੋਇਆ ਜਲੰਧਰ, ਬਲਕਾਰ ਸਿੰਘ ਨੂੰ ਬਣਾਇਆ ਸਥਾਨਕ ਸਰਕਾਰਾਂ ਮੰਤਰੀ